ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ, ਖੜਗੇ ਅਤੇ ਰਾਹੁਲ ਗਾਂਧੀ ਭਲਕੇ ਜਾਣਗੇ ਕਸ਼ਮੀਰ

Tuesday, Aug 20, 2024 - 02:42 PM (IST)

ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ, ਖੜਗੇ ਅਤੇ ਰਾਹੁਲ ਗਾਂਧੀ ਭਲਕੇ ਜਾਣਗੇ ਕਸ਼ਮੀਰ

ਸ਼੍ਰੀਨਗਰ- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਬੁੱਧਵਾਰ ਨੂੰ ਕਸ਼ਮੀਰ ਪਹੁੰਚਣਗੇ। ਪਾਰਟੀ ਨੇਤਾਵਾਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਕਾਂਗਰਸ ਅਗਵਾਈ ਦੀ ਇਹ ਯਾਤਰਾ ਮਹੱਤਵਪੂਰਨ ਮੰਨੀ ਜਾ ਰਹੀ ਹੈ। ਕਾਂਗਰਸ ਜੰਮੂ-ਕਸ਼ਮੀਰ ਵਿਚ 18 ਸਤੰਬਰ ਤੋਂ ਸ਼ੁਰੂ ਹੋਣ ਵਾਲੀਆਂ ਤਿੰਨ ਪੜਾਵਾਅ ਦੀਆਂ ਵਿਧਾਨ ਸਭਾ ਚੋਣਾਂ ਲਈ ਨੈਸ਼ਨਲ ਕਾਨਫਰੰਸ ਅਤੇ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀ. ਡੀ. ਪੀ.) ਵਿਚ ਸੰਭਾਵਿਤ ਸਹਿਯੋਗੀਆਂ ਦੀ ਭਾਲ ਕਰ ਰਹੀ ਹੈ। ਅਗਸਤ 2019 ਵਿਚ ਧਾਰਾ-370 ਹਟਣ ਮਗਰੋਂ ਜੰਮੂ-ਕਸ਼ਮੀਰ ਵਿਚ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ।

ਜੰਮੂ-ਕਸ਼ਮੀਰ ਕਾਂਗਰਸ ਦੇ ਪ੍ਰਧਾਨ ਤਾਰਿਕ ਨੇ ਸੋਮਵਾਰ ਨੂੰ ਕਿਹਾ ਕਿ ਪਾਰਟੀ ਬਰਾਬਰ ਵਿਚਾਰਧਾਰਾ ਵਾਲੇ ਪਾਰਟੀਆਂ ਨਾਲ ਗਠਜੋੜ ਲਈ ਤਿਆਰ ਹੈ। ਉਨ੍ਹਾਂ ਨੇ ਕਿਹਾ ਕਿ ਪੀ. ਡੀ. ਪੀ. ਨਾਲ ਕੁਝ ਪੱਧਰ 'ਤੇ ਗੱਲਬਾਤ ਚੱਲ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਨੈਸ਼ਨਲ ਕਾਨਫਰੰਸ ਪਾਰਟੀ ਦੇ ਕੇਂਦਰੀ ਅਗਵਾਈ ਦੇ ਸੰਪਰਕ ਵਿਚ ਹੈ। ਕਾਂਗਰਸ ਸੂਤਰਾਂ ਨੇ ਕਿਹਾ ਕਿ ਰਾਹੁਲ ਬੁੱਧਵਾਰ ਨੂੰ ਜੰਮੂ-ਕਸ਼ਮੀਰ ਪਹੁੰਚਣਗੇ ਅਤੇ ਫਿਰ ਉਸੇ ਸ਼ਾਮ ਸ਼੍ਰੀਨਗਰ ਲਈ ਉਡਾਣ ਭਰਨਗੇ। ਪਾਰਟੀ ਦੇ ਇਕ ਸੀਨੀਅਰ ਨੇਤਾ ਨੇ ਕਿਹਾ ਕਿ ਸ਼੍ਰੀਨਗਰ ਵਿਚ ਉਹ ਪਾਰਟੀ ਨੇਤਾਵਾਂ ਅਤੇ ਵਰਕਰਾਂ ਨੂੰ ਮਿਲਣਗੇ ਅਤੇ ਚੋਣ ਦੀਆਂ ਤਿਆਰੀਆਂ 'ਤੇ ਚਰਚਾ ਕਰਨਗੇ।


author

Tanu

Content Editor

Related News