ਦੇਸ਼ ਦਾ ਅਕਸ ਖ਼ਰਾਬ ਕਰਨਾ ਰਾਹੁਲ ਦੀ ਰਣਨੀਤੀ : ਅਨੁਰਾਗ
Tuesday, Sep 10, 2024 - 11:48 PM (IST)

ਨੈਸ਼ਨਲ ਡੈਸਕ- ਰਾਹੁਲ ਗਾਂਧੀ ’ਤੇ ਤਿੱਖਾ ਹਮਲਾ ਕਰਦੇ ਹੋਏ ਭਾਜਪਾ ਸੰਸਦ ਮੈਂਬਰ ਅਨੁਰਾਗ ਠਾਕੁਰ ਨੇ ਮੰਗਲਵਾਰ ਨੂੰ ਕਿਹਾ ਕਿ ਅੰਗਰੇਜ਼ ਚਲੇ ਗਏ ਪਰ ਆਪਣੀ ਮਾਨਸਿਕਤਾ ਕਾਂਗਰਸ ਦੇ ਲੋਕਾਂ ਲਈ ਛੱਡ ਗਏ ਅਤੇ ਇਹ ਵਿਦੇਸ਼ਾਂ ’ਚ ਜਾ ਕੇ ਦੇਸ਼ ਦਾ ਅਕਸ ਖ਼ਰਾਬ ਕਰਨ ਦੀ ਉਨ੍ਹਾਂ ਦੀ ਰਣਨੀਤੀ ਹੈ। ਉਹ ਦੇਸ਼ ਨੂੰ ਜਾਤ, ਧਰਮ ਜਾਂ ਖੇਤਰ ਦੇ ਆਧਾਰ ’ਤੇ ਵੰਡਣਾ ਚਾਹੁੰਦੇ ਹਨ।
ਉਨ੍ਹਾਂ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਵਿਰੋਧੀ ਧਿਰ ਦੇ ਨੇਤਾ ਦੀ ਟਿੱਪਣੀ ਨਾਲ ਕੁਝ ਨਹੀਂ ਹੋਵੇਗਾ, ਕਿਉਂਕਿ ਦੇਸ਼ ਦੇ ਲੋਕਾਂ ਨੇ ਕਾਂਗਰਸ ਨੂੰ ਨਕਾਰ ਦਿੱਤਾ ਹੈ। ਠਾਕੁਰ ਨੇ ਕਿਹਾ ਕਿ ਰਾਹੁਲ ਗਾਂਧੀ ਜਦੋਂ ਵੀ ਵਿਦੇਸ਼ ਗਏ ਹਨ, ਉਨ੍ਹਾਂ ਨੇ ਹਮੇਸ਼ਾ ਦੇਸ਼ ਦਾ ਅਕਸ ਖ਼ਰਾਬ ਕੀਤਾ ਹੈ।