ਰਾਫੇਲ ''ਤੇ SC ਦੇ ਫੈਸਲੇ ਤੋਂ ਬਾਅਦ ਰਾਹੁਲ ਬੋਲੇ- ਕੋਰਟ ਨੇ ਜਾਂਚ ਦੇ ਦਰਵਾਜ਼ੇ ਖੋਲ੍ਹੇ

11/14/2019 5:37:07 PM

ਨਵੀਂ ਦਿੱਲੀ— ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਤੋਂ ਰਾਫੇਲ ਲੜਾਕੂ ਜਹਾਜ਼ ਡੀਲ ਨੂੰ ਲੈ ਕੇ ਟਵੀਟ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਜਸਟਿਸ ਜੋਸੇਫ ਨੇ ਫੈਸਲਾ ਸੁਣਾਉਂਦੇ ਹੋਏ ਰਾਫੇਲ ਘਪਲੇ ਦੀ ਜਾਂਚ ਦੇ ਦਰਵਾਜ਼ੇ ਖੋਲ੍ਹ ਦਿੱਤੇ ਹਨ। ਲਿਹਾਜਾ ਹੁਣ ਇਸ ਮਾਮਲੇ ਦੀ ਜਾਂਚ ਪੂਰੀ ਗੰਭੀਰਤਾ ਨਾਲ ਹੋਣੀ ਚਾਹੀਦੀ ਹੈ। ਇਸ ਘਪਲੇ ਦੀ ਜਾਂਚ ਲਈ ਇਕ ਸੰਯੁਕਤ ਸੰਸਦੀ ਕਮੇਟੀ (ਜੇ.ਪੀ.ਸੀ.) ਦਾ ਗਠਨ ਕੀਤਾ ਜਾਣਾ ਚਾਹੀਦਾ। ਰਾਹੁਲ ਗਾਂਧੀ ਦਾ ਇਹ ਤਾਜ਼ਾ ਬਿਆਨ ਰਾਫੇਲ ਡੀਲ 'ਤੇ ਸੁਪਰੀਮ ਕੋਰਟ ਦੇ ਤਿੰਨ ਜੱਜਾਂ ਦੀ ਬੈਂਚ ਦੇ ਫੈਸਲੇ ਤੋਂ ਬਾਅਦ ਆਇਆ ਹੈ।

ਇਸ ਤੋਂ ਪਹਿਲਾਂ ਵੀ ਰਾਹੁਲ ਗਾਂਧੀ ਰਾਫੇਲ ਲੜਾਕੂ ਜਹਾਜ਼ ਸੌਦੇ ਮਾਮਲੇ ਦੀ ਜਾਂਚ ਲਈ ਸੰਯੁਕਤ ਸੰਸਦੀ ਕਮੇਟੀ ਦੇ ਗਠਨ ਦੀ ਮੰਗ ਕਰ ਚੁਕੇ ਹਨ। ਰਾਹੁਲ ਰਾਫੇਲ ਡੀਲ 'ਚ ਘਪਲੇ ਦਾ ਦੋਸ਼ ਲਗਾਉਂਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 'ਚੌਕੀਦਾਰ ਚੋਰ ਹੈ' ਤੱਕ ਕਹਿ ਦਿੱਤਾ ਸੀ। ਉਨ੍ਹਾਂ ਨੇ ਕਿਹਾ ਸੀ ਕਿ ਹੁਣ ਤਾਂ ਸੁਪਰੀਮ ਕੋਰਟ ਵੀ ਮੰਨ ਚੁਕਿਆ ਹੈ ਕਿ 'ਚੌਕੀਦਾਰ ਚੋਰ ਹੈ'।

ਇਸ ਤੋਂ ਬਾਅਦ ਭਾਜਪਾ ਦੀ ਸੰਸਦ ਮੈਂਬਰ ਮੀਨਾਕਸ਼ੀ ਲੇਖੀ ਨੇ ਰਾਹੁਲ ਗਾਂਧੀ ਵਿਰੁੱਧ ਸੁਪਰੀਮ ਕੋਰਟ 'ਚ ਅਪਰਾਧਕ ਮਾਣਹਾਨੀ ਦੀ ਪਟੀਸ਼ਨ ਦਾਖਲ ਕੀਤੀ ਸੀ, ਜਿਸ ਤੋਂ ਬਾਅਦ ਰਾਹੁਲ ਗਾਂਧੀ ਨੂੰ ਮੁਆਫ਼ੀਨਾਮਾ ਦੇਣਾ ਪਿਆ ਸੀ। ਵੀਰਵਾਰ ਨੂੰ ਸੁਪਰੀਮ ਕੋਰਟ ਨੇ ਲੰਬੀਆਂ ਦਲੀਲਾਂ ਤੋਂ ਬਾਅਦ ਰਾਹੁਲ ਗਾਂਧੀ ਦੇ ਮੁਆਫ਼ੀਨਾਮੇ ਨੂੰ ਸਵੀਕਾਰ ਕਰ ਲਿਆ ਸੀ।

DIsha

This news is Content Editor DIsha