ਕਿਸਾਨਾਂ ਨਾਲ ਇਕਜੁਟਤਾ ਪ੍ਰਗਟ ਕਰਨ ਜੰਤਰ-ਮੰਤਰ ਪਹੁੰਚੇ ਰਾਹੁਲ ਅਤੇ ਵਿਰੋਧੀ ਨੇਤਾ

08/06/2021 1:08:53 PM

ਨਵੀਂ ਦਿੱਲੀ- ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਕਈ ਹੋਰ ਵਿਰੋਧੀ ਨੇਤਾ ਸ਼ੁੱਕਰਵਾਰ ਦੁਪਹਿਰ ਇੱਥੇ ਜੰਤਰ-ਮੰਤਰ ਪਹੁੰਚ ਕੇ ਤਿੰਨੋਂ ਕੇਂਦਰੀ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਕਿਸਾਨਾਂ ਪ੍ਰਤੀ ਇਕਜੁਟਤਾ ਪ੍ਰਗਟ ਕਰਨ ਪਹੁੰਚ ਗਏ ਹਨ। ਕਾਂਗਰਸ ਅਤੇ ਕਈ ਹੋਰ ਵਿਰੋਧੀ ਦਲ ਦੇ ਨੇਤਾਵਾਂ ਦੀ ਬੈਠਕ 'ਚ ਇਹ ਫ਼ੈਸਲਾ ਕੀਤਾ ਗਿਆ। ਇਸ ਬੈਠਕ 'ਚ ਰਾਹੁਲ ਗਾਂਧੀ ਤੋਂ ਇਲਾਵਾ ਰਾਜ ਸਭਾ ਦੇ ਵਿਰੋਧੀ ਨੇਤਾ ਮਲਿਕਾਰਜੁਨ ਖੜਗੇ, ਕਾਂਗਰਸ ਦੇ ਸੀਨੀਅਰ ਨੇਤਾ ਆਨੰਦ ਸ਼ਰਮਾ, ਜੈਰਾਮ ਰਮੇਸ਼, ਦਰਮੁਕ ਦੇ ਟੀ.ਆਰ. ਬਾਲੂ, ਸ਼ਿਵ ਸੈਨਾ ਦੇ ਸੰਜੇ ਰਾਊਤ ਅਤੇ ਹੋਰ ਵਿਰੋਧੀ ਦਲਾਂ ਦੇ ਨੇਤਾ ਸ਼ਾਮਲ ਹੋਏ। ਸੂਤਰਾਂ ਨੇ ਦੱਸਿਆ ਕਿ ਖੜਗੇ ਦੇ ਸੰਸਦ ਭਵਨ ਸਥਿਤ ਕਮਰੇ 'ਚ ਹੋਈ ਇਸ ਬੈਠਕ 'ਚ ਇਹ ਫ਼ੈਸਲਾ ਲਿਆ ਗਿਆ ਕਿ ਵਿਰੋਧੀ ਧਿਰ ਨੇਤਾ ਸ਼ੁੱਕਰਵਾਰ ਦੁਪਹਿਰ ਜੰਤਰ-ਮੰਤਰ ਪਹੁੰਚ ਕੇ ਕਿਸਾਨਾਂ ਪ੍ਰਤੀ ਆਪਣਾ ਸਮਰਥਨ ਜਤਾਉਣਗੇ।

ਇਹ ਵੀ ਪੜ੍ਹੋ : ਹਰਿਆਣਾ ਦੇ ਸਾਬਕਾ CM ਓਪੀ ਚੌਟਾਲਾ ਨੇ ਪਾਸ ਕੀਤੀ 12ਵੀਂ ਪਰ ਬੋਰਡ ਨੇ ਇਸ ਕਾਰਨ ਰੋਕਿਆ ਨਤੀਜਾ

ਦੱਸਣਯੋਗ ਹੈ ਕਿ ਸੰਸਦ ਸੈਸ਼ਨ ਦੇ ਮੱਦੇਨਜ਼ਰ ਕਿਸਾਨ ਜਥੇਬੰਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਜੰਤਰ-ਮੰਤਰ 'ਤੇ ਪਿਛਲੇ ਕੁਝ ਦਿਨਾਂ ਤੋਂ ਸਾਂਕੇਤਿਕ 'ਸੰਸਦ' ਦਾ ਆਯੋਜਨ ਕੀਤੇ ਹੋਏ ਹਨ। ਕਿਸਾਨ ਜਥੇਬੰਦੀਆਂ ਦੀ ਮੰਗ ਤਿੰਨੋਂ ਕਾਨੂੰਨਾਂ ਨੂੰ ਰੱਦ ਕਰਨ ਅਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦਾ ਕਾਨੂੰਨ ਬਣਾਉਣ ਦੀ ਹੈ। ਸੂਤਰਾਂ ਅਨੁਸਾਰ, ਵਿਰੋਧੀ ਧਿਰ ਨੇਤਾਵਾਂ ਦੀ ਬੈਠਕ 'ਚ ਇਹ ਵੀ ਤੈਅ ਕੀਤਾ ਗਿਆ ਕਿ ਪੈਗਾਸਸ ਜਾਸੂਸੀ ਮਾਮਲਾ ਅਤੇ ਮਹਿੰਗਾਈ ਦੇ ਮੁੱਦੇ 'ਤੇ ਸਰਕਾਰ ਨੂੰ ਅੱਗੇ ਵੀ ਘੇਰਿਆ ਜਾਵੇਗਾ। ਪੈਗਾਸਸ ਅਤੇ ਕੁਝ ਹੋਰ ਮੁੱਦਿਆਂ ਨੂੰ ਲੈ ਕੇ, ਸੰਸਦ ਦੇ ਮਾਨਸੂਨ ਸੈਸ਼ਨ 'ਚ ਸ਼ੁਰੂ ਤੋਂ ਹੀ ਦੋਹਾਂ ਸਦਨ 'ਚ ਗਤੀਰੋਧ ਬਣਿਆ ਹੋਇਆ ਹੈ। 19 ਜੁਲਾਈ ਤੋਂ ਇਹ ਸੈਸ਼ਨ ਸ਼ੁਰੂ ਹੋਇਆ ਸੀ ਪਰ ਹੁਣ ਤੱਕ ਦੋਹਾਂ ਸਦਨਾਂ ਦੀ ਕਾਰਵਾਈ ਰੁਕੀ ਹੈ। ਵਿਰੋਧੀ ਦਲ ਇਸ ਗੱਲ 'ਤੇ ਜ਼ੋਰ ਦਿੰਦੇ ਰਹੇ ਹਨ ਕਿ ਪੈਗਾਸਸ ਜਾਸੂਸੀ ਮੁੱਦੇ 'ਤੇ ਪਹਿਲੇ ਚਰਚਾ ਕਰਵਾਉਣ ਲਈ ਸਰਕਾਰ ਦੇ ਤਿਆਰ ਹੋਣਦੇ ਬਾਅਦ ਹੀ ਸੰਸਦ 'ਚ ਗਤੀਰੋਧ ਖ਼ਤਮ ਹੋਵੇਗਾ। ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਵਿਰੋਧੀ ਧਿਰ ਦੀ ਮੰਗ ਨੂੰ ਖਾਰਜ ਕਰਦੇ ਹੋਏ ਸ਼ੁੱਕਰਵਾਰ ਨੂੰ ਲੋਕ ਸਭਾ 'ਚ ਕਿਹਾ ਸੀ ਕਿ ਇਹ ਕੋਈ ਮੁੱਦਾ ਹੀ ਨਹੀਂ ਹੈ।

ਇਹ ਵੀ ਪੜ੍ਹੋ: ਮੌਜੂਦਾ ਸਥਿਤੀ ’ਚ ਤਬਦੀਲੀ ਨਹੀਂ ਹੋਈ ਤਾਂ ਕੋਰੋਨਾ ਦੀ ਤੀਸਰੀ ਲਹਿਰ ਹੋਵੇਗੀ ਜ਼ਿਆਦਾ ਖ਼ਤਰਨਾਕ ਅਤੇ ਜਾਨਲੇਵਾ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

DIsha

This news is Content Editor DIsha