ਰਾਘਵ ਚੱਢਾ ਦਾ ਦਾਅਵਾ, ਜਲਦ ਹੋ ਸਕਦੀ ਹੈ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ! ਇਹ ਆਗੂ ਵੀ ਨੇ ਰਡਾਰ ''ਤੇ

Wednesday, Nov 01, 2023 - 10:26 PM (IST)

ਰਾਘਵ ਚੱਢਾ ਦਾ ਦਾਅਵਾ, ਜਲਦ ਹੋ ਸਕਦੀ ਹੈ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ! ਇਹ ਆਗੂ ਵੀ ਨੇ ਰਡਾਰ ''ਤੇ

ਨਵੀਂ ਦਿੱਲੀ (ਭਾਸ਼ਾ): ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਦੋਸ਼ ਲਗਾਇਆ ਕਿ ਭਾਰਤੀ ਜਨਤਾ ਪਾਰਟੀ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਨ ਦਾ ਯੋਜਨਾ ਬਣਾ ਰਹੀ ਹੈ। ਰਾਜ ਸਭਾ ਮੈਂਬਰ ਤੇ ‘ਆਪ’ ਆਗੂ ਰਾਘਵ ਚੱਢਾ ਨੇ ਕਿਹਾ ਕਿ ਭਾਜਪਾ ਵਿਰੋਧੀ ਗਠਜੋੜ 'ਇੰਡੀਆ' ਦੇ ਚੋਟੀ ਦੇ ਨੇਤਾਵਾਂ ਨੂੰ 2024 ਦੀਆਂ ਤੋਂ ਚੋਣਾਂ ਪਹਿਲਾਂ ਗ੍ਰਿਫ਼ਤਾਰ ਕਰਨ ਦੀ ਯੋਜਨਾ ਬਣਾ ਰਹੀ ਹੈ ਤੇ ਕੇਜਰੀਵਾਲ ਇਸ ਕੜੀ ਵਿਚ ਗ੍ਰਿਫ਼ਤਾਰ ਹੋਣ ਵਾਲੇ ਪਹਿਲੇ ਆਗੂ ਹੋਣਗੇ।

ਇਹ ਖ਼ਬਰ ਵੀ ਪੜ੍ਹੋ - ਅਰਸ਼ ਡੱਲਾ ਗੈਂਗ ਦੇ ਮੈਂਬਰਾਂ ਤੇ ਪੁਲਸ ਵਿਚਾਲੇ ਹੋਇਆ ਐਨਕਾਊਂਟਰ, ਬਠਿੰਡਾ ਕਤਲ ਕਾਂਡ ਨੂੰ ਲੈ ਕੇ ਹੋਏ ਵੱਡੇ ਖ਼ੁਲਾਸੇ

ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ‘ਆਪ’ ਆਗੂ ਰਾਘਵ ਚੱਢਾ ਨੇ ਦਾਅਵਾ ਕੀਤਾ ਕਿ 2014 ਤੋਂ ਲੈ ਕੇ ਹੁਣ ਤਕ ਜਾਂਚ ਏਜੰਸੀਆਂ ਨੇ ਵਿਰੋਧੀ ਧਿਰ ਦੇ ਆਗੂਆਂ ਖ਼ਿਲਾਫ਼ 95 ਫ਼ੀਸਦੀ ਕੇਸ ਦਰਜ ਕੀਤੇ ਹਨ। ਉਨ੍ਹਾਂ ਕਿਹਾ, '' 'ਇੰਡੀਆ' ਗਠਜੋੜ ਦੇ ਗਠਨ ਤੋਂ ਬਾਅਦ ਭਾਜਪਾ ਮੁਸੀਬਤ 'ਚ ਹੈ। ਸਾਨੂੰ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਉਨ੍ਹਾਂ (ਭਾਜਪਾ) ਨੇ 'ਇੰਡੀਆ' ਗਠਜੋੜ ਦੇ ਚੋਟੀ ਦੇ ਨੇਤਾਵਾਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾਈ ਹੈ। ਇਸ ਸਕੀਮ ਤਹਿਤ ਪਹਿਲੀ ਗ੍ਰਿਫ਼ਤਾਰੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹੋਵੇਗੀ। ਚੱਢਾ ਨੇ ਕਿਹਾ, ''ਭਾਜਪਾ ਜਾਣਦੀ ਹੈ ਕਿ ਉਹ ਦਿੱਲੀ ਦੀਆਂ ਸਾਰੀਆਂ ਸੱਤ ਲੋਕ ਸਭਾ ਸੀਟਾਂ ਹਾਰ ਰਹੀ ਹੈ। ਇਸ ਲਈ ਉਹ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਨ ਦੀ ਯੋਜਨਾ ਬਣਾ ਰਹੀ ਹੈ ਤਾਂ ਜੋ 'ਆਪ' ਚੋਣਾਂ ਨਾ ਲੜ ਸਕੇ।

ਇਹ ਖ਼ਬਰ ਵੀ ਪੜ੍ਹੋ - ਬਿਊਟੀ ਪਾਰਲਰ ਤੋਂ ਮੁੜਦਿਆਂ ਹੀ ਪਤੀ ਨੇ ਦੇ ਦਿੱਤਾ ਤਲਾਕ, ਪੜ੍ਹੋ ਹੈਰਾਨ ਕਰ ਦੇਣ ਵਾਲਾ ਮਾਮਲਾ

ਇਹ ਆਗੂ ਵੀ ਨੇ ਰਡਾਰ 'ਤੇ 

ਰਾਘਵ ਚੱਢਾ ਨੇ ਇਕ ਸੂਚੀ ਸਾਂਝੀ ਕੀਤੀ ਹੈ, ਜਿਸ ਵਿਚ ਜਾਂਚ ਏਜੰਸੀਆਂ ਦੁਆਰਾ ਨਿਸ਼ਾਨਾ ਬਣਾਏ ਜਾਣ ਵਾਲੇ ਲੋਕਾਂ ਦੇ ਨਾਮ ਸ਼ਾਮਲ ਹਨ। ਉਨ੍ਹਾਂ ਕਿਹਾ "ਕੇਜਰੀਵਾਲ ਤੋਂ ਬਾਅਦ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਅਤੇ ਫਿਰ ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਉਨ੍ਹਾਂ ਦੇ ਭਤੀਜੇ ਅਭਿਸ਼ੇਕ ਬੈਨਰਜੀ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ।" ਇਨ੍ਹਾਂ ਆਗੂਆਂ ਤੋਂ ਬਾਅਦ ਉਹ (ਭਾਜਪਾ) ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ, ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ. ਸਟਾਲਿਨ ਅਤੇ ਫਿਰ ਮਹਾਰਾਸ਼ਟਰ ਦੀ ਸ਼ਿਵ ਸੈਨਾ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ.ਸੀ.ਪੀ.) ਦੇ ਚੋਟੀ ਦੇ ਨੇਤਾਵਾਂ ਨੂੰ ਗ੍ਰਿਫ਼ਤਾਰ ਕਰਨਗੇ।'' ਰਾਘਵ ਦੇ ਦੋਸ਼ਾਂ 'ਤੇ ਭਾਜਪਾ ਵੱਲੋਂ ਤੁਰੰਤ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News