ਰੂਸ ਦੇ ਰਾਸ਼ਟਰਪਤੀ ਪੁਤਿਨ ਨੇ SCO ਸੰਮੇਲਨ ਦੇ ਆਯੋਜਨ ਲਈ PM ਮੋਦੀ ਦਾ ਕੀਤਾ ਧੰਨਵਾਦ

07/05/2023 4:47:20 PM

ਮਾਸਕੋ (ਏਜੰਸੀ)- ਸ਼ੰਘਾਈ ਸਹਿਯੋਗ ਸੰਗਠਨ ਦੇ ਵਰਚੁਅਲ ਸੰਮੇਲਨ ਵਿੱਚ ਰੂਸ ਦੇ ਰਾਸ਼ਟਰਪਤੀ ਪੁਤਿਨ, ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਅਤੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਸਮੇਤ ਮੱਧ ਏਸ਼ੀਆਈ ਦੇਸ਼ਾਂ ਦੇ ਪ੍ਰਤੀਨਿਧੀਆਂ ਨੇ ਹਿੱਸਾ ਲਿਆ। ਸੰਮੇਲਨ ਦੀ ਮੇਜ਼ਬਾਨੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤੀ। ਇਸ ਦੌਰਾਨ ਰੂਸੀ ਰਾਸ਼ਟਰਪਤੀ ਪੁਤਿਨ ਨੇ ਪੀ.ਐੱਮ. ਮੋਦੀ ਦੀ ਧੰਨਵਾਦ ਕੀਤਾ ਅਤੇ ਐੱਸ.ਸੀ.ਓ. ਮੈਂਬਰ ਦੇਸ਼ਾਂ ਨਾਲ ਸਬੰਧਾਂ ਨੂੰ ਮਜ਼ਬੂਤ ​​ਕਰਨ 'ਤੇ ਜ਼ੋਰ ਦਿੱਤਾ।

ਇਹ ਵੀ ਪੜ੍ਹੋ: ਚੀਨ 'ਚ ਭਾਰੀ ਮੀਂਹ ਕਾਰਨ 15 ਲੋਕਾਂ ਦੀ ਮੌਤ, 1 ਲੱਖ 30 ਹਜ਼ਾਰ ਤੋਂ ਵੱਧ ਲੋਕ ਪ੍ਰਭਾਵਿਤ

ਐੱਸ.ਸੀ.ਓ. ਸੰਮੇਲਨ ਵਿੱਚ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਕਿਹਾ, "ਮੈਂ ਇਸ ਸੰਮੇਲਨ ਦੇ ਆਯੋਜਨ ਲਈ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕਰਨਾ ਚਾਹਾਂਗਾ। ਇਸ ਸੰਮੇਲਨ ਲਈ ਤਿਆਰ ਕੀਤੇ ਗਏ ਬਹੁਤ ਸਾਰੇ ਦਸਤਾਵੇਜ਼ਾਂ ਅਤੇ ਫੈਸਲਿਆਂ ਦੇ ਲਾਗੂ ਹੋਣ ਨਾਲ ਭਾਰਤ ਦੇ ਨਾਲ ਰਣਨੀਤਕ ਸਾਂਝੇਦਾਰੀ ਵਧੇਗੀ। ਉਨ੍ਹਾਂ ਕਿਹਾ ਰੂਸ ਨਵੀਂ ਦਿੱਲੀ ਦੀਆਂ ਉਨ੍ਹਾਂ ਘੋਸ਼ਨਾਵਾਂ ਦਾ ਸਮਰਥਨ ਕਰਦਾ ਹੈ, ਜੋ ਅੰਤਰਰਾਸ਼ਟਰੀ ਮੁੱਦਿਆਂ 'ਤੇ ਇਕਸਾਰ ਪਹੁੰਚ ਪ੍ਰਦਾਨ ਕਰਦੀਆਂ ਹਨ। ਅਸੀਂ SCO ਦੇਸ਼ਾਂ ਨਾਲ ਸਬੰਧਾਂ ਨੂੰ ਹੋਰ ਮਜ਼ਬੂਤ ​​ਕਰਨਾ ਜਾਰੀ ਰੱਖਾਂਗੇ।'

ਇਹ ਵੀ ਪੜ੍ਹੋ: ਬ੍ਰਿਟੇਨ 'ਚ ਪਤਨੀ ਅਤੇ 2 ਬੱਚਿਆਂ ਦਾ ਕਤਲ ਕਰਨ ਵਾਲੇ ਭਾਰਤੀ ਵਿਅਕਤੀ ਨੂੰ ਹੋਈ ਉਮਰ ਕੈਦ

ਸਿਖਰ ਸੰਮੇਲਨ ਵਿਚ ਰੂਸੀ ਰਾਸ਼ਟਰਪਤੀ ਪੁਤਿਨ ਨੇ ਕਿਹਾ ਕਿ ਐੱਸ.ਸੀ.ਓ. ਦਾ ਇਕ ਹੋਰ ਫੋਕਸ ਅਫਗਾਨਿਸਤਾਨ ਦੀ ਮੌਜੂਦਾ ਸਥਿਤੀ ਹੈ। ਅਫ਼ਸੋਸ ਦੀ ਗੱਲ ਹੈ ਕਿ ਇੱਥੇ ਸਥਿਤੀ ਬਿਹਤਰ ਨਹੀਂ ਹੋ ਰਹੀ ਹੈ। ਐੱਸ.ਸੀ.ਓ. ਦੀ ਤਰਜੀਹ ਅੱਤਵਾਦ, ਕੱਟੜਪੰਥ, ਕੱਟੜਵਾਦ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਮੁਕਾਬਲਾ ਕਰਨਾ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ: ਪੰਤ ਤੋਂ ਬਾਅਦ ਭਾਰਤੀ ਟੀਮ ਦੇ ਇਕ ਹੋਰ ਖਿਡਾਰੀ ਨਾਲ ਵਾਪਰਿਆ ਹਾਦਸਾ, ਕਾਰ ਨੂੰ ਕੈਂਟਰ ਨੇ ਮਾਰੀ ਟੱਕਰ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

cherry

This news is Content Editor cherry