ਬਲਦੀ ਚਿਖਾ ''ਤੇ ਮਾਸ ਪਕਾਉਣ ਦਾ ਦੋਸ਼ੀ ਗ੍ਰਿਫ਼ਤਾਰ, 2 ਹੋਰ ਫਰਾਰ

Monday, Sep 21, 2026 - 01:30 PM (IST)

ਬਲਦੀ ਚਿਖਾ ''ਤੇ ਮਾਸ ਪਕਾਉਣ ਦਾ ਦੋਸ਼ੀ ਗ੍ਰਿਫ਼ਤਾਰ, 2 ਹੋਰ ਫਰਾਰ

ਸ਼ਾਹਜਹਾਂਪੁਰ (ਏਜੰਸੀ)- ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਜ਼ਿਲ੍ਹੇ ਦੀ ਪੁਲਸ ਨੇ ਬਲਦੀ ਚਿਖਾ 'ਤੇ ਮਾਸ ਪਕਾਉਣ ਦੇ ਦੋਸ਼ 'ਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦੋਂ ਕਿ ਉਸ ਦੇ 2 ਸਾਥੀ ਫਰਾਰ ਹੋ ਗਏ। ਪੁਲਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਵਧੀਕ ਪੁਲਸ ਸੁਪਰਡੈਂਟ (ਦਿਹਾਤੀ) ਦੀਕਸ਼ਾ ਭਾਵਰੇ ਨੇ ਦੱਸਿਆ ਕਿ ਇਹ ਘਟਨਾ ਪੁਵਾਯਾਂ ਥਾਣਾ ਖੇਤਰ ਦੇ ਅਧੀਨ ਆਉਂਦੇ ਨੱਥਾਪੁਰ ਪਿੰਡ 'ਚ ਵਾਪਰੀ।

ਉਨ੍ਹਾਂ ਦੱਸਿਆ ਕਿ ਵੀਰਪਾਲ ਨਾਮੀ ਵਿਅਕਤੀ ਦੇ ਪਿਤਾ ਦੀ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਉਸ ਦੇ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਪਿੰਡ ਦੇ ਬਾਹਰ ਇਕ ਸ਼ਮਸ਼ਾਨਘਾਟ 'ਚ ਉਸ ਦਾ ਅੰਤਿਮ ਸੰਸਕਾਰ ਕੀਤਾ ਅਤੇ ਘਰ ਵਾਪਸ ਆ ਗਏ। ਉਨ੍ਹਾਂ ਕਿਹਾ,"ਜਦੋਂ ਵੀਰਪਾਲ ਐਤਵਾਰ ਸ਼ਾਮ ਨੂੰ ਸ਼ਮਸ਼ਾਨਘਾਟ ਗਿਆ, ਤਾਂ ਉਸ ਨੇ ਤਿੰਨ ਲੋਕਾਂ ਨੂੰ ਆਪਣੇ ਪਿਤਾ ਦੀ ਬਲਦੀ ਚਿਖਾ 'ਤੇ ਇਕ ਭਾਂਡੇ 'ਚ ਮਾਸ ਪਕਾਉਂਦੇ ਦੇਖਿਆ।'' ਉਸ ਨੇ ਪੁਲਸ ਨੂੰ ਸੂਚਿਤ ਕੀਤਾ, ਜੋ ਫਿਰ ਮੌਕੇ 'ਤੇ ਪਹੁੰਚੀ ਅਤੇ ਸੁਰੇਂਦਰ ਨੂੰ ਗ੍ਰਿਫ਼ਤਾਰ ਕਰ ਲਿਆ, ਪਰ ਉਸ ਦੇ 2 ਸਾਥੀ ਭੱਜ ਗਏ।

ਭਾਵਰੇ ਨੇ ਕਿਹਾ ਕਿ ਪੁੱਛ-ਗਿੱਛ ਦੌਰਾਨ, ਮੁਲਜ਼ਮਾਂ ਨੇ ਪੁਲਸ ਨੂੰ ਦੱਸਿਆ ਕਿ ਉਹ ਤਿੰਨੋਂ ਉੱਥੇ ਬੈਠੇ ਸ਼ਰਾਬ ਪੀ ਰਹੇ ਸਨ ਅਤੇ ਜਦੋਂ ਉਨ੍ਹਾਂ ਨੇ ਚਿਖਾ ਨੂੰ ਬਲਦਾ ਦੇਖਿਆ ਤਾਂ ਉਸ 'ਤੇ ਮਾਸ ਪਕਾਉਣਾ ਸ਼ੁਰੂ ਕਰ ਦਿੱਤਾ। ਪੁਲਸ ਨੇ ਮੁਲਜ਼ਮ ਸੁਰੇਂਦਰ ਨੂੰ ਜੇਲ੍ਹ ਭੇਜ ਦਿੱਤਾ ਹੈ ਅਤੇ ਉਸ ਦੇ ਦੋ ਸਾਥੀਆਂ ਦੀ ਭਾਲ ਕਰ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News