ਦਿਲਜੀਤ ਨੇ ਭਾਜਪਾ ਦੇ ਇਸ ਰਾਸ਼ਟਰੀ ਬੁਲਾਰੇ ਨਾਲ ਦਿੱਲੀ ''ਚ ਕੀਤੀ ਮੁਲਾਕਾਤ

Tuesday, Oct 29, 2024 - 11:49 AM (IST)

ਦਿਲਜੀਤ ਨੇ ਭਾਜਪਾ ਦੇ ਇਸ ਰਾਸ਼ਟਰੀ ਬੁਲਾਰੇ ਨਾਲ ਦਿੱਲੀ ''ਚ ਕੀਤੀ ਮੁਲਾਕਾਤ

ਐਂਟਰਟੇਨਮੈਂਟ ਡੈਸਕ : ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਹਜ਼ਾਰਾਂ ਪ੍ਰਸ਼ੰਸਕ ਸ਼ਨੀਵਾਰ ਨੂੰ ਜਵਾਹਰ ਲਾਲ ਨਹਿਰੂ (ਜੇ.ਐੱਲ.ਐੱਨ.) ਸਟੇਡੀਅਮ ‘ਚ ਉਨ੍ਹਾਂ ਦਾ ਕੰਸਰਟ ਦੇਖਣ ਲਈ ਪੁੱਜੇ। ਇਸ ਦੌਰਾਨ ਪੰਜਾਬੀ ਗਾਇਕ-ਅਦਾਕਾਰ ਦਿਲਜੀਤ ਦੋਸਾਂਝ ਨੇ ਭਾਜਪਾ ਦੇ ਰਾਸ਼ਟਰੀ ਬੁਲਾਰੇ ਜੈਵੀਰ ਸ਼ੇਰਗਿੱਲ ਨਾਲ ਦਿੱਲੀ ਸਥਿਤ ਆਪਣੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। 

PunjabKesari

ਸਾਲ ਦੇ ਸਭ ਤੋਂ ਵੱਧ ਉਡੀਕੇ ਜਾਣ ਵਾਲੇ ਸੰਗੀਤ ਸਮਾਰੋਹਾਂ 'ਚੋਂ ਇੱਕ ਦੋਸਾਂਝ ਦਾ 'ਦਿਲ-ਲੁਮੀਨਾਟੀ ਟੂਰ' ਸ਼ਨੀਵਾਰ ਅਤੇ ਐਤਵਾਰ ਨੂੰ ਦਿੱਲੀ 'ਚ ਹੋਇਆ। ਸੰਗੀਤ ਸਮਾਰੋਹ ਉੱਤਰੀ ਅਮਰੀਕਾ, ਯੂਰਪ, ਆਸਟ੍ਰੇਲੀਆ ਅਤੇ ਨਿਊਜ਼ੀਲੈਂਡ 'ਚ ਉਸ ਦੇ ਸ਼ੋਅ ਦੀ ਸ਼ਾਨਦਾਰ ਸਫ਼ਲਤਾ ਤੋਂ ਬਾਅਦ ਗਾਇਕ ਦੀ ਭਾਰਤ ਵਾਪਸੀ ਨੂੰ ਦਰਸਾਉਂਦਾ ਹੈ। ਜੈਵੀਰ ਸ਼ੇਰਗਿੱਲ ਦਿਲਜੀਤ ਅਤੇ ਉਨ੍ਹਾਂ ਦੀ ਟੀਮ ਨੂੰ ਲੈਣ ਲਈ ਉਨ੍ਹਾਂ ਦੇ ਘਰ ਦੇ ਦਰਵਾਜ਼ੇ 'ਤੇ ਪਹੁੰਚੇ। 

PunjabKesari

ਦੱਸ ਦੇਈਏ ਕਿ ਜੈਵੀਰ ਸ਼ੇਰਗਿੱਲ ਮੂਲ ਰੂਪ ਤੋਂ ਜਲੰਧਰ ਦਾ ਰਹਿਣ ਵਾਲਾ ਹੈ। ਇਸ ਨਾਲ ਹੀ ਦਿਲਜੀਤ ਦੋਸਾਂਝ ਵੀ ਮੂਲ ਰੂਪ ਤੋਂ ਜਲੰਧਰ ਦਾ ਰਹਿਣ ਵਾਲਾ ਹੈ। ਜੈਵੀਰ ਸ਼ੇਰਗਿੱਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਜੈਵੀਰ ਨੇ ਕਿਹਾ- ''ਦਿਲਜੀਤ ਪਾਜੀ ਤੁਹਾਨੂੰ ਪੰਜਾਬੀਆਂ ਦੀ ਸ਼ਾਨ ਵਜੋਂ ਜਾਣਿਆ ਜਾਂਦਾ ਹੈ। ਅੱਜ ਦੇ ਨੌਜਵਾਨਾਂ ਨੂੰ ਉਨ੍ਹਾਂ ਦੇ ਚੰਗੇ ਗੁਣ ਸਿੱਖਣੇ ਚਾਹੀਦੇ ਹਨ ਕਿਉਂਕਿ ਦਿਲਜੀਤ ਪਾਜੀ ਕਰੋੜਾਂ ਲੋਕਾਂ ਨੂੰ ਪ੍ਰੇਰਿਤ ਕਰਦੇ ਹਨ। ਇਸ 'ਤੇ ਦਿਲਜੀਤ ਨੇ ਜਵਾਬ ਦਿੱਤਾ ਕਿ ਮੈਂ ਖੁਦ ਤੁਹਾਡੇ ਤੋਂ ਪ੍ਰੇਰਿਤ ਹਾਂ।''

PunjabKesari

ਇਸ ਦੌਰਾਨ ਸਟੇਡੀਅਮ ਲੋਕਾਂ ਦੀ ਭੀੜ ਨਾਲ ਖਚਾਖਚ ਭਰਿਆ ਹੋਇਆ ਸੀ। ਦੱਸ ਦਈਏ ਕਿ ਸਿੰਗਰ ਦਾ ਇਹ ਪਹਿਲਾਂ ਇੰਡੀਆ ਟੂਰ ਸੀ, ਜੋ ਸਭ ਤੋਂ ਪਹਿਲਾਂ ਦਿੱਲੀ 'ਚ ਹੋਇਆ। ਇਸ ਤੋਂ ਬਾਅਦ ਚੰਡੀਗੜ੍ਹ ਅਤੇ ਹੋਰ ਸ਼ਹਿਰਾਂ 'ਚ ਵੀ ਕੰਸਰਟਸ ਦਾ ਆਯੋਜਨ ਕੀਤਾ ਗਿਆ ਹੈ। ਬੀਤੇ ਦਿਨੀ ਦਿੱਲੀ 'ਚ ਪੰਜਾਬੀ ਗਾਇਕ ਦਿਲਜੀਤ ਦੁਸਾਂਝ ਦੇਕੰਸਰਟ ਦੌਰਾਨ ਪ੍ਰਸ਼ੰਸਕਾਂ ਦੀ ਭਾਰੀ ਭੀੜ ਦੇਖਣ ਨੂੰ ਮਿਲੀ। ਕੰਸਰਟ ਦੌਰਾਨ ਦਿਲਜੀਤ ਨੇ ਇਕ ਵਾਰ ਫਿਰ ਆਪਣੇ ਗੀਤਾਂ ਅਤੇ ਆਵਾਜ਼ ਨਾਲ ਸਾਰਿਆਂ ਦਾ ਦਿਲ ਜਿੱਤ ਲਿਆ।

PunjabKesari

ਇਸ ਦੌਰਾਨ ਗਾਇਕ ਨੇ ਭਾਰਤੀ ਤਿਰੰਗਾ ਵੀ ਲਹਿਰਾਇਆ। ਦਿਲਜੀਤ ਦਾ ਦਿੱਲੀ 'ਚ ਕੰਸਰਟ 'ਚ ਆਉਣਾ ਦਰਸ਼ਕਾਂ ਲਈ ਇੱਕ ਸ਼ਾਨਦਾਰ ਅਨੁਭਵ ਸਾਬਤ ਹੋਇਆ। ਇਸ ਦੌਰਾਨ ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਉਨ੍ਹਾਂ ਦੇ ਇੰਨੇ ਸਾਲਾਂ ਦੇ ਸੰਗੀਤਕ ਸਫ਼ਰ 'ਚ ਉਨ੍ਹਾਂ ਦਾ ਸਾਥ ਦਿੱਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

sunita

Content Editor

Related News