ਕਵਾਡ ਨੇ ਬੇਹੱਦ ਘੱਟ ਸਮੇਂ 'ਚ ਗਲੋਬਲ ਪੱਧਰ 'ਤੇ ਇਕ ਮਹੱਤਵਪੂਰਨ ਸਥਾਨ ਕੀਤਾ ਹਾਸਲ: PM ਮੋਦੀ

05/24/2022 10:04:41 AM

ਟੋਕੀਓ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਟੋਕੀਓ ਵਿਚ 4 ਦੇਸ਼ਾਂ ਦੇ ਸਮੂਹ 'ਕਵਾਡ' ਦੀ ਆਹਮੋ-ਸਾਹਮਣੇ ਦੀ ਦੂਜੀ ਸਿਖ਼ਰ ਵਾਰਤਾ ਵਿਚ ਕਿਹਾ ਕਿ ਕਵਾਡ ਦੇਸ਼ਾਂ ਵਿਚਾਲੇ ਆਪਸੀ ਵਿਸ਼ਵਾਸ ਅਤੇ ਦ੍ਰਿੜ ਸੰਕਲਪ ਨਾ ਸਿਰਫ਼ ਲੋਕਤੰਤਰੀ ਤਾਕਤਾਂ ਨੂੰ ਨਵੀਂ ਊਰਜਾ ਦੇ ਰਿਹਾ ਹੈ, ਸਗੋਂ ਇਕ ਆਜ਼ਾਦ, ਖੁੱਲ੍ਹੇ ਅਤੇ ਸਮਾਵੇਸ਼ੀ ਹਿੰਦ-ਪ੍ਰਸ਼ਾਂਤ ਖੇਤਰ ਦੀ ਸਥਾਪਨਾ ਨੂੰ ਉਤਸ਼ਾਹਿਤ ਵੀ ਕਰ ਰਿਹਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕਵਾਡ ਹਿੰਦ-ਪ੍ਰਸ਼ਾਂਤ ਖੇਤਰ ਲਈ ਇਕ ਰਚਨਾਤਮਕ ਏਜੰਡੇ ਨਾਲ ਅੱਗੇ ਵੱਧ ਰਿਹਾ ਹੈ, ਜੋ ਗਲੋਬਲ 'ਭਲਾਈ ਦੀ ਦਿਸ਼ਾ ਵਿਚ ਕੰਮ ਕਰਨ ਵਾਲੀ ਇਕ ਤਾਕਤ' ਦੇ ਰੂਪ ਵਿਚ ਉਸ ਦੇ ਅਕਸ ਨੂੰ ਹੋਰ ਮਜ਼ਬੂਤ ਬਣਾਏਗਾ।

ਇਹ ਵੀ ਪੜ੍ਹੋ: ਅਡਾਨੀ ਨੂੰ ਟਾਈਮ ਮੈਗਜ਼ੀਨ ਦੇ 100 ਸਭ ਤੋਂ ਪ੍ਰਭਾਵਸ਼ਾਲੀ ਲੋਕਾਂ ਦੀ ਸੂਚੀ 'ਚ ਮਿਲੀ ਜਗ੍ਹਾ, ਜੈਲੇਂਸਕੀ-ਪੁਤਿਨ ਵੀ ਸ਼ਾਮਲ

ਮੋਦੀ ਨੇ ਇਹ ਟਿੱਪਣੀ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ, ਜਾਪਾਨ ਦੇ ਪ੍ਰਧਾਨ ਮੰਤਰੀ ਫੁਮਿਓ ਕਿਸ਼ਿਦਾ ਅਤੇ ਆਸਟ੍ਰੇਲੀਆ ਦੇ ਨਵੇਂ ਚੁਣੇ ਗਏ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਸ ਦੀ ਮੌਜੂਦਗੀ ਵਿਚ ਕੀਤੀ। ਸਿਖ਼ਰ ਸੰਮੇਲਨ ਦੇ ਉਦਘਾਟਨ ਸੈਸ਼ਨ ਵਿਚ ਦਿੱਤੇ ਗਏ ਆਪਣੇ ਸੰਬੋਧਨ ਵਿਚ ਮੋਦੀ ਨੇ ਕਿਹਾ ਕਿ ਕਵਾਡ ਨੇ ਬੇਹੱਦ ਘੱਟ ਸਮੇਂ ਵਿਚ ਗਲੋਬਲ ਪੱਧਰ 'ਤੇ ਇਕ ਮਹੱਤਵਪੂਰਨ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਕਿਹਾ, 'ਅਸੀਂ ਵੈਕਸੀਨ ਡਿਲੀਵਰੀ, ਜਲਵਾਯੂ ਕਾਰਵਾਈ, ਸਪਲਾਈ ਚੇਨ ਨੂੰ ਲਚਕੀਲਾ ਬਣਾਉਣ, ਆਫ਼ਤ ਪ੍ਰਤੀਕਿਰਿਆ, ਆਰਥਿਕ ਸਹਿਯੋਗ ਅਤੇ ਕੋਵਿਡ-19 ਮਹਾਮਾਰੀ ਤੋਂ ਪੈਦਾ ਹੋਣ ਵਾਲੇ ਅਣਉਚਿਤ ਹਾਲਾਤਾਂ ਨਾਲ ਨਜਿੱਠਣ ਦੀ ਦਿਸ਼ਾ ਵਿਚ ਤਾਲਮੇਲ ਵਧਾਇਆ ਹੈ।'

ਇਹ ਵੀ ਪੜ੍ਹੋ: 7 ਮਹੀਨੇ ਦੀ ਗਰਭਵਤੀ ਨੂੰ ਢਿੱਡ 'ਚ ਲੱਗੀ ਗੋਲੀ, ਮੌਤ ਨਾਲ ਲੜ ਬੱਚੇ ਨੂੰ ਜਨਮ ਦੇਣ ਮਗਰੋਂ ਤੋੜਿਆ ਦਮ

ਪ੍ਰਧਾਨ ਮੰਤਰੀ ਨੇ ਕਿਹਾ ਕਿ ਕਵਾਡ ਦੇਸ਼ਾਂ ਦਰਮਿਆਨ ਵੱਖ-ਵੱਖ ਖੇਤਰਾਂ ਵਿਚ ਸਹਿਯੋਗ ਹਿੰਦ-ਪ੍ਰਸ਼ਾਂਤ ਖੇਤਰ ਵਿਚ ਸ਼ਾਂਤੀ ਅਤੇ ਸਥਿਰਤਾ ਦੀ ਸਥਾਪਨਾ ਵਿਚ ਯੋਗਦਾਨ ਦੇ ਰਿਹਾ ਹੈ। ਇਹ ਸੰਮੇਲਨ ਅਜਿਹੇ ਸਮੇਂ ਵਿਚ ਹੋ ਰਿਹਾ ਹੈ, ਜਦੋਂ ਚੀਨ ਅਤੇ ਕਵਾਡ ਦੇ ਮੈਂਬਰ ਦੇਸ਼ਾਂ ਦਰਮਿਆਨ ਸਬੰਧ ਪਿਛਲੇ ਕੁੱਝ ਸਮੇਂ ਵਿਚ ਤਣਾਅਪੂਰਨ ਹੋਏ ਹਨ। ਇਸ ਦੀ ਵਜ੍ਹਾ ਬੀਜਿੰਗ ਦਾ ਲੋਕਤੰਤਰੀ ਮੁੱਲਾਂ ਨੂੰ ਲਗਾਤਾਰ ਚੁਣੌਤੀ ਦੇਣਾ ਅਤੇ ਹਮਲਾਵਰ ਵਪਾਰਕ ਨੀਤੀਆਂ ਅਪਣਾਉਣਾ ਹੈ।

ਇਹ ਵੀ ਪੜ੍ਹੋ: 'ਜੇਲੇਂਸਕੀ' ਦੇ ਪਿਆਰ 'ਚ ਪਾਗਲ ਪੁਤਿਨ ਦੀ ਧੀ ਕੈਟਰੀਨਾ, 5 ਸਾਲਾਂ ਤੋਂ ਹੈ ਰਿਲੇਸ਼ਨਸ਼ਿਪ 'ਚ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


cherry

Content Editor

Related News