''ਡੰਕੀ ਰੂਟ'' ਰਾਹੀਂ ਯਾਤਰੀ ਨੂੰ ਅਮਰੀਕਾ ਭੇਜਣ ਵਾਲਾ ਪੰਜਾਬੀ ਗਾਇਕ ਗ੍ਰਿਫਤਾਰ

Friday, Sep 13, 2024 - 01:04 AM (IST)

ਨਵੀਂ ਦਿੱਲੀ — ਦਿੱਲੀ ਪੁਲਸ ਨੇ ਪੰਜਾਬੀ ਗਾਇਕ ਫਤਹਿਜੀਤ ਸਿੰਘ ਨੂੰ ਇੰਦਰਾ ਗਾਂਧੀ ਇੰਟਰਨੈਸ਼ਨਲ (ਆਈ.ਜੀ.ਆਈ.) ਹਵਾਈ ਅੱਡੇ ਤੋਂ ਗ੍ਰਿਫਤਾਰ ਕੀਤਾ ਹੈ, ਜੋ ਲੋਕਾਂ ਨੂੰ ਫਰਜ਼ੀ ਵੀਜ਼ਿਆਂ 'ਤੇ ਅਮਰੀਕਾ ਭੇਜਣ ਵਾਲੇ ਗਿਰੋਹ ਨਾਲ ਕਥਿਤ ਤੌਰ 'ਤੇ ਸ਼ਾਮਲ ਹੈ। ਇਕ ਅਧਿਕਾਰੀ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।

ਅਧਿਕਾਰੀ ਨੇ ਦੱਸਿਆ ਕਿ ਇਹ ਗ੍ਰਿਫਤਾਰੀ ਬੁੱਧਵਾਰ ਨੂੰ ਉਸ ਸਮੇਂ ਕੀਤੀ ਗਈ ਜਦੋਂ ਪੰਜਾਬ ਦੇ ਜਲੰਧਰ ਦਾ ਰਹਿਣ ਵਾਲਾ ਸਿੰਘ ਅਤੇ ਗੈਂਗ ਦੇ ਹੋਰ ਮੈਂਬਰ 'ਡੰਕੀ ਰੂਟ' ਰਾਹੀਂ ਇਕ ਯਾਤਰੀ ਨੂੰ ਅਮਰੀਕਾ ਭੇਜਣ ਦੀ ਕੋਸ਼ਿਸ਼ ਕਰ ਰਹੇ ਸਨ। ਪੁਲਸ ਦੀ ਡਿਪਟੀ ਕਮਿਸ਼ਨਰ (ਆਈ.ਜੀ.ਆਈ.) ਊਸ਼ਾ ਰੰਗਨਾਨੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਖੁਲਾਸਾ ਕੀਤਾ ਕਿ ਉਸ ਨੇ 12ਵੀਂ ਤੱਕ ਪੜ੍ਹਾਈ ਕੀਤੀ ਹੈ ਅਤੇ ਪੇਸ਼ੇ ਤੋਂ ਗਾਇਕ ਹੈ।

ਉਸ ਨੇ ਪੁਲਸ ਨੂੰ ਇਹ ਵੀ ਦੱਸਿਆ ਕਿ ਉਹ ਦੁਨੀਆਂ ਭਰ ਵਿੱਚ ਗਾਇਕੀ ਦੇ ਕਈ ਪ੍ਰੋਗਰਾਮਾਂ ਵਿੱਚ ਹਿੱਸਾ ਲੈ ਚੁੱਕਾ ਹੈ। 'ਡੰਕੀ ਰੂਟ' ਇੱਕ ਗੈਰ-ਕਾਨੂੰਨੀ ਇਮੀਗ੍ਰੇਸ਼ਨ ਤਕਨੀਕ ਹੈ ਜੋ ਦੇਸ਼ਾਂ ਵਿੱਚ ਅਣਅਧਿਕਾਰਤ ਪ੍ਰਵੇਸ਼ ਲਈ ਵਰਤੀ ਜਾਂਦੀ ਹੈ।


Inder Prajapati

Content Editor

Related News