ਰਾਘਵ ਚੱਢਾ ਨੇ ਵਿੱਤ ਮੰਤਰੀ ਨੂੰ ਲਿਖੀ ਚਿੱਠੀ, ਕਿਸਾਨਾਂ ਲਈ ਮੰਗਿਆ ਵਿਸ਼ੇਸ਼ ਪੈਕੇਜ
Saturday, Apr 08, 2023 - 11:28 AM (IST)
ਰੂਪਨਗਰ/ਨਵੀਂ ਦਿੱਲੀ- ਪੰਜਾਬ ਵਿਚ ਬੇ-ਮੌਸਮੀ ਮੀਂਹ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ ਨੁਕਸਾਨੀ ਗਈ ਹੈ। ਫ਼ਸਲਾਂ ਬਰਬਾਦ ਹੋਣ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਪੁੱਜਾ ਹੈ। ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵਿੱਤ ਮੰਤਰੀ ਸੀਤਾਰਮਨ ਨੂੰ ਚਿੱਠੀ ਲਿਖੀ ਹੈ। ਰਾਘਵ ਨੇ ਵਿਸ਼ੇਸ਼ ਪੈਕੇਜ ਦੀ ਮੰਗ ਕਰਦਿਆਂ ਖਰਾਬ ਹੋਈ ਕਣਕ ਦੀ ਫ਼ਸਲ ਦਾ ਸੈਂਪਲ ਵੀ ਭੇਜਿਆ ਹੈ।
ਇਹ ਵੀ ਪੜ੍ਹੋ- ਰਾਘਵ ਚੱਢਾ ਨੇ ਖਰਾਬ ਹੋਈਆਂ ਫ਼ਸਲਾਂ ਲਈ ਭਾਰਤ ਸਰਕਾਰ ਤੋਂ ਕਿਸਾਨਾਂ ਲਈ ਮੰਗਿਆ ਵਿਸ਼ੇਸ਼ ਪੈਕੇਜ
ਚਿੱਠੀ 'ਚ ਰਾਘਵ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਨੂੰ ਰਿਕਾਰਡ ਮੁਆਵਜ਼ਾ ਦਿੱਤਾ ਹੈ। ਕਿਸਾਨਾਂ ਦਾ ਸਮਰਥਨ ਕਰਨਾ ਕੇਂਦਰ ਦਾ ਵੀ ਫਰਜ਼ ਹੈ। ਵਿੱਤ ਮੰਤਰੀ ਤੋਂ ਮੈਂ ਕਿਸਾਨਾਂ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕਰਦਾ ਹਾਂ। ਇਸ ਮੁੱਦੇ ਨੂੰ ਗੰਭੀਰਤਾ ਨੂੰ ਸਮਝਣ ਲਈ ਕਣਕ ਦਾ ਇਕ ਪੈਕਟ ਸੈਂਪਲ ਵਜੋਂ ਭੇਜਿਆ ਹੈ।
ਇਹ ਵੀ ਪੜ੍ਹੋ- ਲੱਦਾਖ 'ਚ LAC 'ਤੇ ਗਸ਼ਤ ਦੌਰਾਨ ਡੂੰਘੀ ਖੱਡ 'ਚ ਡਿੱਗਣ ਕਾਰਨ ITBP ਅਧਿਕਾਰੀ ਸ਼ਹੀਦ
ਦੱਸਣਯੋਗ ਹੈ ਕਿ ਪੰਜਾਬ ਭਰ ਵਿਚ ਬੇ-ਮੌਸਮੀ ਮੀਂਹ ਅਤੇ ਗੜੇਮਾਰ ਨੇ ਕਣਕ ਦੀ ਫ਼ਸਲ ਨੂੰ ਨੁਕਸਾਨ ਮਗਰੋਂ ਰਾਘਵ ਨੇ ਬੀਤੇ ਕੱਲ ਰੂਪਨਗਰ ਜ਼ਿਲ੍ਹੇ 'ਚ ਖੇਤਾਂ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਮੈਂ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਖ਼ਰਾਬ ਹੋਈਆਂ ਫ਼ਸਲਾਂ ਦਾ ਜਾਇਜ਼ਾ ਲਿਆ ਹੈ। ਕਿਸਾਨਾਂ ਦਾ ਦੁੱਖ ਸੁਣ ਕੇ ਦਿਲ ਨੂੰ ਬਹੁਤ ਦੁੱਖ ਪਹੁੰਚਿਆ। ਉਨ੍ਹਾਂ ਕਿਹਾ ਜੋ ਸਾਡੀ ਥਾਲੀ ਵਿਚ ਰੋਟੀ ਪਾਉਣ ਲਈ ਸਖ਼ਤ ਮਿਹਨਤ ਕਰਦੇ ਹਨ ਪਰ ਹੁਣ ਉਨ੍ਹਾਂ ਲਈ ਆਪਣੇ ਪਰਿਵਾਰਾਂ ਦਾ ਢਿੱਡ ਭਰਨਾ ਵੀ ਮੁਸ਼ਕਲ ਹੋ ਜਾਵੇਗਾ।
ਇਹ ਵੀ ਪੜ੍ਹੋ- ਸੁੱਖੂ ਸਰਕਾਰ ਨੇ 51 ਸਾਲ ਪੁਰਾਣੇ ਕਾਨੂੰਨ 'ਚ ਕੀਤੀ ਸੋਧ, ਧੀਆਂ ਨੂੰ ਦਿੱਤਾ ਪੁੱਤਾਂ ਦੇ ਬਰਾਬਰ ਦਾ ਅਧਿਕਾਰ
ਦੱਸ ਦੇਈਏ ਕਿ ਬੀਤੇ ਦਿਨ ਵੀ ਰਾਘਵ ਚੱਢਾ ਨੇ ਕਿਸਾਨਾਂ ਲਈ ਭਾਰਤ ਸਰਕਾਰ ਤੋਂ ਵਿਸ਼ੇਸ਼ ਰਾਹਤ ਪੈਕੇਜ ਦੀ ਮੰਗ ਕੀਤੀ ਹੈ। ਦਰਅਸਲ ਰਾਘਵ ਚੱਢਾ ਨੇ ਪਿਛਲੇ ਦਿਨੀਂ ਪਏ ਬੇਮੌਸਮੀ ਮੀਂਹ ਕਾਰਨ ਖੜ੍ਹੀਆਂ ਫ਼ਸਲਾਂ ਦੇ ਨੁਕਸਾਨ ਕਾਰਨ ਦੇਸ਼ ਭਰ ਦੇ ਕਿਸਾਨਾਂ ਨੂੰ ਹੋਏ ਭਾਰੀ ਨੁਕਸਾਨ 'ਤੇ ਚਰਚਾ ਕਰਨ ਅਤੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਭਾਰਤ ਸਰਕਾਰ ਵਲੋਂ ਵਿਸ਼ੇਸ਼ ਪੈਕੇਜ ਦੀ ਮੰਗ 'ਤੇ ਸੰਸਦ 'ਚ ਕੰਮ ਰੋਕੂ ਨੋਟਿਸ ਦਿੱਤਾ ਹੈ।