ਰਾਘਵ ਚੱਢਾ ਸਣੇ 7 MPs ਦੇ ਭਾਜਪਾ ''ਚ ਸ਼ਾਮਲ ਹੋਣ ਨੂੰ ਰਾਜ ਸਭਾ ਸਪੀਕਰ ਦੀ ਮਨਜ਼ੂਰੀ

Monday, Apr 27, 2026 - 11:50 AM (IST)

ਰਾਘਵ ਚੱਢਾ ਸਣੇ 7 MPs ਦੇ ਭਾਜਪਾ ''ਚ ਸ਼ਾਮਲ ਹੋਣ ਨੂੰ ਰਾਜ ਸਭਾ ਸਪੀਕਰ ਦੀ ਮਨਜ਼ੂਰੀ

ਨਵੀਂ ਦਿੱਲੀ- ਰਾਘਵ ਚੱਢਾ ਸਮੇਤ 7 ਰਾਜ ਸਭਾ ਸੰਸਦ ਮੈਂਬਰਾਂ ਦੇ ਆਮ ਆਦਮੀ ਪਾਰਟੀ ਤੋਂ ਵੱਖ ਹੋ ਕੇ ਭਾਜਪਾ 'ਚ ਸ਼ਾਮਲ ਹੋਣ ਨੂੰ ਰਾਜ ਸਭਾ ਸਪੀਕਰ ਦੀ ਮਨਜ਼ੂਰੀ ਮਿਲ ਗਈ ਹੈ। ਅਜਿਹੇ 'ਚ ਰਾਜ ਸਭਾ 'ਚ ਭਾਜਪਾ ਸੰਸਦ ਮੈਂਬਰਾਂ ਦੀ ਗਿਣਤੀ 106 ਤੋਂ ਵੱਧ ਕੇ 113 ਹੋ ਗਈ ਹੈ। ਉੱਥੇ ਹੀ ਆਮ ਆਦਮੀ ਪਾਰਟੀ ਦੇ ਮੈਂਬਰਾਂ ਦੀ ਗਿਣਤੀ ਘੱਟ ਕੇ 10 ਤੋਂ ਘੱਟ ਕੇ 3 ਰਹਿ ਗਈ ਹੈ। ਰਾਘਵ ਚੱਢਾ ਨੇ ਪਿਛਲੇ ਦਿਨੀਂ ਐਲਾਨ ਕੀਤਾ ਸੀ ਕਿ ਉਨ੍ਹਾਂ ਨਾਲ 'ਆਪ' ਦੇ 6 ਸੰਸਦ ਮੈਂਬਰ ਪਾਰਟੀ ਛੱਡ ਭਾਜਪਾ 'ਚ ਸ਼ਾਮਲ ਹੋ ਰਹੇ ਹਨ। ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ 'ਆਪ' ਸੰਸਦ ਮੈਂਬਰਾਂ ਦਾ ਸੁਆਗਤ ਮਠਿਆਈ ਖੁਆ ਕੇ ਕੀਤਾ ਸੀ। 

ਦੱਸਣਯੋਗ ਹੈ ਕਿ 'ਆਪ' ਨੂੰ ਸ਼ੁੱਕਰਵਾਰ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਸੀ, ਜਦੋਂ ਰਾਘਵ ਚੱਢਾ, ਅਸ਼ੋਕ ਮਿੱਤਲ, ਸੰਦੀਪ ਪਾਠਕ, ਹਰਭਜਨ ਸਿੰਘ, ਰਾਜੇਂਦਰ ਗੁਪਤਾ, ਵਿਕਰਮ ਸਾਹਨੀ ਅਤੇ ਸਵਾਤੀ ਮਾਲੀਵਾਲ ਨੇ ਪਾਰਟੀ ਛੱਡ ਦਿੱਤੀ ਅਤੇ ਭਾਜਪਾ 'ਚ ਸ਼ਾਮਲ ਹੋ ਗਏ। ਉਨ੍ਹਾਂ ਦੋਸ਼ ਲਗਾਇਆ ਕਿ ਕੇਜਰੀਵਾਲ ਦੀ ਅਗਵਾਈ ਵਾਲੀ ਪਾਰਟੀ ਆਪਣੇ ਸਿਧਾਂਤਾਂ ਤੋਂ ਭਟਕ ਗਈ ਹੈ। ਰਾਘਵ ਚੱਢਾ ਨੇ ਰਾਜ ਸਭਾ 'ਚ ਪਾਰਟੀ ਦੇ 10 ਸੰਸਦ ਮੈਂਬਰਾਂ ਦਾ ਸੰਦਰਭ ਦਿੰਦੇ ਹੋਏ ਕਿਹਾ ਕਿ ਸੰਵਿਧਾਨ ਅਨੁਸਾਰ, ਕਿਸੇ ਪਾਰਟੀ ਦੇ ਕੁੱਲ ਸੰਸਦ ਮੈਂਬਰਾਂ 'ਚੋਂ ਦੋ-ਤਿਹਾਈ ਸੰਸਦ ਮੈਂਬਰ ਦੂਜੀ ਪਾਰਟੀ 'ਚ ਸ਼ਾਮਲ ਹੋ ਸਕਦੇ ਹਨ। ਦਿੱਲੀ ਤੋਂ ਰਾਜ ਸਭਾ ਮੈਂਬਰ ਮਾਲੀਵਾਲ ਨੂੰ ਛੱਡ ਕੇ ਬਾਕੀ ਸਾਰੇ ਪੰਜਾਬ ਤੋਂ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News