ਪੰਜਾਬ ਤੋਂ ਖ਼ੁਸ਼ੀ-ਖ਼ੁਸ਼ੀ ਹਿਮਾਚਲ ਘੁੰਮਣ ਆਏ ਨੌਜਵਾਨ ਨਾਲ ਵਾਪਰਿਆ ਹਾਦਸਾ, ਪੰਜ ਗੰਭੀਰ ਜ਼ਖ਼ਮੀ
Thursday, Apr 09, 2026 - 02:40 PM (IST)
ਨੈਸ਼ਨਲ ਡੈਸਕ : ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਵਿੱਚ ਐਤਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਦੌਰਾਨ 5 ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਿਨ੍ਹਾਂ ਦਾ ਇਲਾਜ ਜਾਰੀ ਹੈ। ਜਾਣਕਾਰੀ ਮੁਤਾਬਕ ਪੰਜਾਬ ਦੇ ਕੁਝ ਨੌਜਵਾਨ ਪਰਾਸ਼ਰ ਝੀਲ ਦੇਖਣ ਲਈ ਕਾਰ ਵਿਚ ਸਵਾਰ ਹੋ ਕੇ ਜਾ ਰਹੇ ਸਨ। ਰਾਸਤੇ ਵਿਚ ਕਟੌਲਾ ਖੇਤਰ ਦੇ ਨੇੜੇ ਉਨ੍ਹਾਂ ਦੀ ਕਾਰ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਬੇਕਾਬੂ ਹੋਣ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਈ।
ਇਹ ਵੀ ਪੜ੍ਹੋ - ਹਾਸੇ-ਮਜ਼ਾਕ 'ਚ ਦੋਸਤ ਨੇ ਕੰਪਰੈਸ਼ਰ ਨਾਲ ਸਰੀਰ 'ਚ ਭਰ 'ਤੀ ਹਵਾ, ਮੁੰਡੇ ਦੀ ਦਰਦਨਾਕ ਮੌਤ
ਇਸ ਹਾਦਸੇ ਵਿੱਚ ਕੁੱਲ ਪੰਜ ਨੌਜਵਾਨ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਜ਼ੋਨਲ ਹਸਪਤਾਲ ਮੰਡੀ ਵਿੱਚ ਦਾਖਲ ਕਰਵਾਇਆ ਗਿਆ। ਰਿਪੋਰਟਾਂ ਅਨੁਸਾਰ, ਪੰਜ ਤੋਂ ਛੇ ਨੌਜਵਾਨ ਇੱਕ ਕਾਰ ਵਿੱਚ ਪੰਜਾਬ ਤੋਂ ਪਰਾਸ਼ਰ ਝੀਲ ਜਾ ਰਹੇ ਸਨ। ਯਾਤਰਾ ਦੌਰਾਨ ਉਹ ਆਪਣਾ ਰਸਤਾ ਭੁੱਲ ਗਏ ਅਤੇ ਪਰਾਸ਼ਰ ਰੋਡ ਦੀ ਬਜਾਏ ਕਟੌਲਾ ਵੱਲ ਚਲੇ ਗਏ। ਇਸ ਦੌਰਾਨ ਉਨ੍ਹਾਂ ਦੀ ਕਾਰ ਅਰੰਗ ਰੋਡ 'ਤੇ ਬਥੇਰੀ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ। ਸਥਾਨਕ ਲੋਕਾਂ ਅਤੇ ਸੂਚਨਾ ਮਿਲਣ ਤੋਂ ਬਾਅਦ ਪਹੁੰਚੀ '108' ਐਂਬੂਲੈਂਸ ਦੀ ਮਦਦ ਨਾਲ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ।
ਇਹ ਵੀ ਪੜ੍ਹੋ - ਪਹਿਲੀ ਜਮਾਤ 'ਚ ਦਾਖ਼ਲਾ ਲੈਣ ਦੇ ਬਦਲੇ ਨਿਯਮ, ਨਾਇਬ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
ਹਸਪਤਾਲ ਵਿੱਚ ਇਲਾਜ ਅਧੀਨ ਇੱਕ ਜ਼ਖਮੀ ਦੇ ਸਿਰ ਵਿੱਚ ਗੰਭੀਰ ਸੱਟ ਲੱਗੀ ਹੈ, ਜਿਸ ਕਾਰਨ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੁਲਸ ਨੇ ਜ਼ਖਮੀਆਂ ਦੀ ਪਛਾਣ 21 ਸਾਲਾ ਆਰੀਅਨ, 22 ਸਾਲਾ ਪ੍ਰਿਯਾਂਸ਼, 22 ਸਾਲਾ ਵਿਸ਼ਾਲ ਅਤੇ 21 ਸਾਲਾ ਸੂਰਜ ਕੁਮਾਰ ਵਜੋਂ ਕੀਤੀ ਹੈ, ਜਦੋਂ ਕਿ ਬਾਕੀ ਸਾਥੀਆਂ ਦੀ ਪਛਾਣ ਕੀਤੀ ਜਾ ਰਹੀ ਹੈ। ਮੰਡੀ ਪੁਲਸ ਦੀ ਟੀਮ ਹਸਪਤਾਲ ਪਹੁੰਚ ਗਈ ਹੈ ਅਤੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਪੁਲਸ ਵਲੋਂ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ - Rain Alert : ਅਗਲੇ 24 ਘੰਟੇ ਖ਼ਤਰਨਾਕ! ਇਨ੍ਹਾਂ 11 ਸੂਬਿਆਂ 'ਚ ਭਾਰੀ ਮੀਂਹ, ਹਨ੍ਹੇਰੀ-ਤੂਫ਼ਾਨ ਦਾ ਅਲਰਟ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
