ਭਾਰਤ ਆਉਣਗੇ ਵਲਾਦੀਮੀਰ ਪੁਤਿਨ ! ਜੈਸ਼ੰਕਰ ਨੇ ਬ੍ਰਿਕਸ ''ਚ ਸ਼ਾਮਲ ਹੋਣ ਦਾ ਦਿੱਤਾ ਸੱਦਾ
Tuesday, Aug 25, 2026 - 11:06 AM (IST)
ਇੰਟਰਨੈਸ਼ਨਲ ਡੈਸਕ- ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ 12-13 ਸਤੰਬਰ ਨੂੰ ਨਵੀਂ ਦਿੱਲੀ ’ਚ ਹੋਣ ਵਾਲੇ ਬ੍ਰਿਕਸ ਸੰਮੇਲਨ ’ਚ ਸ਼ਾਮਲ ਹੋ ਸਕਦੇ ਹਨ। ਮਾਸਕੋ ’ਚ ਸੋਮਵਾਰ ਨੂੰ ਭਾਰਤੀ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਦੌਰਾਨ ਪੁਤਿਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਜਲਦ ਮੁਲਾਕਾਤ ਦੀ ਉਮੀਦ ਪ੍ਰਗਟਾਈ।
ਇਸ ਮੁਲਾਕਾਤ ਦੌਰਾਨ ਦੋਵਾਂ ਨੇਤਾਵਾਂ ਨੇ ਭਾਰਤ-ਰੂਸ ਦੇ ਸਬੰਧਾਂ ਅਤੇ ਆਪਸੀ ਸਹਿਯੋਗ ਨੂੰ ਲੈ ਕੇ ਵੀ ਚਰਚਾ ਕੀਤੀ। ਜੈਸ਼ੰਕਰ ਐਤਵਾਰ ਨੂੰ ਮਾਸਕੋ ਪਹੁੰਚੇ ਸਨ। ਉਹ ਰੂਸ ਦੇ ਆਪਣੇ ਦੋ ਦਿਨਾਂ ਦੌਰੇ ’ਤੇ ਹਨ। ਜੈਸ਼ੰਕਰ ਨੇ ਪੁਤਿਨ ਨੂੰ ਕਿਹਾ ਕਿ ਪੀ. ਐੱਮ. ਮੋਦੀ ਬ੍ਰਿਕਸ ਸੰਮੇਲਨ ਲਈ ਪੁਤਿਨ ਦਾ ਭਾਰਤ ’ਚ ਸਵਾਗਤ ਕਰਨਗੇ। ਦੋਵਾਂ ਨੇਤਾਵਾਂ ਦੀ ਸਾਲਾਨਾ ਮੀਟਿੰਗ ਵੀ ਜਲਦ ਹੋਵੇਗੀ। ਉਨ੍ਹਾਂ ਦੱਸਿਆ ਕਿ ਪੀ. ਐੱਮ. ਮੋਦੀ ਕਿਰਗਿਸਤਾਨ ’ਚ ਹੋਣ ਵਾਲੇ ਐੱਸ. ਸੀ. ਓ. ਸੰਮੇਲਨ ਵਿਚ ਉਨ੍ਹਾਂ ਨਾਲ ਮਿਲਣ ਦਾ ਇੰਤਜ਼ਾਰ ਕਰ ਰਹੇ ਹਨ।
Pleased to call on President Vladimir Putin of Russia in Moscow today. Handed over a personal message from Prime Minister @narendramodi.
Briefed him on the deliberation held under the 27th IRIGC-TEC, reviewing our cooperation across a wide range of domains. Value his guidance… pic.twitter.com/jAWTLqUrEp
— Dr. S. Jaishankar (@DrSJaishankar) August 24, 2026
ਰੂਸੀ ਉਪ-ਪ੍ਰਧਾਨ ਮੰਤਰੀ ਨੂੰ ਵੀ ਮਿਲੇ ਜੈਸ਼ੰਕਰ
ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸੋਮਵਾਰ ਨੂੰ ਮਾਸਕੋ ’ਚ ਰੂਸ ਦੇ ਉਪ-ਪ੍ਰਧਾਨ ਮੰਤਰੀ ਡੈਨਿਸ ਮੰਟੁਰੋਵ ਨਾਲ ਵੀ ਮੁਲਾਕਾਤ ਕੀਤੀ। ਦੋਵਾਂ ਨੇਤਾਵਾਂ ਨੇ ਭਾਰਤ-ਰੂਸ ਵਿਚਾਲੇ ਵਪਾਰ ਅਤੇ ਆਰਥਿਕ ਸਹਿਯੋਗ ਨੂੰ ਹੋਰ ਵਧਾਉਣ ਦੇ ਤਰੀਕਿਆਂ ’ਤੇ ਚਰਚਾ ਕੀਤੀ।
ਇਸ ਦੌਰਾਨ ਦੋਵਾਂ ਦੇਸ਼ਾਂ ਵਿਚਾਲੇ ਭਾਈਵਾਲੀ ਵਧਾਉਣ ’ਤੇ ਵੀ ਗੱਲ ਹੋਈ। ਭਾਰਤ ਅਤੇ ਰੂਸ ਕਈ ਖੇਤਰਾਂ ਵਿਚ ਆਪਸੀ ਸਹਿਯੋਗ ਵਧਾਉਣ ਅਤੇ ਆਰਥਿਕ ਸਬੰਧਾਂ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਜੈਸ਼ੰਕਰ ਨੇ ਮੰਟੁਰੋਵ ਨਾਲ ਗੱਲਬਾਤ ਵਿਚ ਕਿਹਾ ਕਿ ਭਾਰਤ-ਰੂਸ ਭਾਈਵਾਲੀ ਨੇ ਲਗਾਤਾਰ ਬਦਲਦੇ ਹਾਲਾਤ ਮੁਤਾਬਕ ਖੁਦ ਨੂੰ ਮਜ਼ਬੂਤ ਅਤੇ ਬਿਹਤਰ ਤਰੀਕੇ ਨਾਲ ਢਾਲਿਆ ਹੈ।
ਇਹ ਵੀ ਪੜ੍ਹੋ- 'ਮੱਕਾ ਪੈਕਟ' 'ਚ ਸ਼ਾਮਲ ਹੋਵੇਗਾ ਇਰਾਨ ! ਪਾਕਿ, ਤੁਰਕੀ ਤੇ ਸਾਊਦੀ ਦਾ ਬਣੇਗਾ 'ਸਾਥੀ', ਅਧਿਕਾਰੀਆਂ ਨੇ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
