ਜੰਮੂ ''ਚ 2 ਪੰਜਾਬੀਆਂ ਨੂੰ 10-10 ਸਾਲ ਕੈਦ ! ਜਾਣੋ ਕਿਉਂ ਹੋਈ ਕਾਰਵਾਈ
Sunday, Apr 19, 2026 - 05:21 PM (IST)
ਨੈਸ਼ਨਲ ਡੈਸਕ- ਜੰਮੂ-ਕਸ਼ਮੀਰ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਉਧਮਪੁਰ ਦੀ ਇੱਕ ਅਦਾਲਤ ਨੇ ਪੰਜਾਬ ਦੇ ਦੋ ਅੰਤਰਰਾਜੀ ਨਸ਼ਾ ਤਸਕਰਾਂ ਨੂੰ 10-10 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਇਹ ਸਜ਼ਾ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (NDPS) ਐਕਟ ਦੇ ਤਹਿਤ ਸੁਣਾਈ ਗਈ ਹੈ।
ਦੋਵਾਂ ਮੁਲਜ਼ਮਾਂ ਦੀ ਪਛਾਣ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਰਹਿਣ ਵਾਲੇ ਜਸਪ੍ਰੀਤ ਸਿੰਘ ਅਤੇ ਸੰਦੀਪ ਸਿੰਘ ਵਜੋਂ ਹੋਈ ਹੈ। ਅਦਾਲਤ ਨੇ ਦੋਵਾਂ 'ਤੇ 1-1 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਜੇਕਰ ਉਹ ਜੁਰਮਾਨਾ ਨਹੀਂ ਭਰਦੇ, ਤਾਂ ਉਨ੍ਹਾਂ ਨੂੰ 6 ਮਹੀਨੇ ਦੀ ਹੋਰ ਵਾਧੂ ਸਖ਼ਤ ਕੈਦ ਕੱਟਣੀ ਪਵੇਗੀ।
ਇਹ ਵੀ ਪੜ੍ਹੋ- ਮਿਡਲ ਈਸਟ ਤਣਾਅ ਵਿਚਾਲੇ ਭਾਰਤ ਦਾ ਵੱਡਾ ਕਦਮ ! ਇਸ ਦੇਸ਼ 'ਚ ਤਾਇਨਾਤ ਕਰੇਗਾ ਆਪਣੇ ਫੌਜੀ ਜਵਾਨ
ਪੁਲਸ ਅਨੁਸਾਰ ਇਨ੍ਹਾਂ ਦੋਵਾਂ ਨੂੰ 9 ਸਤੰਬਰ 2020 ਨੂੰ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਗ੍ਰਿਫ਼ਤਾਰ ਕੀਤਾ ਗਿਆ ਸੀ। ਉਹ ਕਸ਼ਮੀਰ ਤੋਂ ਵਾਪਸ ਆ ਰਹੇ ਸਨ ਜਦੋਂ ਉਨ੍ਹਾਂ ਦੇ ਵਾਹਨ ਵਿੱਚੋਂ 175 ਕਿਲੋਗ੍ਰਾਮ ਭੁੱਕੀ ਬਰਾਮਦ ਹੋਈ ਸੀ। ਉਧਮਪੁਰ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਜਾਂਚ ਅਤੇ ਗਵਾਹੀਆਂ ਪੂਰੀਆਂ ਹੋਣ ਤੋਂ ਬਾਅਦ ਦੋਵਾਂ ਨੂੰ NDPS ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਦੋਸ਼ੀ ਕਰਾਰ ਦਿੱਤਾ ਅਤੇ ਇਹ ਸਖ਼ਤ ਸਜ਼ਾ ਸੁਣਾ ਦਿੱਤੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
