ਮੈਟਰੋ ''ਚ ਔਰਤਾਂ ਦੀ ਮੁਫ਼ਤ ਯਾਤਰਾ ਦਾ ਪ੍ਰਸਤਾਵ ਨਹੀਂ ਮਿਲਿਆ : ਹਰਦੀਪ ਪੁਰੀ

06/27/2019 3:24:16 PM

ਨਵੀਂ ਦਿੱਲੀ (ਵਾਰਤਾ)— ਕੇਂਦਰ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਮੈਟਰੋ ਟਰੇਨ ਸੇਵਾ ਵਿਚ ਔਰਤਾਂ ਨੂੰ ਮੁਫ਼ਤ ਯਾਤਰਾ ਦੇ ਸੰਬੰਧ 'ਚ ਦਿੱਲੀ ਸਰਕਾਰ ਨੇ ਕੋਈ ਪ੍ਰਸਤਾਵ ਉਨ੍ਹਾਂ ਕੋਲ ਨਹੀਂ ਭੇਜਿਆ ਹੈ। ਆਵਾਸ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਵੀਰਵਾਰ ਨੂੰ ਲੋਕ ਸਭਾ ਵਿਚ ਇਹ ਜਾਣਕਾਰੀ ਦਿੱਤੀ। ਦਰਅਸਲ ਤ੍ਰਿਣਮੂਲ ਕਾਂਗਰਸ ਦੇ ਸੌਗਤ ਰਾਏ ਨੇ ਦਿੱਲੀ ਮੈਟਰੋ 'ਚ ਔਰਤਾਂ ਦੀ ਮੁਫ਼ਤ ਯਾਤਰਾ ਦੇ ਸੰਬੰਧ ਵਿਚ ਜਾਣਕਾਰੀ ਮੰਗੀ ਸੀ।

ਇਸ ਦੇ ਜਵਾਬ ਵਿਚ ਹਰਦੀਪ ਪੁਰੀ ਨੇ ਲਿਖਤੀ ਉੱਤਰ ਵਿਚ ਦੱਸਿਆ ਕਿ ਕੇਂਦਰ ਸਰਕਾਰ ਦਾ ਦਿੱਲੀ ਮੈਟੋਰ ਟਰੇਨ ਸੇਵਾ ਵਿਚ ਔਰਤਾਂ ਲਈ ਮੁਫ਼ਤ ਯਾਤਰਾ ਦਾ ਕੋਈ ਪ੍ਰਸਤਾਵ ਨਹੀਂ ਹੈ। ਉਨ੍ਹਾਂ ਨੇ ਦੱਸਿਆ ਕਿ ਮੈਟਰੋ ਟਰੇਨ ਵਿਚ ਔਰਤਾਂ ਲਈ ਮੁਫ਼ਤ ਯਾਤਰਾ ਸਹੂਲਤ ਦੀ ਮਨਜ਼ੂਰੀ ਲਈ ਦਿੱਲੀ ਸਰਕਾਰ ਤੋਂ ਕੋਈ ਪ੍ਰਸਤਾਵ ਨਹੀਂ ਮਿਲਿਆ ਹੈ ਅਤੇ ਇਸ ਲਈ ਉਸ ਨੂੰ ਮਨਜ਼ੂਰੀ ਦੇਣ ਦਾ ਕੋਈ ਸਵਾਲ ਹੀ ਨਹੀਂ ਉੱਠਦਾ ਹੈ।

Tanu

This news is Content Editor Tanu