ਰਾਘਵ ਚੱਢਾ ਨੇ ਕੀਤਾ ਫੋਨ ਹੈੱਕ ਹੋਣ ਦਾ ਦਾਅਵਾ, ਭਾਜਪਾ 'ਤੇ ਲਗਾਏ ਇਲਜ਼ਾਮ
Tuesday, Oct 31, 2023 - 01:14 PM (IST)
ਨਵੀਂ ਦਿੱਲੀ- ਰਾਜ ਸਭਾ ਮੈਂਬਰ ਅਤੇ 'ਆਪ' ਨੇਤਾ ਰਾਘਵ ਚੱਢਾ ਨੇ ਆਪਣਾ ਫੋਨ ਹੈੱਕ ਕੀਤੇ ਜਾਣ ਦਾ ਦਾਅਵਾ ਕੀਤਾ ਹੈ। ਨਾਲ ਹੀ ਉਨ੍ਹਾਂ ਨੇ ਆਈਫੋਨ ਵਲੋਂ ਆਏ ਸਕਿਓਰਿਟੀ ਅਲਰਟ ਮੈਸੇਜ ਵੀ ਸਾਂਝਾ ਕੀਤਾ ਹੈ। ਰਾਘਵ ਚੱਢਾ ਨੇ ਆਪਣਾ ਫੋਨ ਹੈੱਕ ਦਾ ਦਾਅਵਾ ਕਰਦੇ ਹੋਏ ਕਿਹਾ ਕਿ ਇਹ ਭਾਜਪਾ ਦੀ ਸੰਵਿਧਾਨ ਅਤੇ ਲੋਕਤੰਤਰ ਨੂੰ ਖ਼ਤਮ ਕਰਨ ਦੀ ਇਕ ਸੋਚੀ ਸਮਝੀ ਚਾਲ ਹੈ ਅਤੇ ਇਹ ਦੇਸ਼ ਦੇ ਹਰ ਵਿਅਕਤੀ ਦੀ ਪ੍ਰਾਇਵੇਸੀ ਅਤੇ ਸੁਰੱਖਿਆ ਦੇ ਉੱਪਰ ਵੱਡਾ ਸਵਾਲ ਖੜ੍ਹਾ ਕਰਦੀ ਹੈ।
ਉੱਥੇ ਹੀ ਉਨ੍ਹਾਂ ਨੇ ਕਿਹਾ,''ਹਰੇਕ ਭਾਰਤੀ ਨੂੰ ਚਿੰਤਿਤ ਹੋਣ ਦੀ ਲੋੜ ਹੈ। ਕਿਉਂਕਿ ਅੱਜ ਇਹ ਮੈਂ ਹਾਂ, ਕੱਲ੍ਹ ਇਹ ਤੁਸੀਂ ਹੋ ਸਕਦੇ ਹੋ।'' ਚੱਢਾ ਨੇ ਇਸ ਨੂੰ ਦੇਸ਼ ਦੇ ਲੋਕਤੰਤਰੀ ਹਿੱਤਾਂ ਅਤੇ ਦੇਸ਼ ਦੇ ਲੋਕਾਂ ਦੇ ਲੋਕਾਂ 'ਤੇ ਹਮਲਾ ਦੱਸਿਆ। ਉਨ੍ਹਾਂ ਕਿਹਾ ਕਿ ਇਹ ਜਾਸੂਸੀ ਉਦੋਂ ਹੋ ਰਹੀ ਹੈ, ਜਦੋਂ ਆਮ ਚੋਣਾਂ ਤੋਂ ਕੁਝ ਹੀ ਮਹੀਨੇ ਬਚੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8