ਰਾਬੜੀ ਦੇਵੀ ਨੇ ਲਗਾਇਆ ਦੋਸ਼, ਲਾਲੂ ਪ੍ਰਸਾਦ ਯਾਦਵ ਨੂੰ ਮਾਰਨਾ ਚਾਹੁੰਦੀ ਹੈ ਬੀਜੇਪੀ

04/20/2019 9:29:40 PM

ਨਵੀਂ ਦਿੱਲੀ— ਲੋਕ ਸਭਾ ਚੋਣ 2019 ਦੇ ਸਿਆਸੀ ਪਾਰੇ ਦੇ ਵਧਣ ਨਾਲ ਹੀ ਨੇਤਾਵਾਂ ਵੱਲੋਂ ਇਕ ਦੂਜੇ 'ਤੇ ਦੋਸ਼ ਲਗਾਉਣ ਦੀ ਰਾਜਨੀਤੀ ਵੀ ਸ਼ੁਰੂ ਹੋ ਗਈ ਹੈ। ਇਸੇ ਦੌਰਾਨ ਹੁਣ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਦਾ ਨਾਂ ਵੀ ਜੁੜ ਗਿਆ ਹੈ। ਰਾਬੜੀ ਦੇਵੀ ਨੇ ਸ਼ਨੀਵਾਰ ਨੂੰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਕੇਂਦਰ ਤੇ ਸੂਬੇ ਦੀ ਸਰਕਾਰ ਆਰ.ਜੇ.ਡੀ. ਪ੍ਰਧਾਨ ਲਾਲੂ ਪ੍ਰਸਾਦ ਯਾਦਵ ਨੂੰ ਮਾਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਬੇਟਾ ਤੇਜਸਵੀ ਯਾਦਵ ਲਾਲੂ ਨੂੰ ਮਿਲਣ ਗਿਆ ਸੀ ਪਰ ਉਸ ਨੂੰ ਮਿਲਣ ਨਹੀਂ ਦਿੱਤਾ ਗਿਆ। ਇਸ 'ਚ ਸਰਕਾਰ ਦੀ ਸਾਜ਼ਿਸ਼ ਨਜ਼ਰ ਆ ਰਹੀ ਹੈ।

ਰਾਬੜੀ ਦੇਵੀ ਨੇ ਧਮਕੀ ਭਰੇ ਅੰਦਾਜ 'ਚ ਕਿਹਾ ਕਿ ਜੇਕਰ ਲਾਲੂ ਪ੍ਰਸਾਦ ਯਾਦਵ ਨੂੰ ਕੁਝ ਹੁੰਦਾ ਹੈ ਤਾਂ ਬਿਹਾਰ ਤੇ ਝਾਰਖੰਡ ਦੇ ਲੋਕ ਸੜਕਾਂ 'ਤੇ ਉਤਰ ਆਉਣਗੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਲਾਲੂ ਯਾਦਵ ਨੂੰ ਜ਼ਹਿਰ ਦੇ ਕੇ ਮਾਰਨਾ ਚਾਹੁੰਦਾ ਹੈ, ਜੇਕਰ ਉਹ ਪੂਰੇ ਲਾਲੂ ਯਾਦਵ ਪਰਿਵਾਰ ਨੂੰ ਮਾਰਨਾ ਚਾਹੁੰਦੇ ਹਨ ਤਾਂ ਮਾਰ ਸਕਦੇ ਹਨ। ਪਰ ਉਨ੍ਹਾਂ ਦੀ ਇਹ ਤਾਨਾਸ਼ਾਹੀ ਨਹੀਂ ਚਲੇਗੀ। ਉਨ੍ਹਾਂ ਕਿਹਾ ਕਿ ਪਰਿਵਾਰ ਦੇ ਕਿਸੇ ਵੀ ਮੈਂਬਰ ਨੂੰ ਲਾਲੂ ਯਾਦਵ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ ਹੈ। ਸਰਕਾਰ ਨੇ ਮਿਲਣ 'ਤੇ ਵੀ ਪਾਬੰਦੀ ਲਗਾ ਦਿੱਤੀ ਹੈ।


Inder Prajapati

Content Editor

Related News