ਕੇਰਲ ’ਚ ਪ੍ਰਧਾਨ ਮੰਤਰੀ ਮੋਦੀ ਵਿਰੁੱਧ ਲਿਖੇ ਨਾਅਰਿਆਂ ਵਾਲੀ ਪੰਜਾਬੀ ਦੀ ਕਾਰ ਜ਼ਬਤ

Tuesday, Jan 11, 2022 - 10:13 AM (IST)

ਕੇਰਲ ’ਚ ਪ੍ਰਧਾਨ ਮੰਤਰੀ ਮੋਦੀ ਵਿਰੁੱਧ ਲਿਖੇ ਨਾਅਰਿਆਂ ਵਾਲੀ ਪੰਜਾਬੀ ਦੀ ਕਾਰ ਜ਼ਬਤ

ਤਿਰੁਅਨੰਤਪੁਰਮ (ਵਾਰਤਾ)– ਪੁਲਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਵਿਰੁੱਧ ਲਿਖੇ ਨਾਅਰਿਆਂ ਵਾਲੀ ਇਕ ਕਾਰ ਜ਼ਬਤ ਕੀਤੀ ਹੈ। ਸੂਤਰਾਂ ਨੇ ਸੋਮਵਾਰ ਨੂੰ ਕਿਹਾ ਕਿ ਉੱਤਰ ਪ੍ਰਦੇਸ਼ ਦੀ ਰਜਿਸਟ੍ਰੇਸ਼ਨ ਵਾਲੀ ਇਸ ਕਾਰ ਦਾ ਮਾਲਕ ਪੰਜਾਬ ਨਿਵਾਸੀ ਹੈ ਅਤੇ ਮੌਜੂਦਾ ਸਮੇਂ ਉਹ ਫਰਾਰ ਹੈ। 

ਇਹ ਵੀ ਪੜ੍ਹੋ : ਪ੍ਰਕਾਸ਼ ਪੁਰਬ ’ਤੇ PM ਮੋਦੀ ਦਾ ਵੱਡਾ ਐਲਾਨ, ਹਰ ਸਾਲ 26 ਦਸੰਬਰ ਨੂੰ ਮਨਾਇਆ ਜਾਵੇਗਾ ‘ਵੀਰ ਬਾਲ ਦਿਵਸ’

ਪੱਟਮ ’ਚ ਇਕ ਬਾਰ ਹੋਟਲ ਦੇ ਸਾਹਮਣੇ ਖੜੀ ਇਸ ਕਾਰ ਨੂੰ ਐਤਵਾਰ ਸ਼ਾਮ ਜ਼ਬਤ ਕਰ ਲਿਆ ਗਿਆ। ਕਾਰ ’ਤੇ ਮੋਦੀ ਸਰਕਾਰ ਦੀ ਕਥਿਤ ਕਿਸਾਨ ਵਿਰੋਧੀ ਨੀਤੀਆਂ ਸਮੇਤ ਹੋਰ ਨਾਅਰੇ ਵੀ ਲਿਖੇ ਗਏ ਹਨ। ਪੁਲਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਕਾਰ ਮਾਲਕ ਦੀ ਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਬਜਟ ਸੈਸ਼ਨ ਤੋਂ ਪਹਿਲਾਂ 400 ਤੋਂ ਵੱਧ ਸੰਸਦ ਕਰਮੀ ਨਿਕਲੇ ਕੋਰੋਨਾ ਪਾਜ਼ੇਟਿਵ, ਦਫ਼ਤਰ ਆਉਣ ’ਤੇ ਰੋਕ

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ


author

DIsha

Content Editor

Related News