ਰਾਫੇਲ ਡੀਲ : SC ਨੇ ਫੈਸਲੇ 'ਤੇ ਲਗਾਈ ਮੋਹਰ, ਸ਼ਾਹ ਬੋਲੇ- ਮੁਆਫ਼ੀ ਮੰਗੇ ਵਿਰੋਧੀ ਧਿਰ

11/14/2019 4:35:43 PM

ਨਵੀਂ ਦਿੱਲੀ— ਰਾਫੇਲ ਡੀਲ ਮਾਮਲੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਕਲੀਨ ਚਿੱਟ ਮਿਲਣ ਤੋਂ ਬਾਅਦ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਕਾਂਗਰਸ 'ਤੇ ਹਮਲਾ ਬੋਲਿਆ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹੇ ਲੋਕਾਂ ਨੂੰ ਮੁਆਫ਼ੀ ਮਗੰਣੀ ਚਾਹੀਦੀ ਹੈ, ਜਿਨ੍ਹਾਂ ਨੇ ਰਾਸ਼ਟਰਹਿੱਤ ਤੋਂ ਉੱਪਰ ਆਪਣੀ ਨਿੱਜੀ ਰਾਜਨੀਤੀ ਨੂੰ ਰੱਖਣ ਦਾ ਕੰਮ ਕੀਤਾ ਸੀ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਸੁਪਰੀਮ ਕੋਰਟ ਦਾ ਫੈਸਲਾ ਉਨ੍ਹਾਂ ਲੋਕਾਂ ਲਈ ਜ਼ੋਰਦਾਰ ਜਵਾਬ ਹੈ, ਜੋ ਆਧਾਰਹੀਣ ਪ੍ਰਚਾਰ 'ਚ ਜੁਟੇ ਸਨ। ਉਨ੍ਹਾਂ ਨੇ ਕਿਹਾ ਕਿ ਇਸ ਫੈਸਲੇ ਨੇ ਇਕ ਵਾਰ ਫਿਰ ਤੋਂ ਨਰਿੰਦਰ ਮੋਦੀ ਸਰਕਾਰ ਦੇ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਹੋਣ 'ਤੇ ਮੋਹਰ ਲਗਾਈ ਹੈ।

PunjabKesariਰਾਹੁਲ 'ਤੇ ਬੋਲਿਆ ਹਮਲਾ
ਦੱਸਣਯੋਗ ਹੈ ਕਿ ਲੋਕ ਸਭਾ ਚੋਣਾਂ ਦੌਰਾਨ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਰਾਫੇਲ ਡੀਲ 'ਚ ਭ੍ਰਿਸ਼ਟਾਚਾਰ ਦਾ ਦੋਸ਼ ਲਗਾਉਂਦੇ ਹੋਏ ਮੋਦੀ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਸੀ। ਰਾਫੇਲ ਡੀਲ ਨੂੰ ਲੈ ਕੇ ਸੰਸਦ ਦੇ ਸੈਸ਼ਨਾਂ ਦੌਰਾਨ ਵਿਰੋਧ ਕਰਨ 'ਤੇ ਉਨ੍ਹਾਂ ਨੇ ਕਾਂਗਰਸ 'ਤੇ ਹਮਲਾ ਬੋਲਦੇ ਹੋਏ ਕਿਹਾ ਕਿ ਸਾਬਤ ਹੋ ਗਿਆ ਹੈ ਕਿ ਇਹ ਢੋਂਗ ਸੀ। ਉਨ੍ਹਾਂ ਨੇ ਕਿਹਾ ਕਿ ਇਸ ਸਮੇਂ ਹੋਰ ਬਿਹਤਰ ਇਸਤੇਮਾਲ ਕੀਤਾ ਜਾ ਸਕਦਾ ਸੀ।

ਭਾਜਪਾ ਦੇ ਹੋਰ ਨੇਤਾਵਾਂ ਨੇ ਕੀਤੀ ਕਾਂਗਰਸ ਤੋਂ ਮੁਆਫ਼ੀ ਦੀ ਮੰਗ
ਅਮਿਤ ਸ਼ਾਹ ਤੋਂ ਪਹਿਲਾਂ ਭਾਜਪਾ ਦੇ ਹੋਰ ਨੇਤਾਵਾਂ ਨੇ ਵੀ ਕਾਂਗਰਸ ਤੋਂ ਮੁਆਫ਼ੀ ਦੀ ਮੰਗ ਕੀਤੀ ਸੀ। ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਭਾਜਪਾ ਦੇ ਸੀਨੀਅਰ ਨੇਤਾ ਰਵੀਸ਼ੰਕਰ ਪ੍ਰਸਾਦ ਨੇ ਪ੍ਰੈੱਸ ਕਾਨਫਰੰਸ ਕਰ ਕੇ ਕਿਹਾ ਸੀ ਕਿ ਕਾਂਗਰਸ ਦੇ ਰਾਫੇਲ ਵਿਰੋਧ ਦੇ ਪਿੱਛੇ ਸੋਚੀ-ਸਮਝੀ ਸਾਜਿਸ਼ ਸੀ। ਉਨ੍ਹਾਂ ਨੇ ਕਿਹਾ ਕਿ ਹੁਣ ਕਾਂਗਰਸ ਰਾਹੁਲ ਗਾਂਧੀ ਨੂੰ ਦੇਸ਼ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਨੇ ਕਾਂਗਰਸ ਦੀ ਨੀਅਤ 'ਤੇ ਸਵਾਲ ਖੜ੍ਹੇ ਕਰਦੇ ਹੋਏ ਕਿਹਾ ਕਿ ਡਿਫੈਂਸ ਕਾਨਟ੍ਰੈਕਟ ਲੈਣ ਦਾ ਕਾਂਗਰਸ ਦਾ ਇਤਿਹਾਸ ਰਿਹਾ ਹੈ। ਜੋ ਲੋਕ ਕਾਨਟ੍ਰੈਕਟ 'ਚ ਸਫ਼ਲ ਨਹੀਂ ਹੋਏ, ਉਨ੍ਹਾਂ ਨੇ ਕੋਸ਼ਿਸ਼ ਕੀਤੀ ਸੀ ਕਿ ਇਸ ਨੂੰ ਵੀ ਲੇਟ ਕਰਵਾਓ।


DIsha

Content Editor

Related News