ਰਾਹੁਲ ਅਤੇ ਪ੍ਰਿਅੰਕਾ ਗਾਂਧੀ ਅੱਜ ਵਾਇਨਾਡ ਜਾਣਗੇ, ਆਫ਼ਤ ਕਾਰਨ ਪ੍ਰਭਾਵਿਤ ਹੋਏ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ
Thursday, Aug 01, 2024 - 02:54 AM (IST)
ਨੈਸ਼ਨਲ ਡੈਸਕ : ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਵੀਰਵਾਰ ਨੂੰ ਵਾਇਨਾਡ ਜਾਣਗੇ, ਜਿੱਥੇ ਜ਼ਮੀਨ ਖਿਸਕਣ ਕਾਰਨ 150 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਗਈ ਹੈ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਸੂਤਰਾਂ ਨੇ ਦੱਸਿਆ ਕਿ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਜ਼ਮੀਨ ਖਿਸਕਣ ਕਾਰਨ ਪ੍ਰਭਾਵਿਤ ਹੋਏ ਪਰਿਵਾਰਾਂ ਨਾਲ ਮੁਲਾਕਾਤ ਵੀ ਕਰਨਗੇ। ਇਸ ਤੋਂ ਪਹਿਲਾਂ ਦੋਵਾਂ ਨੇਤਾਵਾਂ ਨੇ ਬੁੱਧਵਾਰ ਨੂੰ ਵਾਇਨਾਡ ਜਾਣਾ ਸੀ ਪਰ ਖ਼ਰਾਬ ਮੌਸਮ ਕਾਰਨ ਉਨ੍ਹਾਂ ਨੂੰ ਆਪਣਾ ਪ੍ਰੋਗਰਾਮ ਮੁਲਤਵੀ ਕਰਨਾ ਪਿਆ।
ਮੰਗਲਵਾਰ ਤੜਕੇ ਵਾਇਨਾਡ ਜ਼ਿਲ੍ਹੇ ਦੇ ਮੇਪਦੀ ਨੇੜੇ ਵੱਖ-ਵੱਖ ਪਹਾੜੀ ਇਲਾਕਿਆਂ 'ਚ ਭਾਰੀ ਬਾਰਿਸ਼ ਕਾਰਨ ਜ਼ਮੀਨ ਖਿਸਕਣ ਨਾਲ 158 ਲੋਕਾਂ ਦੀ ਮੌਤ ਹੋ ਗਈ ਸੀ। ਰਾਹੁਲ ਗਾਂਧੀ ਨੇ ਪਿਛਲੀ ਲੋਕ ਸਭਾ ਵਿਚ ਵਾਇਨਾਡ ਦੀ ਨੁਮਾਇੰਦਗੀ ਕੀਤੀ ਸੀ। ਇਸ ਲੋਕ ਸਭਾ ਚੋਣ ਵਿਚ ਵੀ ਉਹ ਰਾਏਬਰੇਲੀ ਦੇ ਨਾਲ-ਨਾਲ ਵਾਇਨਾਡ ਤੋਂ ਵੀ ਚੁਣੇ ਗਏ ਸਨ, ਪਰ ਉਨ੍ਹਾਂ ਨੇ ਕੇਰਲ ਵਿਚ ਪੈਂਦੇ ਸੰਸਦੀ ਹਲਕੇ ਤੋਂ ਅਸਤੀਫ਼ਾ ਦੇ ਦਿੱਤਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8