ਰਾਧਾਕ੍ਰਿਸ਼ਨਨ ਭਲਕੇ ਚੁੱਕ ਸਕਦੇ ਹਨ ਉੱਪ-ਰਾਸ਼ਟਰਪਤੀ ਦੇ ਅਹੁਦੇ ਦੀ ਸਹੁੰ

Thursday, Sep 11, 2025 - 08:38 AM (IST)

ਰਾਧਾਕ੍ਰਿਸ਼ਨਨ ਭਲਕੇ ਚੁੱਕ ਸਕਦੇ ਹਨ ਉੱਪ-ਰਾਸ਼ਟਰਪਤੀ ਦੇ ਅਹੁਦੇ ਦੀ ਸਹੁੰ

ਨਵੀਂ ਦਿੱਲੀ (ਭਾਸ਼ਾ) - ਸੀਪੀ ਰਾਧਾਕ੍ਰਿਸ਼ਨਨ ਦੇਸ਼ ਦੇ 15ਵੇਂ ਉਪ ਰਾਸ਼ਟਰਪਤੀ ਚੁਣੇ ਗਏ ਹਨ। ਹੁਣ ਉਨ੍ਹਾਂ ਦੇ ਅਹੁਦਾ ਸੰਭਾਲਣ ਦੀ ਤਰੀਕ ਵੀ ਸਾਹਮਣੇ ਆ ਗਈ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਵੇਂ ਚੁਣੇ ਗਏ ਉੱਪ-ਰਾਸ਼ਟਰਪਤੀ ਸੀ. ਪੀ. ਰਾਧਾਕ੍ਰਿਸ਼ਨਨ (67) ਨੂੰ ਸ਼ੁੱਕਰਵਾਰ ਨੂੰ ਅਹੁਦੇ ਦੀ ਸਹੁੰ ਚੁਕਾ ਸਕਦੇ ਹਨ। ਇਸ ਗੱਲ ਦੀ ਜਾਣਕਾਰੀ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸੰਭਾਵਨਾ ਹੈ ਕਿ ਰਾਸ਼ਟਰਪਤੀ 12 ਸਤੰਬਰ ਨੂੰ ਰਾਸ਼ਟਰਪਤੀ ਭਵਨ ਵਿਖੇ ਇਕ ਰਸਮੀ ਸਮਾਗਮ ’ਚ ਰਾਧਾਕ੍ਰਿਸ਼ਨਨ ਨੂੰ ਅਹੁਦੇ ਦੀ ਸਹੁੰ ਚੁਕਾਉਣਗੇ। ਰਾਧਾਕ੍ਰਿਸ਼ਨਨ ਇਸ ਸਮੇਂ ਮਹਾਰਾਸ਼ਟਰ ਦੇ ਰਾਜਪਾਲ ਹਨ ਅਤੇ ਉਪ ਰਾਸ਼ਟਰਪਤੀ ਚੋਣ ਵਿੱਚ ਐਨਡੀਏ ਦੇ ਉਮੀਦਵਾਰ ਸਨ।

ਇਹ ਵੀ ਪੜ੍ਹੋ : ਕੱਢ ਲਓ ਰਜਾਈਆਂ ਕੰਬਲ, ਇਸ ਵਾਰ ਪਵੇਗੀ ਕੜਾਕੇ ਦੀ ਠੰਡ! ਹੋ ਗਈ ਵੱਡੀ ਭਵਿੱਖਬਾਣੀ

ਦੱਸ ਦੇਈਏ ਕਿ ਸੀਪੀ ਰਾਧਾਕ੍ਰਿਸ਼ਨਨ (67 ਸਾਲ) ਨੇ ਮੰਗਲਵਾਰ ਨੂੰ ਉੱਪ-ਰਾਸ਼ਟਰਪਤੀ ਚੋਣ ’ਚ ਇੰਡੀਆ ਬਲਾਕ ਦੇ ਉਮੀਦਵਾਰ ਅਤੇ ਸੁਪਰੀਮ ਕੋਰਟ ਦੇ ਸਾਬਕਾ ਜੱਜ ਬੀ ਸੁਦਰਸ਼ਨ ਰੈਡੀ ਨੂੰ 152 ਵੋਟਾਂ ਨਾਲ ਹਰਾਇਆ। 788 ਮੈਂਬਰਾਂ ਵਿੱਚੋਂ 767 ਨੇ ਚੋਣ ਵਿੱਚ ਵੋਟ ਪਾਈ। ਰਾਧਾਕ੍ਰਿਸ਼ਨਨ ਨੂੰ ਉਮੀਦ ਤੋਂ ਵੱਧ 452 ਵੋਟਾਂ ਮਿਲੀਆਂ। ਜਦੋਂ ਕਿ ਸੁਦਰਸ਼ਨ ਰੈਡੀ ਨੂੰ ਸਿਰਫ਼ 300 ਵੋਟਾਂ ਹੀ ਮਿਲੀਆਂ। ਰਾਧਾਕ੍ਰਿਸ਼ਨਨ ਨੇ ਵੱਡੇ ਫਰਕ ਨਾਲ ਚੋਣ ਜਿੱਤੀ। 21 ਜੁਲਾਈ ਨੂੰ ਤਤਕਾਲੀ ਉੱਪ-ਰਾਸ਼ਟਰਪਤੀ ਜਗਦੀਪ ਧਨਖੜ ਦੇ ਅਚਾਨਕ ਅਸਤੀਫਾ ਦੇਣ ਦੇ ਕਾਰਨ ਇਹ ਇਹ ਚੋਣ ਕਰਵਾਈ ਗਈ। ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਵੀ ਆਪਣੇ ਕਾਰਜਕਾਲ ਤੋਂ ਅਸਤੀਫਾ ਦੇਣ ਤੋਂ ਬਾਅਦ ਆਪਣੇ ਪਹਿਲੇ ਜਨਤਕ ਬਿਆਨ ਵਿੱਚ ਰਾਧਾਕ੍ਰਿਸ਼ਨਨ ਨੂੰ ਵਧਾਈ ਦਿੱਤੀ।

ਇਹ ਵੀ ਪੜ੍ਹੋ : ਅਗਲੇ 7 ਦਿਨ ਭਾਰੀ! ਗਰਜ, ਤੇਜ਼ ਹਵਾਵਾਂ ਦੇ ਨਾਲ ਪਵੇਗਾ ਮੀਂਹ, IMD ਵਲੋਂ ਅਲਰਟ ਜਾਰੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

rajwinder kaur

Content Editor

Related News