ED ਦੀ ਕਾਰਵਾਈ ਨੂੰ ਲੈ ਕੇ ਰਾਹੁਲ ਅਤੇ ਕਈ ਕਾਂਗਰਸ ਨੇਤਾਵਾਂ ਨੇ ਦਿੱਤਾ ਧਰਨਾ, ਹਿਰਾਸਤ ''ਚ ਲਏ ਗਏ

Tuesday, Jul 26, 2022 - 01:11 PM (IST)

ED ਦੀ ਕਾਰਵਾਈ ਨੂੰ ਲੈ ਕੇ ਰਾਹੁਲ ਅਤੇ ਕਈ ਕਾਂਗਰਸ ਨੇਤਾਵਾਂ ਨੇ ਦਿੱਤਾ ਧਰਨਾ, ਹਿਰਾਸਤ ''ਚ ਲਏ ਗਏ

ਨਵੀਂ ਦਿੱਲੀ (ਭਾਸ਼ਾ)- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਹੇਠ ਪਾਰਟੀ ਦੇ ਕਈ ਸੀਨੀਅਰ ਨੇਤਾਵਾਂ ਅਤੇ ਸੰਸਦ ਮੈਂਬਰਾਂ ਨੇ ਮੰਗਲਵਾਰ ਨੂੰ ਸੋਨੀਆ ਗਾਂਧੀ ਤੋਂ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਪੁੱਛਗਿੱਛ ਦਾ ਵਿਰੋਧ ਕੀਤਾ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪੁਲਸ ਨੇ ਹਿਰਾਸਤ 'ਚ ਲੈ ਲਿਆ। ਰਾਹੁਲ ਗਾਂਧੀ ਅਤੇ ਕਈ ਹੋਰ ਕਾਂਗਰਸੀ ਸੰਸਦ ਮੈਂਬਰਾਂ ਨੇ ਸੰਸਦ ਭਵਨ ਤੋਂ ਮਾਰਚ ਕੀਤਾ ਅਤੇ ਰਾਸ਼ਟਰਪਤੀ ਭਵਨ ਵੱਲ ਵਧਣ ਦੀ ਕੋਸ਼ਿਸ਼ ਕਰ ਰਹੇ ਸਨ ਪਰ ਪੁਲਸ ਨੇ ਵਿਜੇ ਚੌਕ 'ਤੇ ਉਨ੍ਹਾਂ ਨੂੰ ਰੋਕ ਦਿੱਤਾ। ਇਸ ਤੋਂ ਬਾਅਦ ਇਨ੍ਹਾਂ ਆਗੂਆਂ ਨੇ ਉੱਥੇ ਧਰਨਾ ਦਿੱਤਾ। ਕਾਂਗਰਸ ਦਾ ਕਹਿਣਾ ਹੈ ਕਿ ਰਾਹੁਲ ਨੂੰ ਵੀ ਹਿਰਾਸਤ 'ਚ ਲਿਆ ਗਿਆ ਹੈ। ਹਿਰਾਸਤ ਵਿਚ ਲਏ ਜਾਣ ਤੋਂ ਪਹਿਲਾਂ ਰਾਹੁਲ ਨੇ ਦੋਸ਼ ਲਾਇਆ,''ਮੋਦੀ ਜੀ ਰਾਜਾ ਹਨ ਅਤੇ ਭਾਰਤ ਵਿਚ ਪੁਲਸ ਰਾਜ ਹੈ।"

PunjabKesari

ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕਿਹਾ,''ਪੁਲਸ ਨੇ ਕਾਂਗਰਸ ਦੇ ਸੰਸਦ ਮੈਂਬਰਾਂ ਨੂੰ ਵਿਜੇ ਚੌਕ 'ਤੇ ਰੋਕ ਲਿਆ। ਸਾਨੂੰ ਰਾਸ਼ਟਰਪਤੀ ਭਵਨ ਜਾਣ ਤੋਂ ਰੋਕ ਦਿੱਤਾ ਗਿਆ। ਜ਼ਬਰਨ ਗ੍ਰਿਫ਼ਤਾਰ ਕਰ ਲਿਆ ਗਿਆ। ਹੁਣ ਅਸੀਂ ਪੁਲਸ ਬੱਸ ਵਿਚ ਹਾਂ, ਸਿਰਫ਼ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਹੀ ਜਾਣਦੇ ਹਨ ਕਿ ਸਾਨੂੰ ਕਿੱਥੇ ਲਿਜਾਇਆ ਜਾ ਰਿਹਾ ਹੈ।" ਇਸ ਤੋਂ ਪਹਿਲਾਂ ਸੋਨੀਆ ਮੰਗਲਵਾਰ ਨੂੰ ਦੂਜੇ ਦੌਰ ਦੀ ਪੁੱਛ-ਗਿੱਛ ਲਈ ਈ.ਡੀ. ਦੇ ਸਾਹਮਣੇ ਪੇਸ਼ ਹੋਈ। ਈ.ਡੀ. ਨੇ ਇਸ ਤੋਂ ਪਹਿਲਾਂ ਨੈਸ਼ਨਲ ਹੈਰਾਲਡ ਅਖ਼ਬਾਰ ਨਾਲ ਜੁੜੇ ਕਥਿਤ ਮਨੀ ਲਾਂਡਰਿੰਗ ਮਾਮਲੇ 'ਚ ਵੀਰਵਾਰ ਨੂੰ ਕਾਂਗਰਸ ਪ੍ਰਧਾਨ ਤੋਂ ਦੋ ਘੰਟੇ ਪੁੱਛਗਿੱਛ ਕੀਤੀ ਸੀ। ਇਸ ਦੇ ਵਿਰੋਧ 'ਚ ਕਾਂਗਰਸ ਨੇ ਪੂਰੇ ਦੇਸ਼ 'ਚ ਸ਼ਕਤੀ ਪ੍ਰਦਰਸ਼ਨ ਕੀਤਾ ਸੀ। ਪਾਰਟੀ ਦੇ ਕਈ ਆਗੂਆਂ ਨੇ ਗ੍ਰਿਫ਼ਤਾਰੀਆਂ ਦਿੱਤੀਆਂ ਸਨ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News