ਰੂਸੀ ਰਾਸ਼ਟਰਪਤੀ ਪੁਤਿਨ ਨੇ ਓਡੀਸ਼ਾ ਟ੍ਰਿਪਲ ਰੇਲ ਹਾਦਸੇ ''ਤੇ PM ਮੋਦੀ ਨਾਲ ਸਾਂਝਾ ਕੀਤਾ ਦੁੱਖ਼
06/03/2023 3:42:11 PM

ਮਾਸਕੋ (ਏਜੰਸੀ)- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਪੂਰਬੀ ਰਾਜ ਓਡੀਸ਼ਾ ਵਿੱਚ 3 ਰੇਲਾਂ ਦੀ ਟੱਕਰ ਦੇ ਸਬੰਧ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹਮਦਰਦੀ ਸਾਂਝੀ ਕੀਤੀ ਹੈ। ਕ੍ਰੇਮਲਿਨ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਹਾਦਸਾ ਭਾਰਤ ਦੇ ਪੂਰਬ ਵਿੱਚ ਬਾਲਾਸੋਰ ਸ਼ਹਿਰ ਨੇੜੇ ਸ਼ੁੱਕਰਵਾਰ ਸ਼ਾਮ ਨੂੰ ਵਾਪਰਿਆ।
ਤਾਜ਼ਾ ਜਾਣਕਾਰੀ ਅਨੁਸਾਰ ਸ਼ੁੱਕਰਵਾਰ ਨੂੰ 12864 ਬੇਂਗਲੁਰੂ-ਹਾਵੜਾ ਸੁਪਰਫਾਸਟ ਐਕਸਪ੍ਰੈੱਸ ਦੇ ਕਈ ਡੱਬੇ ਪਟੜੀ ਤੋਂ ਉਤਰ ਗਏ ਅਤੇ ਨਾਲ ਲੱਗਦੀਆਂ ਪਟੜੀਆਂ 'ਤੇ ਡਿੱਗ ਗਏ। ਸਮਾਨਾਂਤਰ ਟ੍ਰੈਕ 'ਤੇ ਉਲਟ ਦਿਸ਼ਾ ਤੋਂ ਆ ਰਹੀ 12841 ਸ਼ਾਲੀਮਾਰ-ਚੇਨਈ ਕੇਂਦਰੀ ਕੋਰੋਮੰਡਲ ਐਕਸਪ੍ਰੈਸ ਪਟੜੀ ਤੋਂ ਉਤਰੇ ਡੱਬਿਆਂ ਨਾਲ ਟਕਰਾ ਗਈ। ਇਸ ਹਾਦਸੇ ਮਗਰੋਂ ਕੋਰੋਮੰਡਲ ਐਕਸਪ੍ਰੈਸ ਦੇ 12 ਡੱਬੇ ਪਟੜੀ ਤੋਂ ਉਤਰ ਗਏ ਅਤੇ ਤੀਜੇ ਟ੍ਰੈਕ 'ਤੇ ਖੜ੍ਹੀ ਮਾਲ ਗੱਡੀ ਨਾਲ ਟਕਰਾ ਗਏ। ਇਸ ਹਾਦਸੇ ਵਿੱਚ ਘੱਟੋ-ਘੱਟ 288 ਲੋਕ ਮਾਰੇ ਗਏ ਅਤੇ 900 ਤੋਂ ਵੱਧ ਜ਼ਖਮੀ ਹੋ ਗਏ ਹਨ।
ਇਹ ਵੀ ਪੜ੍ਹੋ: ਓਡੀਸ਼ਾ ਟ੍ਰਿਪਲ ਰੇਲ ਹਾਦਸਾ: ਆਸਟ੍ਰੇਲੀਆ, ਸ਼੍ਰੀਲੰਕਾ ਦੇ ਵਿਦੇਸ਼ ਮੰਤਰੀਆਂ ਨੇ ਪ੍ਰਗਟਾਇਆ ਦੁੱਖ
“ਕਿਰਪਾ ਕਰਕੇ ਓਡੀਸ਼ਾ ਵਿਚ ਵਾਪਰੇ ਰੇਲ ਹਾਦਸੇ ਦੇ ਸਬੰਧ ਵਿੱਚ ਸਾਡੀ ਡੂੰਘੀ ਹਮਦਰਦੀ ਸਵੀਕਾਰ ਕਰੋ। ਅਸੀਂ ਉਨ੍ਹਾਂ ਲੋਕਾਂ ਦੇ ਦੁੱਖ ਨੂੰ ਸਾਂਝਾ ਕਰਦੇ ਹਾਂ ਜਿਨ੍ਹਾਂ ਨੇ ਇਸ ਤਬਾਹੀ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ ਅਤੇ ਸਾਰੇ ਪੀੜਤਾਂ ਦੇ ਜਲਦੀ ਠੀਕ ਹੋਣ ਦੀ ਉਮੀਦ ਕਰਦੇ ਹਾਂ।' ਸੰਦੇਸ਼, ਭਾਰਤੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਵੀ ਸੰਬੋਧਿਤ ਕੀਤਾ ਗਿਆ ਸੀ।
ਇਹ ਵੀ ਪੜ੍ਹੋ: ਭਾਰਤੀ ਅਮਰੀਕੀ ਅਜੈ ਬੰਗਾ ਨੇ ਵਿਸ਼ਵ ਬੈਂਕ ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।