ਪਟੇਲ ਦਾ ਅਸਤੀਫਾ ਭਾਰਤੀਆਂ ਲਈ ਚਿੰਤਾ ਦੀ ਗੱਲ : ਰਘੂਰਾਮ ਰਾਜਨ

12/10/2018 10:52:52 PM

ਨਵੀਂ ਦਿੱਲੀ— ਭਾਰਤੀ ਰਿਜ਼ਰਵ ਬੈਂਕ ਦੇ ਸਾਬਕਾ ਗਵਰਨਰ ਰਘੁਰਾਮ ਰਾਜਨ ਨੇ ਸੋਮਵਾਰ ਨੂੰ ਉਰਜਿਤ ਪਟੇਲ ਵੱਲੋਂ ਆਰ.ਬੀ.ਆਈ. ਦੇ ਗਵਰਨਰ ਅਹੁਦੇ ਤੋਂ ਤਤਕਾਲ ਪ੍ਰਭਾਵ ਨਾਲ ਅਸਤੀਫਾ ਦੇਣ ਦੇ ਫੈਸਲੇ 'ਤੇ ਆਪਣੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਨੇ ਆਪਣੀ ਪ੍ਰਤੀਕਿਰਿਆ 'ਚ ਕਿਹਾ ਕਿ ਡਾ. ਪਟੇਲ ਨੇ ਆਪਣੇ ਇਸ ਫੈਸਲੇ ਨਾਲ ਸਰਕਾਰ ਨੂੰ ਇਕ ਵੱਡਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਕੇਂਦਰੀ ਬੈਂਕ ਦੀ ਖੁਦਮੁਖਤਿਆਰੀ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ ਹੈ।
ਰਘੁਰਾਮ ਰਾਜਨ ਨੇ ਇਕ ਇੰਟਰਵਿਊ 'ਚ ਕਿਹਾ, 'ਵਿਸ਼ਵਾਸ ਕਰੋ ਆਰ.ਬੀ.ਆਈ. ਗਵਰਨਰ ਉਰਜਿਤ ਪਟੇਲ ਦਾ ਅਸਤੀਫਾ ਦੇਣਾ ਅਸਲ 'ਚ ਇਕ ਗੰਭੀਰ ਚਿੰਤਾ ਦਾ ਵਿਸ਼ਾ ਹੈ।' ਉਨ੍ਹਾਂ ਕਿਹਾ ਕਿ ਜਦੋਂ ਕੋਈ ਸਰਕਾਰੀ ਕਰਮਚਾਰੀ ਅਜਿਹੇ ਹਾਲਾਤਾਂ ਦਾ ਸਾਹਮਣਾ ਕਰਦਾ ਹੈ, ਜਿਨ੍ਹਾਂ ਤੋਂ ਉਹ ਨਜਿੱਠ ਨਹੀਂ ਸਕਦਾ ਤਾਂ ਉਸ ਦੇ ਅਸਤੀਫੇ ਨੂੰ ਵਿਰੋਧ ਦੇ ਰੂਪ 'ਚ ਦੇਖਣਾ ਚਾਹੀਦਾ ਹੈ।

ਆਰ.ਬੀ.ਆਈ. ਗਵਰਨਰ ਉਰਜਿਤ ਪਟੇਲ ਦੇ ਅਸਤੀਫੇ ਨੂੰ ਲੈ ਕੇ ਚਰਚਾਵਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਭਾਰਤ ਰਿਜ਼ਰਵ ਬੈਂਕ ਦੇ ਸਾਬਕਾ ਗਵਰਨਰ ਰਘੂਰਾਮ ਰਾਜਨ ਨੇ ਵੀ ਇਸ 'ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਪਟੇਲ ਦਾ ਅਸਤੀਫਾ ਦੇਣਾ ਗੰਭੀਰ ਮਾਮਲਾ ਹੈ, ਸਾਰੇ ਭਾਰਤੀਆਂ ਨੂੰ ਇਸ ਨਾਲ ਚਿੰਤਤ ਹੋਣਾ ਚਾਹੀਦਾ ਹੈ।


Inder Prajapati

Content Editor

Related News