ਰਾਘਵ ਚੱਢਾ ਨੇ ਸੰਸਦ 'ਚ ਚੁੱਕਿਆ ਸ੍ਰੀ ਕਰਤਾਰਪੁਰ ਸਾਹਿਬ ਦਾ ਮੁੱਦਾ, ਸੰਗਤ ਨੂੰ ਬਿਨਾਂ ਪਾਸਪੋਰਟ ਜਾਣ ਦੀ ਮਿਲੇ ਇਜਾਜ਼ਤ

12/09/2022 1:04:15 PM

ਨਵੀਂ ਦਿੱਲੀ- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸ਼ੁੱਕਰਵਾਰ ਨੂੰ ਰਾਜ ਸਭਾ 'ਚ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਮੁੱਦਾ ਚੁੱਕਿਆ। ਰਾਘਵ ਚੱਢਾ ਨੇ ਕਿਹਾ ਕਿ ਜਦੋਂ ਅੱਜ ਤੋਂ ਕੁਝ ਸਾਲ ਪਹਿਲਾਂ ਸ੍ਰੀ ਕਰਤਾਰਪੁਰ ਲਾਂਘਾ ਖੋਲ੍ਹਿਆ ਗਿਆ ਤਾਂ ਸਾਰੀ ਦੁਨੀਆ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਰੰਗ 'ਚ ਰੰਗ ਗਈ। ਉਨ੍ਹਾਂ ਕਿਹਾ ਕਿ ਹਰ ਬੱਚਾ ਅਤੇ ਬਜ਼ੁਰਗ ਸ੍ਰੀ ਕਰਤਾਰਪੁਰ ਸਾਹਿਬ ਜਾ ਕੇ ਦਰਸ਼ਨ ਕਰਨਾ ਚਾਹੁੰਦਾ ਹੈ ਪਰ ਤਿੰਨ ਸਮੱਸਿਆਵਾਂ ਹਰ ਸ਼ਰਧਾਲੂ ਨੂੰ ਝੱਲਣੀਆਂ ਪੈ ਰਹੀਆਂ ਹਨ।

ਪਹਿਲੀ ਸਮੱਸਿਆ ਹੈ- ਪਾਸਪੋਰਟ। ਤੁਹਾਡੇ ਕੋਲ ਪਾਸਪੋਰਟ ਹੋਣਾ ਜ਼ਰੂਰੀ ਹੈ, ਜੇਕਰ ਪਾਸਪੋਰਟ ਨਹੀਂ ਹੈ ਤਾਂ ਤੁਸੀਂ ਸ੍ਰੀ ਕਰਤਾਰਪੁਰ ਸਾਹਿਬ ਨਹੀਂ ਜਾ ਸਕਦੇ। ਭਾਰਤ ਸਰਕਾਰ ਪਾਕਿਸਤਾਨ ਦੀ ਸਰਕਾਰ ਸਾਹਮਣੇ ਇਹ ਮੁੱਦਾ ਉਠਾਏ। ਦੂਜੀ ਸਮੱਸਿਆ ਇਹ ਹੈ ਕਿ ਹਰ ਸ਼ਰਧਾਲੂ ਨੂੰ 20 ਡਾਲਰ ਫ਼ੀਸ ਦੇਣੀ ਪੈਂਦੀ ਹੈ। ਇਕ ਸ਼ਰਧਾਲੂ ਨੂੰ ਸ੍ਰੀ ਕਰਤਾਰਪੁਰ ਸਾਹਿਬ ਜਾਣ ਲਈ 1600 ਰੁਪਏ ਦੇਣੇ ਪੈਂਦੇ ਹਨ। ਜੇਕਰ ਪਰਿਵਾਰ ਦੇ 5 ਮੈਂਬਰ ਹਰ ਸਾਲ ਜਾਣਾ ਚਾਹੁੰਦੇ ਹਨ ਤਾਂ ਸਾਲ ਦਾ ਹਰੇਕ ਪਰਿਵਾਰ ਦਾ 8 ਹਜ਼ਾਰ ਰੁਪਏ ਖ਼ਰਚਾ ਹੋਵੇਗਾ। ਜਿਸ ਨੂੰ ਬੰਦ ਕੀਤਾ ਜਾਵੇ ਤਾਂ ਜੋ ਉਹ ਆਰਾਮ ਨਾਲ ਸ੍ਰੀ ਕਰਤਾਰਪੁਰ ਸਾਹਿਬ ਜਾ ਸਕੇ। ਆਖ਼ਰੀ ਸਮੱਸਿਆ ਹੈ ਆਨਲਾਈਨ ਰਜਿਸਟਰੇਸ਼ਨ ਦੀ, ਜਿਸ ਨੂੰ ਸੌਖਾ ਬਣਾਇਆ ਜਾਵੇ ਤਾਂ ਜੋ ਗੁਰੂ ਅਤੇ ਸੰਗਤ ਵਿਚਾਲੇ ਦੂਰੀਆਂ ਘੱਟ ਕੀਤੀਆਂ ਜਾ ਸਕਣ। 

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News