ਪੁਸ਼ਕਰ ਸਿੰਘ ਧਾਮੀ ਹੋਣਗੇ ਉਤਰਾਖੰਡ ਦੇ ਨਵੇਂ ਮੁੱਖ ਮੰਤਰੀ

Saturday, Jul 03, 2021 - 04:17 PM (IST)

ਪੁਸ਼ਕਰ ਸਿੰਘ ਧਾਮੀ ਹੋਣਗੇ ਉਤਰਾਖੰਡ ਦੇ ਨਵੇਂ ਮੁੱਖ ਮੰਤਰੀ

ਦੇਹਰਾਦੂਨ– ਤੀਰਥ ਸਿੰਘ ਰਾਵਤ ਦੇ ਅਸਤੀਫ਼ੇ ਤੋਂ ਬਾਅਦ ਉਤਰਾਖੰਡ ’ਚ ਜਾਰੀ ਸਿਆਸੀ ਹਲ-ਚਲ ਦਰਮਿਆਨ ਨਵਾਂ ਮੁੱਖ ਮੰਤਰੀ ਬਣਾਉਣ ’ਤੇ ਸਹਿਮਤੀ ਬਣ ਗਈ ਹੈ। ਭਾਜਪਾ ਵਿਧਾਇਕ ਪੁਸ਼ਕਰ ਸਿੰਘ ਧਾਮੀ , ਤੀਰਥ ਰਾਵਤ ਦੀ ਥਾਂ ’ਤੇ ਉਤਰਾਖੰਡ ਦੇ ਨਵੇਂ ਮੁੱਖ ਮੰਤਰੀ ਹੋਣਗੇ। ਭਾਜਪਾ ਵਿਧਾਇਕ ਦਲ ਦੀ ਬੈਠਕ ’ਚ ਉਨ੍ਹਾਂ ਦੇ ਨਾਮ ’ਤੇ ਮੋਹਰ ਲਾਈ ਗਈ ਹੈ।

ਇਹ ਵੀ ਪੜ੍ਹੋ- ਉਤਰਾਖੰਡ ਦੇ CM ਤੀਰਥ ਸਿੰਘ ਰਾਵਤ ਨੇ ਦਿੱਤਾ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ

ਦੱਸ ਦੇਈਏ ਕਿ ਬੀਤੇ ਕੱਲ੍ਹ ਤੀਰਥ ਸਿੰਘ ਰਾਵਤ ਨੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਰਾਵਤ ਨੇ ਇਸ ਸਾਲ ਮਾਰਚ ਮਹੀਨੇ ਉਤਰਾਖੰਡ ਦਾ ਮੁੱਖ ਮੰਤਰੀ ਦਾ ਅਹੁਦਾ ਸੰਭਾਲਿਆ ਸੀ। ਰਾਵਤ ਨੇ ਸੰਵਿਧਾਨਕ ਸੰਕਟ ਦੇ ਚੱਲਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ।ਦਰਅਸਲ ਮੁੱਖ ਮੰਤਰੀ ਦੀ ਕੁਰਸੀ ਸੰਭਾਲਣ ਦੇ 6 ਮਹੀਨੇ ਦੇ ਅੰਦਰ ਉਨ੍ਹਾਂ ਦਾ ਵਿਧਾਇਕ ਬਣਨਾ ਜ਼ਰੂਰੀ ਸੀ। ਕੋਰੋਨਾ ਸੰਕਟ ਕਾਲ ਕਾਰਨ ਦੋ ਸੀਟਾਂ ’ਤੇ ਜ਼ਿਮਨੀ ਚੋਣਾਂ ਨਹੀਂ ਹੋ ਸਕੀਆਂ।

ਇਹ ਵੀ ਪੜ੍ਹੋ- ਉਤਰਾਖੰਡ ਦੇ CM ਤੀਰਥ ਸਿੰਘ ਰਾਵਤ ਨੇ ਕੀਤੀ ਅਸਤੀਫੇ ਦੀ ਪੇਸ਼ਕਸ਼, ਸੰਵਿਧਾਨਕ ਸੰਕਟ ਦੱਸੀ ਵਜ੍ਹਾ

ਕੌਣ ਹਨ ਪੁਸ਼ਕਰ–
ਪੁਸ਼ਕਰ ਸਿੰਘ ਧਾਮੀ ਭਾਜਪਾ ਯੁਵਾ ਮੋਰਚਾ ਦੇ ਪ੍ਰਦੇਸ਼ ਪ੍ਰਧਾਨ ਰਹੇ ਹਨ। ਉਨ੍ਹਾਂ ਨੇ ਆਰ. ਐੱਸ. ਐੱਸ. ਦਾ ਵੀ ਕਰੀਬੀ ਮੰਨਿਆ ਜਾਂਦਾ ਹੈ। ਪੁਸ਼ਕਰ ਧਾਮੀ ਸੀਮਾਂਤ ਵਿਧਾਨ ਸਭਾ ਖੇਤਰ ਖਟੀਮਾ ਤੋਂ ਦੋ ਵਾਰ ਵਿਧਾਇਕ ਚੁਣੇ ਗਏ ਹਨ।


author

Tanu

Content Editor

Related News