ਰਾਘਵ ਚੱਢਾ ਵਲੋਂ ਭਾਜਪਾ 'ਚ ਸ਼ਾਮਲ ਹੋਣ ਦਾ ਐਲਾਨ, ਆਮ ਆਦਮੀ ਪਾਰਟੀ ਤੋਂ ਦਿੱਤਾ ਅਸਤੀਫ਼ਾ

Friday, Apr 24, 2026 - 03:58 PM (IST)

ਰਾਘਵ ਚੱਢਾ ਵਲੋਂ ਭਾਜਪਾ 'ਚ ਸ਼ਾਮਲ ਹੋਣ ਦਾ ਐਲਾਨ, ਆਮ ਆਦਮੀ ਪਾਰਟੀ ਤੋਂ ਦਿੱਤਾ ਅਸਤੀਫ਼ਾ

ਨਵੀਂ ਦਿੱਲੀ- ਰਾਘਵ ਚੱਢਾ ਨੇ ਆਮ ਆਦਮੀ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਦਿੱਲੀ 'ਚ ਪ੍ਰੈੱਸ ਕਾਨਫਰੰਸ 'ਚ ਕਿਹਾ ਕਿ ਦੋ-ਤਿਹਾਈ ਸੰਸਦ ਮੈਂਬਰਾਂ ਨਾਲ ਭਾਜਪਾ 'ਚ ਸ਼ਾਮਲ ਹੋ ਰਿਹਾ ਹਾਂ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨਾਲ 'ਆਪ' ਦੇ ਕੁਝ ਹੋਰ ਨੇਤਾ ਵੀ ਆਮ ਆਦਮੀ ਪਾਰਟੀ ਛੱਡ ਰਹੇ ਹਨ। ਰਾਘਵ ਚੱਢਾ ਨਾਲ 'ਆਪ' ਦੇ ਕੁਝ ਹੋਰ ਸੰਸਦ ਮੈਂਬਰ ਭਾਜਪਾ 'ਚ ਜਾ ਰਹੇ ਹਨ। ਇਨ੍ਹਾਂ 'ਚ ਅਸ਼ੋਕ ਮਿੱਤਲ ਅਤੇ ਸੰਦੀਪ ਪਾਠਕ ਵੀ ਸ਼ਾਮਲ ਹਨ। 

ਰਾਘਵ ਨੇ ਦਾਅਵਾ ਕੀਤਾ ਹੈ ਕਿ,''ਅਸੀਂ ਇਹ ਫ਼ੈਸਲਾ ਕੀਤਾ ਹੈ ਕਿ ਰਾਜ ਸਭਾ 'ਚ 'ਆਪ' ਦੇ ਦੋ ਤਿਹਾਈ ਮੈਂਬਰ, ਭਾਰਤ ਦੇ ਸੰਵਿਧਾਨ ਦੇ ਪ੍ਰਬੰਧਾਂ ਦਾ ਇਸਤੇਮਾਲ ਕਰਦੇ ਹੋਏ ਖੁਦ ਨੂੰ ਭਾਜਪਾ 'ਚ ਮਿਲਾ ਲਵਾਂਗੇ।'' ਭਾਜਪਾ 'ਚ ਸ਼ਾਮਲ ਹੋਣ ਵਾਲੇ ਵੱਡੇ ਚਿਹਰਿਆਂ 'ਚ ਸਵਾਤੀ ਮਾਲੀਵਾਲ, ਹਰਭਜਨ ਸਿੰਘ, ਰਾਘਵ ਚੱਢਾ, ਸੰਦੀਪ ਪਾਠਕ, ਅਸ਼ੋਕ ਮਿੱਤਲ, ਵਿਕਰਮਜੀਤ ਸਿੰਘ ਸਾਹਨੀ ਹਨ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News