ਰਾਘਵ ਚੱਢਾ ਦਾ ਵੱਡਾ ਬਿਆਨ, ''ਭਾਜਪਾ ਆਗੂਆਂ ਨੇ ਵੋਟਾਂ ਲੈ ਕੇ ਕੀਤਾ ਧੋਖਾ, ਹੁਣ ਬਦਲਾਅ ਦਾ ਸਮਾਂ''
Thursday, Sep 12, 2024 - 12:06 PM (IST)
ਹਰਿਆਣਾ : ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਮੌਜੂਦਗੀ ’ਚ ਉਚਾਨਾ ਵਿਧਾਨ ਸਭਾ ਤੋਂ ਉਮੀਦਵਾਰ ਪਵਨ ਫ਼ੌਜੀ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਨੇ ਪਾਰਟੀ ਦਫ਼ਤਰ ਵਿਖੇ ਵਰਕਰਾਂ ਨੂੰ ਸੰਬੋਧਨ ਕੀਤਾ ਤੇ ਸ਼ਹਿਰ ’ਚ ਰੋਡ ਸ਼ੋਅ ਕੱਢਿਆ। ਇਸ ਮੌਕੇ ਚੱਢਾ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਬਾਅਦ ਜੇ.ਜੇ.ਪੀ. ਜ਼ਮਾਨਤ ਜ਼ਬਤ ਪਾਰਟੀ ਵਜੋਂ ਜਾਣੀ ਜਾਵੇਗੀ। ਇਕ ਪਾਸੇ ਭਾਜਪਾ ਹੈ, ਜੇ.ਜੇ.ਪੀ. ਹੈ ਤੇ ਦੂਜੇ ਪਾਸੇ ਕਾਂਗਰਸ ਹੈ। ਤੁਸੀਂ ਲੋਕਾਂ ਨੇ ਸਾਰੀਆਂ ਪਾਰਟੀਆਂ ਦੇਖੀਆਂ ਹਨ। ਕਦੇ ਭਾਜਪਾ ਨੂੰ ਵੋਟ ਪਾਈ, ਕਦੇ ਜੇ.ਜੇ.ਪੀ. ਨੂੰ ਵੋਟ ਪਾਈ। ਕਦੇ ਕਾਂਗਰਸ ਨੂੰ ਵੋਟ ਪਾਉਣ ਦਾ ਕੰਮ ਕੀਤਾ। ਇਸ ਵਾਰ ਤੁਹਾਡੇ ਆਪਣੇ ਪਵਨ ਫ਼ੌਜੀ ਤੁਹਾਡੀ ਸੇਵਾ ਲਈ ਕੰਮ ਕਰਨਗੇ।
ਇਹ ਵੀ ਪੜ੍ਹੋ - ਵੱਡਾ ਹਾਦਸਾ: ਟੱਕਰ ਤੋਂ ਬਾਅਦ ਕਾਰ ਦੇ ਉੱਡੇ ਪਰਖੱਚੇ, ਇਕੋ ਪਰਿਵਾਰ ਦੇ 5 ਲੋਕਾਂ ਦੀ ਮੌਤ
ਉਹਨਾਂ ਨੇ ਕਿਹਾ ਕਿ ਹਰਿਆਣਾ ’ਚ ਅਗਲੀ ਸਰਕਾਰ ਆਮ ਆਦਮੀ ਪਾਰਟੀ ਦੇ ਸਮਰਥਨ ਨਾਲ ਹੀ ਬਣੇਗੀ। ਭਾਜਪਾ ਨੂੰ ਇਹਨਾਂ ਚੋਣ ’ਚ 20 ਸੀਟਾਂ ਵੀ ਨਹੀਂ ਮਿਲ ਰਹੀਆਂ। ਇਸ ਵਾਰ ਹਰਿਆਣਾ ’ਚ ਜੋ ਵੀ ਸਰਕਾਰ ਬਣੇਗੀ, ਉਹ ਤੁਹਾਡੀਆਂ ਵੋਟਾਂ ਅਤੇ ਆਮ ਆਦਮੀ ਪਾਰਟੀ ਦੇ ਸਮਰਥਨ ਨਾਲ ਹੀ ਬਣੇਗੀ। ਉਨ੍ਹਾਂ ਕਿਹਾ ਕਿ ਸਰਕਾਰ ’ਚ ਆ ਕੇ ਆਮ ਆਦਮੀ ਪਾਰਟੀ ਦਿੱਲੀ ਤੇ ਪੰਜਾਬ ਦੀ ਤਰਜ਼ 'ਤੇ ਹਰਿਆਣਾ ’ਚ ਬਦਲਾਅ ਲਿਆਉਣ ਤੇ ਲੋਕਾਂ ਦੀ ਸੇਵਾ ਲਈ ਕੰਮ ਕਰੇਗੀ। ਪਿਛਲੀ ਵਾਰ ਉਚਾਨਾ ਦੇ ਲੋਕਾਂ ਵੱਲੋਂ ਚੁਣੇ ਗਏ ਜੇ.ਜੇ.ਪੀ. ਦੇ ਵੀ.ਆਈ.ਪੀ. ਉਮੀਦਵਾਰ ਨੇ ਲੋਕਾਂ ਨਾਲ ਧੋਖਾ ਕੀਤਾ।
ਇਹ ਵੀ ਪੜ੍ਹੋ - ਵੱਡੀ ਖ਼ਬਰ : ਅਗਲੇ 5 ਦਿਨ ਬੰਦ ਰਹੇਗਾ ਇੰਟਰਨੈੱਟ
ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਹਰਿਆਣਾ ਦਾ ਪੁੱਤ ਹੈ ਅਤੇ ਇਸ ਵਾਰ ਆਪਣੀ ਵੋਟ ਦੀ ਤਾਕਤ ਨਾਲ ਇਹ ਦਿਖਾਉਣਾ ਹੈ ਕਿ ਹਰਿਆਣਾ ਦੇ ਲੋਕ ਅਰਵਿੰਦ ਕੇਜਰੀਵਾਲ ਨੂੰ ਕਿੰਨਾ ਪਿਆਰ ਕਰਦੇ ਹਨ। ਸੋਚ ਸਮਝ ਕੇ ਆਪਣੇ ਬੱਚਿਆਂ ਦੇ ਭਵਿੱਖ ਲਈ, ਚੰਗੇ ਸਕੂਲਾਂ ਤੇ ਹਸਪਤਾਲਾਂ ਲਈ, ਬਜ਼ੁਰਗਾਂ ਦੀ ਸੇਵਾ ਲਈ, ਮੁਫ਼ਤ ਬਿਜਲੀ ਲਈ ਆਮ ਆਦਮੀ ਪਾਰਟੀ ਨੂੰ ਵੋਟ ਦਿਓ। ਉਨ੍ਹਾਂ ਕਿਹਾ ਕਿ ਹਰਿਆਣਾ ’ਚ ਪੂਰੇ ਦੇਸ਼ ਦੇ ਮੁਕਾਬਲੇ ਸਭ ਤੋਂ ਵੱਧ ਬੇਰੁਜ਼ਗਾਰੀ ਦਰ ਹੈ। ਅਜਿਹਾ ਇਸ ਲਈ ਹੈ, ਕਿਉਂਕਿ ਭਾਜਪਾ ਆਗੂਆਂ ਨੇ ਹਰਿਆਣਾ ਦੇ ਲੋਕਾਂ ਨਾਲ ਉਨ੍ਹਾਂ ਦੀਆਂ ਵੋਟਾਂ ਲੈ ਕੇ ਧੋਖਾ ਕੀਤਾ ਹੈ ਪਰ ਇਸ ਵਾਰ ਬਦਲਾਅ ਦਾ ਸਮਾਂ ਹੈ।
ਇਹ ਵੀ ਪੜ੍ਹੋ - ਤੰਦੂਰੀ ਰੋਟੀ ਖਾਣ ਵਾਲੇ ਲੋਕ ਹੋਣ ਸਾਵਧਾਨ, ਵੀਡੀਓ ਵੇਖ ਤੁਸੀਂ ਵੀ ਲਓਗੇ 'ਕਚੀਚੀਆਂ'
ਉਨ੍ਹਾਂ ਕਿਹਾ ਕਿ ਇਸ ਵਾਰ ਹਰਿਆਣਾ ’ਚ ਆਮ ਆਦਮੀ ਪਾਰਟੀ ਦੇ ਸਮਰਥਨ ਤੋਂ ਬਿਨਾਂ ਸਰਕਾਰ ਨਹੀਂ ਬਣੇਗੀ। ਪੰਜਾਬ ਤੇ ਦਿੱਲੀ ਦੇ ਲੋਕ ਪਹਿਲਾਂ ਕਾਂਗਰਸ ਅਤੇ ਭਾਜਪਾ ਨੂੰ ਵੋਟ ਦਿੰਦੇ ਸਨ ਪਰ ਇਕ ਵਾਰ ਆਮ ਆਦਮੀ ਪਾਰਟੀ ਨੂੰ ਵੋਟ ਦਿੱਤਾ, ਉਸ ਤੋਂ ਬਾਅਦ ਜਨਤਾ ਕਾਂਗਰਸ ਅਤੇ ਭਾਜਪਾ ਦਾ ਬਟਨ ਦਬਾਉਣਾ ਭੁੱਲ ਗਈ। ਇਹ ਆਮ ਆਦਮੀ ਪਾਰਟੀ ਦੀ ਕੰਮ ਦੀ ਰਾਜਨੀਤੀ ਦਾ ਅਸਰ ਹੈ।
ਇਹ ਵੀ ਪੜ੍ਹੋ - ਪਿਓ ਤੋਂ ਪਏ ਥੱਪੜ ਕਾਰਨ ਗੁੱਸੇ ਹੋਏ ਪੁੱਤ ਨੇ ਗਲੇ ਲਾਈ ਮੌਤ, ਪਰਿਵਾਰ 'ਚ ਮਚਿਆ ਚੀਕ-ਚਿਹਾੜਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8