ਵੱਡਾ ਹਾਦਸਾ : ਪਟੜੀ ''ਤੇ ਖੜ੍ਹੇ ਲੋਕਾਂ ''ਤੇ ਚੜ੍ਹ ਗਈ ਐਕਸਪ੍ਰੈਸ ਰੇਲ, ਪੈ ਗਿਆ ਚੀਕ-ਚਿਹਾੜਾ
Wednesday, Jan 22, 2025 - 06:28 PM (IST)
ਨੈਸ਼ਨਲ ਡੈਸਕ- ਮਹਾਰਾਸ਼ਟਰ ਦੇ ਜਲਗਾਂਵ ਵਿੱਚ ਇੱਕ ਵੱਡਾ ਰੇਲ ਹਾਦਸਾ ਵਾਪਰਿਆ ਹੈ। ਪਾਰਧਾਡੇ ਰੇਲਵੇ ਸਟੇਸ਼ਨ ਨੇੜੇ ਪੁਸ਼ਪਕ ਐਕਸਪ੍ਰੈਸ ਵਿੱਚ ਅੱਗ ਲੱਗਣ ਦੀ ਅਫਵਾਹ ਫੈਲਣ ਤੋਂ ਬਾਅਦ ਹਫੜਾ-ਦਫੜੀ ਮਚ ਗਈ। ਯਾਤਰੀਆਂ ਨੇ ਚੇਨ ਖਿੱਚ ਲਈ ਅਤੇ ਟ੍ਰੇਨ ਤੋਂ ਛਾਲਾਂ ਮਾਰਨ ਲੱਗ ਪਏ। ਇਸ ਦੌਰਾਨ ਯਾਤਰੀ ਦੂਜੇ ਟਰੈਕ 'ਤੇ ਆ ਰਹੀ ਕਰਨਾਟਕ ਐਕਸਪ੍ਰੈਸ ਦੀ ਲਪੇਟ ਵਿੱਚ ਆ ਗਏ। ਇਸ ਹਾਦਸੇ ਵਿੱਚ 8 ਯਾਤਰੀਆਂ ਦੀ ਮੌਤ ਦੀ ਖ਼ਬਰ ਹੈ। ਜਦੋਂ ਕਿ ਕਈ ਯਾਤਰੀ ਜ਼ਖਮੀ ਹੋ ਗਏ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਰੇਲਵੇ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ।
ਇਕ ਨਿਊਜ਼ ਏਜੰਸੀ ਦੇ ਅਨੁਸਾਰ, ਇਸ ਹਾਦਸੇ ਵਿੱਚ 8 ਲੋਕਾਂ ਦੀ ਮੌਤ ਹੋ ਗਈ ਹੈ। ਰੇਲਗੱਡੀ ਵਿੱਚ ਅੱਗ ਲੱਗਣ ਦੀ ਅਫਵਾਹ ਕਾਰਨ ਕੁਝ ਯਾਤਰੀਆਂ ਨੇ ਜਲਗਾਂਵ ਤੋਂ 20 ਕਿਲੋਮੀਟਰ ਦੂਰ ਪੁਸ਼ਪਕ ਐਕਸਪ੍ਰੈਸ ਤੋਂ ਛਾਲ ਮਾਰ ਦਿੱਤੀ। ਫਿਲਹਾਲ ਅਜੇ ਇਹ ਸਪੱਸ਼ਟ ਨਹੀਂ ਹੈ ਕਿ ਹੁਣ ਤੱਕ ਕਿੰਨੇ ਯਾਤਰੀਆਂ ਦੀ ਮੌਤ ਹੋਈ ਹੈ। ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਮੌਕੇ 'ਤੇ ਰਵਾਨਾ ਹੋ ਗਏ ਹਨ।
Maharashtra | Passengers of Pushpak Express were hit by Karnataka Express train in Jalgaon District. The passengers were outside their coaches suspecting some fire in the train. Railway officials and other staff have reached the spot. More details awaited. pic.twitter.com/SOUfu9lO7y
— ANI (@ANI) January 22, 2025
ਸ਼ੁਰੂਆਤੀ ਜਾਣਕਾਰੀ ਅਨੁਸਾਰ, ਪੁਸ਼ਪਕ ਐਕਸਪ੍ਰੈਸ ਦੇ ਘੱਟੋ-ਘੱਟ 8 ਯਾਤਰੀਆਂ ਨੇ ਛਾਲ ਮਾਰ ਦਿੱਤੀ ਅਤੇ ਦੂਜੇ ਪਾਸਿਓਂ ਆ ਰਹੀ ਕਰਨਾਟਕ ਐਕਸਪ੍ਰੈਸ ਦੀ ਲਪੇਟ 'ਚ ਆ ਗਏ।