‘ਆਪ’ ਸੰਸਦ ਮੈਂਬਰ ਰਾਘਵ ਚੱਢਾ ਦਾ ਕਮਾਲ ਦਾ ‘ਗਰਬਾ ਡਾਂਸ’, ਵੇਖੋ ਵੀਡੀਓ

Sunday, Oct 02, 2022 - 01:06 PM (IST)

ਅਹਿਮਦਾਬਾਦ- ਗੁਜਰਾਤ ’ਚ ਇਸ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਜਨਤਾ ਨਾਲ ਵੱਧ ਤੋਂ ਵੱਧ ਸੰਪਰਕ ਵਧਾਉਣ ’ਤੇ ਜ਼ੋਰ ਦੇ ਰਹੀ ਹੈ। ਗੁਜਰਾਤ ’ਚ ‘ਆਪ’ ਪਾਰਟੀ ਚੋਣ ਪ੍ਰਚਾਰ ਵੀ ਜ਼ੋਰਾਂ-ਸ਼ੋਰਾਂ ਨਾਲ ਕਰ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਚੋਣ ਪ੍ਰਚਾਰ ਲਈ ਗੁਜਰਾਤ ਦੌਰੇ ’ਤੇ ਹਨ। ਭਗਵੰਤ ਮਾਨ ਨੇ ਗੁਜਰਾਤ ਦੇ ਰਾਜਕੋਟ ’ਚ ਗਰਬਾ ਪ੍ਰੋਗਰਾਮ ਦੌਰਾਨ ਗਰਬਾ ਡਾਂਸ ਕੀਤਾ ਅਤੇ ਲੋਕਾਂ ਦਾ ਦਿਲ ਮੋਹਿਆ।

ਇਹ ਵੀ ਪੜ੍ਹੋ- ਮੁੱਖ ਮੰਤਰੀ ਮਾਨ ਨੇ ਗੁਜਰਾਤ 'ਚ ਸਟੇਜ 'ਤੇ ਪਾਈ ਧੱਕ, ਗਰਬੇ ਤੇ ਭੰਗੜੇ ਨਾਲ ਮੋਹਿਆ ਲੋਕਾਂ ਦਾ ਮਨ (ਵੀਡੀਓ)

PunjabKesari

ਓਧਰ ਦੂਜੇ ਪਾਸੇ ਗੁਜਰਾਤ ਦੇ ਵਡੋਦਰਾ ’ਚ ਇਕ ਪ੍ਰੋਗਰਾਮ ’ਚ ‘ਆਪ’ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵੀ ਗਰਬਾ ਡਾਂਸ ਕੀਤਾ। ਰਾਘਵ ਚੱਢਾ ਨੇ ਗੁਜਰਾਤ ਦੇ ਵਡੋਦਰਾ ਸ਼ਹਿਰ ’ਚ ਇਕ ਪ੍ਰੋਗਰਾਮ ’ਚ ਹਿੱਸਾ ਲਿਆ। ਉਹ ਲੋਕਾਂ ਦੇ ਸਮੂਹ ਨਾਲ ਜੋਸ਼ ਨਾਲ ਗਰਬਾ ਡਾਂਸ ਕਰਦੇ ਹੋਏ ਨਜ਼ਰ ਆਏ।

ਇਹ ਵੀ ਪੜ੍ਹੋ- ਸਵੱਛ ਸਰਵੇਖਣ ’ਚ ਇੰਦੌਰ ਨੇ ਮੁੜ ਮਾਰੀ ਬਾਜ਼ੀ, 6ਵੀਂ ਵਾਰ ਬਣਿਆ ਸਭ ਤੋਂ ‘ਸਵੱਛ ਸ਼ਹਿਰ’

PunjabKesari

ਰਾਘਵ ਚੱਢਾ ਨੇ ਗਰਬਾ ਡਾਂਸ ਦਾ ਵੀਡੀਓ ਟਵੀਟ ਕੀਤਾ। ਉਨ੍ਹਾਂ ਨੇ ਲਿਖਿਆ, ‘‘ਅੱਜ ਵਡੋਦਰਾ ’ਚ ਦਿਨ ਦੀ ਸਮਾਪਤੀ ’ਤੇ ਗਰਬਾ ਪ੍ਰੋਗਰਾਮ ’ਚ ਹਿੱਸਾ ਲਿਆ ਅਤੇ ਮਾਂ ਅੰਬਾ ਤੋਂ ਸਾਰਿਆਂ ਦੀ ਖ਼ੁਸ਼ਹਾਲੀ ਅਤੇ ਚੰਗੀ ਸਿਹਤ ਦੀ ਕਾਮਨਾ ਕੀਤੀ। ਦੱਸ ਦੇਈਏ ਕਿ ਇਸ ਸਾਲ ਦੇ ਅਖ਼ੀਰ ’ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਅਜਿਹੇ ’ਚ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ‘ਆਪ’ ਦੇ ਰਾਜ ਸਭਾ ਮੈਂਬਰ ਅਤੇ ਪਾਰਟੀ ਦੇ ਗੁਜਰਾਤ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਵੀ ਗੁਜਰਾਤ ਦੌਰੇ ’ਤੇ ਹਨ।

ਇਹ ਵੀ ਪੜ੍ਹੋ-  PM ਮੋਦੀ ਨੇ ਮਹਾਤਮਾ ਗਾਂਧੀ ਤੇ ਲਾਲ ਬਹਾਦੁਰ ਸ਼ਾਸਤਰੀ ਨੂੰ ਕੀਤਾ ਯਾਦ, ਇੰਝ ਦਿੱਤੀ ਸ਼ਰਧਾਂਜਲੀ

PunjabKesari


 


author

Tanu

Content Editor

Related News