ਰਾਹੁਲ ਗਾਂਧੀ ਅਤੇ ਪਿ੍ਰਯੰਕਾ ਨੇ ਸ੍ਰੀ ਗੁਰੂ ਰਵਿਦਾਸ ਜੀ ਦੀ ਜਯੰਤੀ ਮੌਕੇ ਕੀਤਾ ਨਮਨ

Wednesday, Feb 16, 2022 - 11:19 AM (IST)

ਰਾਹੁਲ ਗਾਂਧੀ ਅਤੇ ਪਿ੍ਰਯੰਕਾ ਨੇ ਸ੍ਰੀ ਗੁਰੂ ਰਵਿਦਾਸ ਜੀ ਦੀ ਜਯੰਤੀ ਮੌਕੇ ਕੀਤਾ ਨਮਨ

ਨਵੀਂ ਦਿੱਲੀ (ਵਾਰਤਾ)— ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਪਾਰਟੀ ਦੀ ਉੱਤਰ ਪ੍ਰਦੇਸ਼ ਮੁਖੀ ਜਨਰਲ ਸਕੱਤਰ ਪਿ੍ਰਯੰਕਾ ਗਾਂਧੀ ਵਾਡਰਾ ਨੇ ਸ੍ਰੀ ਗੁਰੂ ਰਵਿਦਾਸ ਜੀ ਦੀ ਜਯੰਤੀ ਮੌਕੇ ਉਨ੍ਹਾਂ ਨੂੰ ਨਮਨ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਦੋਵੇਂ ਵਾਰਾਣਸੀ ਜਾ ਕੇ ਸੰਤ ਜੀ ਦੇ ਜਨਮ ਅਸਥਾਨ ’ਤੇ ਅੱਜ ਮੱਥਾ ਟੇਕਣਗੇ। 

PunjabKesari

 

ਰਾਹੁਲ ਗਾਂਧੀ ਨੇ ਟਵੀਟ ਕੀਤਾ, ‘‘ਏਕਤਾ ਅਤੇ ਭਾਈਚਾਰੇ ਦਾ ਸੰਦੇਸ਼ ਦੇਣ ਵਾਲੇ ਸੰਤ ਗੁਰੂ ਰਵਿਦਾਸ ਜੀ ਦੀ ਜਯੰਤੀ ’ਤੇ ਦਿਲੋਂ ਸ਼ੁੱਭਕਾਮਨਾਵਾਂ।’’

PunjabKesari

ਓਧਰ ਪਿ੍ਰਯੰਕਾ ਗਾਂਧੀ ਨੇ ਰਵਿਦਾਸ ਜੀ ਦੇ ਇਕ ਦੋਹੇ ਨੂੰ ਟਵੀਟ ਕੀਤਾ। ਉਨ੍ਹਾਂ ਨੇ ਅੱਗੇ ਕਿਹਾ, ‘‘ਹਰ ਸਾਲ ਵਾਂਗ ਅੱਜ ਦੇ ਦਿਨ ਵਾਰਾਣਸੀ ਸਥਿਤ ਸੰਤ ਸ਼੍ਰੋਮਣੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜਨਮ ਅਸਥਾਨ ’ਤੇ ਮੱਥਾ ਟੇਕਾਂਗੀ। ਅੱਜ ਭਰਾ ਨਾਲ ਜਾਣ ’ਚ ਹੋਰ ਵੀ ਖੁਸ਼ੀ ਹੋ ਰਹੀ ਹੈ।’’


author

Tanu

Content Editor

Related News