ਗਾਇਕ ਰਣਜੀਤ ਬਾਵਾ ਦਾ ਵਿਰੋਧ, ਸੜਕਾਂ ''ਤੇ ਉਤਰੇ ਲੋਕ, ਕਹਿੰਦੇ- ਜੇ ਸਟੇਜ ''ਤੇ ਚੜ੍ਹਿਆ ਬਾਵਾ ਤਾਂ...
Thursday, Dec 12, 2024 - 04:12 PM (IST)
ਐਂਟਰਟੇਨਮੈਂਟ ਡੈਸਕ - ਪੰਜਾਬੀ ਗਾਇਕ ਤੇ ਅਦਾਕਾਰ ਰਣਜੀਤ ਬਾਵਾ ਦਾ ਲੋਕਾਂ ਵਲੋਂ ਭਾਰੀ ਵਿਰੋਧ ਕੀਤਾ ਜਾ ਰਿਹਾ ਹੈ। ਦਰਅਸਲ, ਸੋਲਨ ਦੇ ਨਾਲਾਗੜ੍ਹ 'ਚ ਰੈੱਡ ਕਰਾਸ ਮੇਲੇ 'ਚ ਰਣਜੀਤ ਬਾਵਾ ਦੇ ਪਹੁੰਚਣ ਤੋਂ ਪਹਿਲਾਂ ਹੀ ਉਨ੍ਹਾਂ ਦਾ ਵਿਰੋਧ ਸ਼ੁਰੂ ਹੋ ਗਿਆ। ਵਿਸ਼ਵ ਹਿੰਦੂ ਪਰਿਸ਼ਦ ਤੇ ਬਜਰੰਗ ਦਲ ਨੇ ਰਣਜੀਤ ਬਾਵਾ 'ਤੇ ਹਿੰਦੂਆਂ ਦੀ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਗਾਇਆ ਹੈ। ਸੋਲਨ 'ਚ ਰੈੱਡ ਕਰਾਸ ਮੇਲਾ 12 ਦਸੰਬਰ ਤੋਂ 15 ਦਸੰਬਰ ਤੱਕ ਚੱਲ ਰਿਹਾ ਹੈ, ਜਿਸ 'ਚ 15 ਦਸੰਬਰ ਨੂੰ ਬਾਵਾ ਨੇ ਆਪਣੀ ਪੇਸ਼ਕਾਰੀ ਦੇਣੀ ਸੀ ਪਰ ਇਸ ਤੋਂ ਪਹਿਲਾਂ ਹੀ ਉਨ੍ਹਾਂ ਦਾ ਵਿਰੋਧ ਸ਼ੁਰੂ ਹੋ ਗਿਆ।
ਇਹ ਵੀ ਪੜ੍ਹੋ- ਬਿਨਾਂ ਖਿੜਕੀ ਵਾਲੇ ਘਰ 'ਚ ਹਨੀ ਸਿੰਘ ਨੇ ਗੁਜਾਰੇ 24 ਸਾਲ, ਡੁੱਬਦੇ ਕਰੀਅਰ ਨੂੰ ਇੰਝ ਮਿਲਿਆ ਕਿਨਾਰਾ
ਕੀ ਹੈ ਮਾਮਲਾ
ਦੱਸ ਦਈਏ ਕਿ ਰਣਜੀਤ ਬਾਵਾ 'ਤੇ ਦੋਸ਼ ਹੈ ਕਿ ਉਨ੍ਹਾਂ ਨੇ ਜਨੇਊ, ਭਗਵਾਨ ਸ਼ਿਵ ਜੀ ਅਤੇ ਗਊ ਮਾਤਾ 'ਤੇ ਗਲਤ ਟਿੱਪਣੀ ਕੀਤੀ ਸੀ। ਜਦੋਂ 2022 ਚੰਬਾ ਮਿੰਜਰ ਮੇਲੇ 'ਚ ਰਣਜੀਤ ਬਾਵਾ ਦਾ ਸ਼ੋਅ ਸੀ, ਜੋ ਕਿ ਪਹਿਲਾਂ ਵੀ ਰੱਦ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ- ਦਿਲਜੀਤ ਬਣੇ ਬਾਲੀਵੁੱਡ ਦੇ 'ਡੌਨ', ਸ਼ਾਹਰੁਖ ਨੇ ਕਿਹਾ- ਤੂੰ ਕਦੇ ਵੀ ਮੇਰੇ ਤੱਕ ਨਹੀਂ ਪਹੁੰਚ ਸਕੇਗਾ...
ਦੱਸਣਯੋਗ ਹੈ ਕਿ 15 ਸਾਲ ਤੱਕ ਲੰਬਾ ਸੰਘਰਸ਼, ਕਈ ਔਕੜਾਂ, ਤਕਲੀਫਾਂ ਦਾ ਸਾਹਮਣਾ ਕਰਨ ਤੋਂ ਬਾਅਦ ਵੀ ਰਣਜੀਤ ਬਾਵਾ ਨੇ ਹਿੰਮਤ ਨਾ ਹਾਰੀ ਅਤੇ ਜ਼ਿੰਦਗੀ 'ਚ ਕੁਝ ਕਰਨ ਦੇ ਜਜ਼ਬੇ ਨਾਲ ਉਨ੍ਹਾਂ ਨੇ ਹਰ ਔਕੜ ਨੂੰ ਬਹੁਤ ਹੀ ਆਸਾਨੀ ਨਾਲ ਪਾਰ ਕੀਤਾ। ਉਨ੍ਹਾਂ ਦੇ ਸੰਘਰਸ਼ ਦਾ ਸਫ਼ਰ ਸਾਲ 1999 'ਚ ਸ਼ੁਰੂ ਹੋਇਆ ਸੀ ਅਤੇ ਇਸ ਸੰਘਰਸ਼ 'ਚ ਉਨ੍ਹਾਂ ਦਾ ਸਾਥ ਮਾਸਟਰ ਮੰਗਲ ਸਿੰਘ ਨੇ ਦਿੱਤਾ ਸੀ। ਰਣਜੀਤ ਸਿੰਘ ਬਾਜਵਾ ਨੂੰ ਰਣਜੀਤ ਬਾਵਾ ਬਣਾਉਣ 'ਚ ਉਨ੍ਹਾਂ ਦਾ ਵੱਡਾ ਕਿਰਦਾਰ ਰਿਹਾ ਹੈ। ਰਣਜੀਤ ਬਾਵਾ ਦਾ ਪਹਿਲਾ ਗੀਤ 'ਜੱਟ ਦੀ ਅਕਲ' 2013 'ਚ ਆਇਆ ਸੀ। ਇਸ ਗੀਤ ਤੋਂ ਪਹਿਲਾਂ ਹੀ ਸਾਲ 2012 'ਚ ਮਾਸਟਰ ਮੰਗਲ ਸਿੰਘ ਜੀ ਇਸ ਦੁਨੀਆ ਨੂੰ ਅਲਵਿਦਾ ਆਖ ਗਏ ਸਨ। ਰਣਜੀਤ ਬਾਵਾ ਨੂੰ ਇਸ ਗੱਲ ਦਾ ਬਹੁਤ ਹੀ ਅਫਸੋਸ ਹੈ ਕਿ ਜਦੋਂ ਉਹ ਕਾਮਯਾਬ ਹੋ ਗਏ ਪਰ ਮਾਸਟਰ ਮੰਗਲ ਸਿੰਘ ਉਨ੍ਹਾਂ ਦੀ ਇਸ ਕਾਮਯਾਬੀ ਨੂੰ ਦੇਖਣ ਲਈ ਇਸ ਦੁਨੀਆ 'ਚ ਨਹੀਂ ਹਨ। ਅੱਜ ਰਣਜੀਤ ਬਾਵਾ ਦਾ ਨਾਂ ਕਾਮਯਾਬ ਗਾਇਕਾਂ ਦੀ ਲਿਸਟ 'ਚ ਆਉਂਦਾ ਹੈ। ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਇਕ ਤੋਂ ਬਾਅਦ ਇਕ ਹਿੱਟ ਗੀਤ ਦਿੱਤੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।