ਕਤਰ ਦੇ ਅਮੀਰ ਨੇ PM ਮੋਦੀ ਨਾਲ ਫੋਨ ''ਤੇ ਕੀਤੀ ਗੱਲ, ਕਿਹਾ- ਅੱਤਵਾਦ ਖ਼ਿਲਾਫ਼ ਲੜਾਈ ਦਾ ਕੀਤਾ ਸਮਰਥਨ

Wednesday, May 07, 2025 - 02:33 PM (IST)

ਕਤਰ ਦੇ ਅਮੀਰ ਨੇ PM ਮੋਦੀ ਨਾਲ ਫੋਨ ''ਤੇ ਕੀਤੀ ਗੱਲ, ਕਿਹਾ- ਅੱਤਵਾਦ ਖ਼ਿਲਾਫ਼ ਲੜਾਈ ਦਾ ਕੀਤਾ ਸਮਰਥਨ

ਨਵੀਂ ਦਿੱਲੀ- ਕਤਰ ਦੇ ਅਮੀਰ ਮਹਾਮਹਿਮ ਸ਼ੇਖ ਤਮੀਮ ਬਿਨ ਹਮਦ ਅਲ-ਥਾਨੀ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਉਨ੍ਹਾਂ ਨੇ ਪਹਿਲਗਾਮ 'ਚ ਸਰਹੱਦ ਪਾਰ ਤੋਂ ਹੋਏ ਅੱਤਵਾਦੀ ਹਮਲੇ 'ਚ ਮਾਰੇ ਗਏ ਲੋਕਾਂ ਦੇ ਪ੍ਰਤੀ ਹਮਦਰਦੀ ਜ਼ਾਹਰ ਕੀਤੀ। ਅੱਤਵਾਦ ਖ਼ਿਲਾਫ਼ ਭਾਰਤ ਦੀ ਲੜਾਈ ਅਤੇ ਅਪਰਾਧੀਆਂ ਨੂੰ ਨਿਆਂ ਦੇ ਕਟਘਰੇ 'ਚ ਲਿਆਉਣ ਲਈ ਭਾਰਤ ਦੀਆਂ ਸਾਰੀਆਂ ਕਾਰਵਾਈਆਂ 'ਚ ਪੂਰਾ ਸਮਰਥਨ ਜ਼ਾਹਰ ਕੀਤਾ। ਨਾਲ ਹੀ ਭਾਰਤ ਨੂੰ ਲੈ ਕੇ ਇਕਜੁਟਤਾ ਦਿਖਾਈ ਹੈ। 

PunjabKesari

ਵਿਦੇਸ਼ ਮੰਤਰਾਲਾ ਦੇ ਬੁਲਾਰੇ ਰਣਧੀਰ ਜਾਇਸਵਾਲ ਨੇ 'ਪ੍ਰਧਾਨ ਐਕਸ' ਤੇ ਪੋਸਟ ਕਰ ਕੇ ਕਿਹਾ,''ਕਤਰ ਦੇ ਅਮੀਰ ਸ਼ੇਖ ਤਮੀਮ ਬਿਨ ਹਮਦ ਅਲ-ਥਾਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫੋਨ 'ਤੇ ਗੱਲਬਾਤ ਕੀਤੀ। ਉਨ੍ਹਾਂ ਨੇ ਪਹਿਲਗਾਮ 'ਚ ਸਰਹੱਦ ਪਾਰ ਤੋਂ ਹੋਏ ਅੱਤਵਾਦੀ ਹਮਲੇ 'ਚ ਮਾਰੇ ਗਏ ਲੋਕਾਂ ਦੇ ਪ੍ਰਤੀ ਹਮਦਰਦੀ ਅਤੇ ਇਕਜੁਟਤਾ ਜ਼ਾਹਰ ਕੀਤੀ। ਉਨ੍ਹਾਂ ਨੇ ਅੱਤਵਾਦ ਖ਼ਿਲਾਫ਼ ਭਾਰਤ ਦੀ ਲੜਾਈ ਅਤੇ ਅਪਰਾਧੀਆਂ ਨੂੰ ਨਿਆਂ ਦੇ ਕਟਘਰੇ 'ਚ ਲਿਆਉਣ ਲਈ ਭਾਰਤ ਦੀਆਂ ਸਾਰੀਆਂ ਕਾਰਵਾਈਆਂ 'ਚ ਪੂਰਾ ਸਮਰਥਨ ਜ਼ਾਹਰ ਕੀਤਾ। ਪ੍ਰਧਾਨ ਮੰਤਰੀ ਨੇ ਇਕਜੁਟਤਾ ਅਤੇ ਸਮਰਥਨ ਦੇ ਸੰਦੇਸ਼ ਲਈ ਮਹਾਮਹਿਮ ਸ਼ੇਖ ਤਮੀਮ ਬਿਨ ਹਮਦ ਅਲ-ਥਾਨੀ ਦਾ ਧੰਨਵਾਦ ਕੀਤਾ। ਦੋਵਾਂ ਨੇਤਾਵਾਂ ਨੇ ਇੰਡੀਆ-ਕਤਰ ਰਣਨੀਤਕ ਸਾਂਝੇਦਾਰੀ ਨੂੰ ਡੂੰਘਾ ਕਰਨ ਅਤੇ ਇਸ ਸਾਲ ਦੀ ਸ਼ੁਰੂਆਤ 'ਚ ਅਮੀਰ ਦੀ ਯਾਤਰਾ ਦੌਰਾਨ ਲਏ ਗਏ ਫ਼ੈਸਲਿਆਂ ਨੂੰ ਲਾਗੂ ਕਰਨ ਦੀ ਆਪਣੀ ਵਚਨਬੱਧਤਾ ਦੋਹਰਾਈ। ਦੱਸਣਯੋਗ ਹੈ ਕਿ 22 ਅਪ੍ਰੈਲ ਨੂੰ ਪਹਿਲਗਾਮ 'ਚ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਵਧ ਗਿਆ ਹੈ। ਇਸ ਹਮਲੇ 'ਚ 26 ਲੋਕ ਮਾਰੇ ਗਏ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

DIsha

Content Editor

Related News