UK 'ਚ 'ਇੰਡੀਆ ਯੂ.ਕੇ ਆਊਟਸਟੈਂਡਿੰਗ ਅਚੀਵਰਜ਼ ਆਨਰ' ਨਾਲ ਸਨਮਾਨਤ ਹੋਣਗੇ ਰਾਘਵ ਚੱਢਾ

01/24/2023 10:42:08 AM

ਨਵੀਂ ਦਿੱਲੀ/ਚੰਡੀਗੜ੍ਹ- ਆਮ ਆਦਮੀ ਪਾਰਟੀ ਦੇ ਨੇਤਾ ਅਤੇ ਰਾਜ ਸਭਾ ਸੰਸਦ ਮੈਂਬਰ ਰਾਘਵ ਚੱਢਾ ਨੂੰ ਲੰਡਨ ਵਿਚ 'ਇੰਡੀਆ ਯੂ.ਕੇ ਆਊਟ ਸਟੈਂਡਿੰਗ ਅਚੀਵਰ ਆਨਰ' ਸਨਮਾਨ ਪ੍ਰਾਪਤ ਕਰਨਗੇ। ਰਾਘਵ ਚੱਢਾ ਨੂੰ ਸਰਕਾਰ ਅਤੇ ਰਾਜਨੀਤੀ ਸ਼੍ਰੇਣੀ ਵਿਚ ਖਾਸ ਪ੍ਰਾਪਤੀਆਂ 'ਤੇ ਇਸ ਐਵਾਰਡ ਲਈ ਚੁਣਿਆ ਗਿਆ ਹੈ। ਇਹ ਐਵਾਰਡ ਉਨ੍ਹਾਂ ਵਿਅਕਤੀਆਂ ਨੂੰ ਮਾਨਤਾ ਦਿੰਦਾ ਹੈ, ਜਿਨ੍ਹਾਂ ਨੇ ਲੋਕਤੰਤਰ ਅਤੇ ਨਿਆਂ ਦੇ ਖੇਤਰ 'ਚ ਉੱਤਮਤਾ ਦਾ ਪ੍ਰਦਰਸ਼ਨ ਕੀਤਾ ਹੋਵੇ। ਇਸ ਤੋਂ ਇਲਾਵਾ ਲੋਕਾਂ ਅਤੇ ਦੁਨੀਆ ਦੇ ਭਲੇ ਦੇ ਮੱਦੇਨਜ਼ਰ ਚੁਣੌਤੀਪੂਰਨ ਸਮਾਜਿਕ ਸਮੱਸਿਆਵਾਂ ਨਾਲ ਨਜਿੱਠਿਆ ਹੋਵੇ।

ਇਹ ਵੀ ਪੜ੍ਹੋ- ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਦੁਨੀਆ ਦੇ ਸਭ ਤੋਂ ਵਧੀਆ ਸਕੂਲ ਬਣਾਉਣਾ ਚਾਹੁੰਦੇ ਹਾਂ : ਕੇਜਰੀਵਾਲ

ਚੱਢਾ ਨੇ ਮੰਨੇ-ਪ੍ਰਮੰਨੇ ਲੰਡਨ ਸਕੂਲ ਆਫ ਇਕਨਾਮਿਕਸ ਤੋਂ ਪੜ੍ਹਾਈ ਕੀਤੀ। ਉਨ੍ਹਾਂ ਭਾਰਤ ਵਾਪਸ ਪਰਤ ਕੇ ਇਕ ਨੌਜਵਾਨ ਕਾਰਕੁਨ ਵਜੋਂ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨ ਦੀ ਮੰਗ ਕਰਦੇ ਹੋਏ 'ਇੰਡੀਆ ਅਗੇਂਸਟ ਕਰੱਪਸ਼ਨ ਮੂਵਮੈਂਟ' ਵਿਚ ਹਿੱਸਾ ਲਿਆ। ਅੰਦੋਲਨ ਜਿਸ ਤੋਂ ਆਮ ਆਦਮੀ ਪਾਰਟੀ (ਆਪ) ਦਾ ਗਠਨ ਹੋਇਆ ਅਤੇ ਰਾਘਵ ਚੱਢਾ ਇਸਦੇ ਸੰਸਥਾਪਕ ਮੈਂਬਰਾਂ ਵਿਚੋਂ ਇਕ ਸਨ ਅਤੇ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਕੰਮ ਕੀਤਾ। ਸਖ਼ਤ ਮਿਹਨਤ ਅਤੇ ਸਮਰਪਣ ਦੇ ਬਲਬੂਤੇ ਚੱਢਾ ਨੇ ਬਹੁਤ ਛੋਟੀ ਉਮਰ ਵਿਚ ਭਾਰਤੀ ਰਾਜਨੀਤੀ 'ਚ ਆਪਣੀ ਪਛਾਣ ਬਣਾਈ।

ਇਹ ਵੀ ਪੜ੍ਹੋ-  'ਭਾਰਤ ਜੋੜੋ ਯਾਤਰਾ' 'ਚ ਰਾਹੁਲ ਦਾ ਹਮਸ਼ਕਲ ਬਣਿਆ ਖਿੱਚ ਦਾ ਕੇਂਦਰ, ਟੀ-ਸ਼ਰਟ ਪਹਿਨੇ ਹੋਏ ਆਇਆ ਨਜ਼ਰ

2022 'ਚ ਸਿਰਫ਼ 33 ਸਾਲ ਦੀ ਉਮਰ 'ਚ ਉਹ ਭਾਰਤੀ ਸੰਸਦ ਦੇ ਉਪਰਲੇ ਸਦਨ ਰਾਜ ਸਭਾ 'ਚ ਸਭ ਤੋਂ ਘੱਟ ਉਮਰ ਦੇ ਸੰਸਦ ਮੈਂਬਰ ਬਣੇ, ਜਿੱਥੇ ਉਹ ਪੰਜਾਬ ਸੂਬੇ ਦੀ ਨੁਮਾਇੰਦਗੀ ਕਰਦੇ ਹਨ। ਪੁਰਸਕਾਰ ਸਮਾਰੋਹ ਲੰਡਨ ਵਿਚ 25 ਜਨਵਰੀ 2023 ਨੂੰ ਆਯੋਜਿਤ ਕੀਤਾ ਜਾਵੇਗਾ, ਜਿਸ 'ਚ ਯੂ.ਕੇ ਦੀ ਸੰਸਦ 'ਚ ਰਿਸੈਪਸ਼ਨ ਵੀ ਸ਼ਾਮਲ ਹੈ। ਇਕ ਸਾਲ ਦੇ ਅੰਦਰ ਚੱਢਾ ਨੂੰ ਇਹ ਦੂਜਾ ਵੱਡਾ ਕੌਮਾਂਤਰੀ ਸਨਮਾਨ ਮਿਲਿਆ ਹੈ। ਪਿਛਲੇ ਸਾਲ ਉਨ੍ਹਾਂ ਨੂੰ ਵਿਸ਼ਵ ਆਰਥਿਕ ਫੋਰਮ ਵਲੋਂ ਨੌਜਵਾਨ ਗਲੋਬਲ ਲੀਡਰ ਵਜੋਂ ਸਨਮਾਨਤ ਕੀਤਾ ਗਿਆ ਸੀ।

ਇਹ ਵੀ ਪੜ੍ਹੋ- 'ਆਪ' ਦਾ ਐਲਾਨ, ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਪੂਰੀ ਤਾਕਤ ਨਾਲ ਲੜਾਂਗੇ

ਰਾਘਵ ਚੱਢਾ ਨੇ ਕੀ ਕਿਹਾ?

ਇਹ ਪੁਰਸਕਾਰ ਕਿਸੇ ਵਿਅਕਤੀ ਦੀਆਂ ਪ੍ਰਾਪਤੀਆਂ ਦੀ ਮਾਨਤਾ ਨਹੀਂ ਹੈ, ਸਗੋਂ ਮੇਰੇ ਨੇਤਾ ਅਰਵਿੰਦ ਕੇਜਰੀਵਾਲ ਵਲੋਂ ਪੇਸ਼ ਕੀਤੀ ਗਈ ਰਾਜਨੀਤੀ ਦੇ ਇਕ ਨਵੇਂ ਬ੍ਰਾਂਡ ਨੂੰ ਮਾਨਤਾ ਹੈ। ਭਾਰਤ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਸਿਆਸੀ ਪਾਰਟੀ ਆਮ ਆਦਮੀ ਪਾਰਟੀ ਅਸਲ 'ਚ ਆਪਣੇ ਲੋਕਾਂ ਦੀ ਪ੍ਰਤੀਨਿਧੀ ਹੈ। ਇਹ ਪੁਰਸਕਾਰ ਲੰਡਨ ਸਕੂਲ ਆਫ਼ ਇਕਨਾਮਿਕਸ ਦੇ ਸਾਬਕਾ ਵਿਦਿਆਰਥੀ ਦੀ ਕੇਜਰੀਵਾਲ ਸਕੂਲ ਆਫ਼ ਪਾਲੀਟਿਕਸ ਦੇ ਇਕ ਮਸ਼ਾਲਧਾਰੀ ਤੱਕ ਦੇ ਸਫ਼ਰ ਨੂੰ ਮਾਨਤਾ ਦਿੰਦਾ ਹੈ। ਜਿਸਦਾ ਮੈਂ ਇਕ ਵਿਦਿਆਰਥੀ ਹਾਂ, ਜਿੱਥੇ ਮੇਰੇ ਵਰਗੇ ਬਹੁਤ ਸਾਰੇ ਬੇਨਾਮ ਜ਼ਮੀਨੀ ਕਾਰਜਕਰਤਾ ਹਨ। ਮੈਂ ਇਹ ਐਵਾਰਡ ਆਪਣੇ ਨੇਤਾ ਅਰਵਿੰਦ ਕੇਜਰੀਵਾਲ ਜੀ ਅਤੇ ਉਨ੍ਹਾਂ ਲੋਕਾਂ ਨੂੰ ਸਮਰਪਿਤ ਕਰਦਾ ਹਾਂ ਜਿਨ੍ਹਾਂ ਨੇ ਇਸ ਪਾਰਟੀ ਨੂੰ ਬਣਾਉਣ ਲਈ ਅਣਥੱਕ ਮਿਹਨਤ ਕੀਤੀ ਹੈ। ਇਹ ਪੁਰਸਕਾਰ ਮੈਨੂੰ ਹੋਰ ਸਖ਼ਤ ਮਿਹਨਤ ਕਰਨ ਅਤੇ ਆਪਣੀ ਸਮਰੱਥਾ ਅਨੁਸਾਰ ਆਪਣੇ ਦੇਸ਼ ਦੇ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕਰੇਗਾ।

Tanu

This news is Content Editor Tanu