ਦਿਲਜੀਤ ਮਗਰੋਂ ਕਰਨ ਔਜਲਾ ਨੂੰ ਨੋਟਿਸ, ਲੱਗਾ ਬੈਨ

Sunday, Dec 15, 2024 - 02:06 PM (IST)

ਦਿਲਜੀਤ ਮਗਰੋਂ ਕਰਨ ਔਜਲਾ ਨੂੰ ਨੋਟਿਸ, ਲੱਗਾ ਬੈਨ

ਐਂਟਰਟੇਨਮੈਂਟ ਡੈਸਕ : ਹਰਿਆਣਾ ਦੇ ਗੁਰੂਗ੍ਰਾਮ ਵਿਚ ਪੰਜਾਬੀ ਗਾਇਕ ਕਰਨ ਔਜਲਾ ਦੇ ਸ਼ੋਅ ਨੂੰ ਲੈ ਕੇ ਪ੍ਰਸ਼ਾਸਨ ਅਲਰਟ ਮੋਡ ਵਿਚ ਹੈ। ਵਿਸ਼ਵ ਸਿਹਤ ਸੰਗਠਨ ਦੇ ਦਿਸ਼ਾ-ਨਿਰਦੇਸ਼ਾਂ ਦਾ ਹਵਾਲਾ ਦਿੰਦੇ ਹੋਏ, ਗੁਰੂਗ੍ਰਾਮ ਜ਼ਿਲ੍ਹਾ ਪ੍ਰਸ਼ਾਸਨ ਨੇ ਕਰਨ ਔਜਲਾ ਨੂੰ ਨੋਟਿਸ ਜਾਰੀ ਕਰਕੇ ਚਿਤਾਵਨੀ ਦਿੱਤੀ ਹੈ ਕਿ ਉਹ ਆਪਣੇ ਸ਼ੋਅ ਦੌਰਾਨ ਬੱਚਿਆਂ ਨੂੰ ਸਟੇਜ 'ਤੇ ਨਾ ਲਿਆਉਣ। ਨੋਟਿਸ ਵਿਚ ਇਹ ਵੀ ਕਿਹਾ ਗਿਆ ਹੈ ਕਿ ਉਹ ਸ਼ਰਾਬ, ਨਸ਼ਿਆਂ ਨੂੰ ਉਤਸ਼ਾਹਿਤ ਕਰਨ ਤੇ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤ ਨਾ ਗਾਉਣ। ਇਸ ਤੋਂ ਪਹਿਲਾਂ ਚੰਡੀਗੜ੍ਹ ਪ੍ਰਸਾਸ਼ਨ ਨੇ ਦਿਲਜੀਤ ਦੋਸਾਂਝ ਨੂੰ ਵੀ ਨੋਟਿਸ ਜਾਰੀ ਕੀਤਾ ਸੀ।

ਇਹ ਵੀ ਪੜ੍ਹੋ - ਹੁਣ ਮਰਦਾਨਾ ਕਮਜ਼ੋਰੀ ਦਿਨਾਂ 'ਚ ਹੋਵੇਗੀ ਦੂਰ, ਬਸ ਆਯੂਰਵੈਦਿਕ ਜੜੀ ਬੂਟੀਆਂ ਦਾ ਵਰਤੋ ਇਹ ਕਾਮਯਾਬ ਦੇਸੀ ਨੁਸਖਾ

ਦੱਸ ਦਈਏ ਕਿ ਪੰਜਾਬੀ ਗਾਇਕ ਕਰਨ ਔਜਲਾ 15, 17 ਤੇ 19 ਦਸੰਬਰ ਨੂੰ ਗੁਰੂਗ੍ਰਾਮ 'ਚ ਸ਼ੋਅ ਕਰ ਰਹੇ ਹਨ। ਇਸ ਨੂੰ ਲੈ ਕੇ ਗੁਰੂਗ੍ਰਾਮ ਦੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਨੇ ਕਰਨ ਔਜਲਾ ਨੂੰ ਨੋਟਿਸ ਜਾਰੀ ਕੀਤਾ ਹੈ। ਮਹਿਲਾ ਤੇ ਬਾਲ ਵਿਕਾਸ ਵਿਭਾਗ ਦੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਵੱਲੋਂ ਜਾਰੀ ਨੋਟਿਸ ਵਿਚ ਲਿਖਿਆ ਗਿਆ ਹੈ, "ਡਬਲਿਯੂ. ਐੱਚ. ਓ. ਦੇ ਅਨੁਸਾਰ, ਬਾਲਗਾਂ ਨੂੰ 140 ਡੀਬੀ ਤੋਂ ਵੱਧ ਆਵਾਜ਼ ਦੇ ਦਬਾਅ ਦੇ ਪੱਧਰ ਵਾਲੀ ਆਵਾਜ਼ ਦੇ ਸੰਪਰਕ ਵਿਚ ਨਹੀਂ ਆਉਣਾ ਚਾਹੀਦਾ। ਬੱਚਿਆਂ ਲਈ ਇਹ ਪੱਧਰ 120 ਡੀਬੀ ਤੱਕ ਘਟਾਇਆ ਜਾਣਾ ਚਾਹੀਦਾ ਹੈ। ਇਸ ਲਈ ਤੁਹਾਡੇ ਲਾਈਵ ਸ਼ੋਅ ਦੌਰਾਨ ਬੱਚਿਆਂ ਨੂੰ ਸਟੇਜ 'ਤੇ ਨਹੀਂ ਲਿਆਉਣਾ ਚਾਹੀਦਾ, ਜਿੱਥੇ ਆਵਾਜ਼ ਦਾ ਦਬਾਅ ਦਾ ਅਧਿਕਤਮ ਪੱਧਰ 120 ਡੀਬੀ ਤੋਂ ਵੱਧ ਹੈ। ਇਹ ਬੱਚਿਆਂ ਲਈ ਨੁਕਸਾਨਦੇਹ ਹੈ।"

ਇਹ ਵੀ ਪੜ੍ਹੋ - ਲਾਈਵ ਕੰਸਰਟ 'ਚ ਦਿਲਜੀਤ ਦੋਸਾਂਝ ਦੇ ਬੋਲ, ਕਿਹਾ- 'ਜੇ ਸਾਲਾ ਨਹੀਂ ਝੁਕੇਗਾ ਤਾਂ ਜੀਜਾ ਕਿਵੇਂ ਝੁਕ ਜਾਵੇਗਾ'

ਪੰਜਾਬੀ ਗਾਇਕ ਕਰਨ ਔਜਲਾ ਨੂੰ ਇਹ ਵੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਕਿ ਉਨ੍ਹਾਂ ਦੇ ਸ਼ੋਅ ਵਿਚ 21 ਸਾਲ ਤੋਂ ਘੱਟ ਉਮਰ ਦੇ ਨੌਜਵਾਨਾਂ ਨੂੰ ਸ਼ਰਾਬ ਨਾ ਦਿੱਤੀ ਜਾਵੇ। ਪ੍ਰਸ਼ਾਸਨ ਇਸ ਸਬੰਧੀ ਪ੍ਰੋਗਰਾਮ 'ਤੇ ਤਿੱਖੀ ਨਜ਼ਰ ਰੱਖੇਗਾ। ਪੰਜਾਬੀ ਗਾਇਕ ਕਰਨ ਔਜਲਾ ਦੇ ਸ਼ੋਅ ਨੂੰ ਲੈ ਕੇ ਚੰਡੀਗੜ੍ਹ 'ਚ ਵੀ ਵਿਵਾਦ ਹੋਇਆ ਸੀ। ਪ੍ਰੋਫ਼ੈਸਰ ਪੰਡਿਤ ਰਾਓ ਧਰਨੇਵਰ ਨੇ 7 ਦਸੰਬਰ ਨੂੰ ਚੰਡੀਗੜ੍ਹ ਵਿਚ ਹੋਣ ਵਾਲੇ ਸ਼ੋਅ ਸਬੰਧੀ ਪੁਲਸ ਨੂੰ ਸ਼ਿਕਾਇਤ ਦਿੱਤੀ ਸੀ। ਉਨ੍ਹਾਂ ਦੋਸ਼ ਲਾਇਆ ਕਿ ਕਰਨ ਔਜਲਾ ਦੇ ਗੀਤ ਸ਼ਰਾਬ, ਨਸ਼ੇ ਤੇ ਹਿੰਸਾ ਨੂੰ ਉਤਸ਼ਾਹਿਤ ਕਰਦੇ ਹਨ। ਉਨ੍ਹਾਂ ਨੇ ਮੰਗ ਕੀਤੀ ਸੀ ਕਿ ਉਨ੍ਹਾਂ ਨੂੰ ਸ਼ੋਅ ਦੌਰਾਨ 'ਚਿੱਟਾ ਕੁਰਤਾ', 'ਅਧੀਆ', 'ਫਿਊ ਡੇਜ਼', 'ਅਲਕੋਹਲ 2', 'ਗੈਂਗਸਟਾ' ਤੇ 'ਬੰਦੂਕ' ਵਰਗੇ ਗੀਤ ਨਹੀਂ ਗਾਉਣੇ ਚਾਹੀਦੇ। ਹੁਣ ਪ੍ਰਸ਼ਾਸਨ ਗੁਰੂਗ੍ਰਾਮ 'ਚ ਕਰਨ ਔਜਲਾ ਦੇ ਸ਼ੋਅ 'ਤੇ ਨਜ਼ਰ ਰੱਖ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


 


author

sunita

Content Editor

Related News