ਇਕ ਸਾਲ 'ਚ ਕਿੰਨੀ ਵਾਰ ਵਧਿਆ ਪੈਟਰੋਲ-ਡੀਜ਼ਲ? ਜਾਣੋ ਰਾਘਵ ਚੱਢਾ ਦੇ ਸਵਾਲ 'ਤੇ ਕੇਂਦਰ ਦਾ ਜਵਾਬ
Monday, Jul 25, 2022 - 05:08 PM (IST)
ਨੈਸ਼ਨਲ ਡੈਸਕ- ਭਾਰਤ ਸਰਕਾਰ ਨੇ ਸੰਸਦ ’ਚ ਸੋਮਵਾਰ ਨੂੰ ਦੱਸਿਆ ਕਿ ਸਾਲ 2021-22 ਦਰਿਮਆਨ ਪੈਟਰੋਲ ਦੀ ਕੀਮਤ 78 ਅਤੇ ਡੀਜ਼ਲ ਦੀ ਕੀਮਤ 76 ਵਾਰ ਵਧਾਈ ਗਈ। ਦਰਅਸਲ ਰਾਜ ਸਭਾ ’ਚ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਇਸ ਮੁੱਦੇ ਨੂੰ ਲੈ ਕੇ ਸਰਕਾਰ ਤੋਂ ਸਵਾਲ ਪੁੱਛਿਆ ਸੀ ਕਿ ਪਿਛਲੇ ਸਾਲ ਅਤੇ ਇਸ ਸਾਲ ਕਿੰਨੀ ਵਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਵਾਧਾ ਹੋਇਆ? ਪਿਛਲੇ ਵਿੱਤੀ ਸਾਲ ਤੋਂ ਲੈ ਕੇ ਹੁਣ ਤੱਕ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਕਿੰਨੇ ਫ਼ੀਸਦੀ ਵਾਧਾ ਕੀਤਾ ਗਿਆ?
ਇਹ ਵੀ ਪੜ੍ਹੋ- ਭਾਰਤ ਦੀ ਰਾਸ਼ਟਰਪਤੀ ਕਿੰਨੀ ‘ਪਾਵਰਫੁੱਲ’, ਜਾਣੋ ਕੀ-ਕੀ ਮਿਲਦੀਆਂ ਸਹੂਲਤਾਂ ਅਤੇ ਤਨਖ਼ਾਹ
ਇਸ ’ਤੇ ਪੈਟਰੋਲੀਮ ਅਤੇ ਕੁਦਰਤੀ ਗੈਸ ਰਾਜ ਮੰਤਰੀ ਰਾਮੇਸਵਰ ਤੇਲੀ ਨੇ ਜਵਾਬ ਦਿੰਦੇ ਹੋਏ ਕਿਹਾ ਕਿ ਸਾਲ 2021-22 ’ਚ ਦਿੱਲੀ ’ਚ 78 ਵਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 76 ਵਾਰ ਵਧਾਈਆਂ ਗਈਆਂ। 280 ਵਾਰ ਪੈਟਰੋਲ ਦੀਆਂ ਕੀਮਤਾਂ ’ਚ ਅਤੇ 279 ਵਾਰ ਡੀਜ਼ਲ ਦੀਆਂ ਕੀਮਤਾਂ ’ਚ ਕੋਈ ਬਦਲਾਅ ਨਹੀਂ ਕੀਤਾ ਗਿਆ। ਇਸ ਸਾਲ 20 ਜੁਲਾਈ ਤੱਕ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ 7-10 ਵਾਰ ਵਾਧਾ ਕੀਤਾ ਗਿਆ।
ਇਹ ਵੀ ਪੜ੍ਹੋ- ਦੇਸ਼ ਦੀ ਪਹਿਲੀ ਆਦਿਵਾਸੀ ਰਾਸ਼ਟਰਪਤੀ ਬਣੀ ਦ੍ਰੌਪਦੀ ਮੁਰਮੂ, 15ਵੀਂ ਰਾਸ਼ਟਰਪਤੀ ਵਜੋਂ ਚੁੱਕੀ ਸਹੁੰ
ਇਸ ਸਵਾਲ ਮਗਰੋਂ ਰਾਘਵ ਚੱਢਾ ਨੇ ਇਕ ਟਵੀਟ ਕੀਤਾ ਹੈ। ਜਿਸ ਟਵੀਟ ਜ਼ਰੀਏ ਉਨ੍ਹਾਂ ਕਿਹਾ ਕਿ ਸੰਸਦ ’ਚ ਮੈਂ ਕੇਂਦਰ ਸਰਕਾਰ ਤੋਂ ਪੁੱਛਿਆ ਸੀ ਕਿ ਪਿਛਲੇ ਇਕ ਸਾਲ ਵਿਚ ਪੈਟਰੋਲ ਦੀਆਂ ਕੀਮਤਾਂ ਕਿੰਨੀ ਵਾਰ ਵਧੀਆਂ ਹਨ। ਤੁਸੀਂ ਇਹ ਜਾਣ ਕੇ ਹੈਰਾਨ ਹੋਵੋਗੇ ਕਿ ਪਿਛਲੇ 1 ਸਾਲ ’ਚ ਪੈਟਰੋਲ ਦੀਆਂ ਕੀਮਤਾਂ 78 ਵਾਰ ਅਤੇ ਡੀਜ਼ਲ ਦੀਆਂ ਕੀਮਤਾਂ 76 ਵਾਰ ਵਧੀਆਂ। ਇਹ ਜਨਤਾ ਦੀ ਜੇਬ ’ਤੇ ਡਾਕਾ ਹੈ।
ਇਹ ਵੀ ਪੜ੍ਹੋ- ਦ੍ਰੌਪਦੀ ਮੁਰਮੂ ਦਾ ਰਾਸ਼ਟਰਪਤੀ ਬਣਨਾ ਭਾਰਤ ਲਈ ਇਕ ਇਤਿਹਾਸਕ ਪਲ: PM ਮੋਦੀ