ਰਾਹੁਲ ਗਾਂਧੀ ਦਾ ਬੰਗਲਾਦੇਸ਼ ਨੂੰ ਲੈ ਕੇ ਸਰਕਾਰ ਨੂੰ ਸਹਿਯੋਗ ਦਾ ਭਰੋਸਾ
Tuesday, Aug 06, 2024 - 01:21 PM (IST)

ਨਵੀਂ ਦਿੱਲੀ (ਵਾਰਤਾ)- ਕਾਂਗਰਸ ਆਗੂ ਅਤੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਬੰਗਲਾਦੇਸ਼ 'ਚ ਸ਼ਾਂਤੀ ਬਹਾਲੀ ਨੂੰ ਲੈ ਕੇ ਉਹ ਸਰਕਾਰ ਨੂੰ ਹਰ ਤਰ੍ਹਾਂ ਦਾ ਸਮਰਥਨ ਦੇਣਗੇ। ਕਾਂਗਰਸ ਸੂਤਰਾਂ ਅਨੁਸਾਰ ਰਾਹੁਲ ਗਾਂਧੀ ਨੇ ਬੰਗਲਾਦੇਸ਼ ਦੇ ਮੁੱਦੇ 'ਤੇ ਬੁਲਾਈ ਗਈ ਸਰਬ ਪਾਰਟੀ ਬੈਠਕ 'ਚ ਸਰਕਾਰ ਤੋਂ ਵਿਦੇਸ਼ ਨੀਤੀ 'ਤੇ ਸਵਾਲ ਪੁੱਛਿਆ ਪਰ ਕਿਹਾ ਕਿ ਬੰਗਲਾਦੇਸ਼ 'ਚ ਜਾਰੀ ਸੰਕਟ ਨੂੰ ਰੋਕਣ ਲਈ ਉਹ ਸਰਕਾਰ ਨੂੰ ਸਮਰਥਨ ਦੇਣਗੇ।
ਪਾਰਟੀ ਸੂਤਰਾਂ ਅਨੁਸਾਰ ਬੈਠਕ 'ਚ ਰਾਹੁਲ ਨੇ ਸਰਕਾਰ ਦੀ ਵਿਦੇਸ਼ ਨੀਤੀ ਅਤੇ ਖ਼ਾਸ ਕਰ ਕੇ ਬੰਗਲਾਦੇਸ਼ ਦੀਆਂ ਘਟਨਾਵਾਂ ਨੂੰ ਲੈ ਕੇ ਸਵਾਲ ਕੀਤੇ ਪਰ ਕਿਹਾ ਕਿ ਰਾਸ਼ਟਰਹਿੱਤ 'ਚ ਜੋ ਵੀ ਕਦਮ ਚੁੱਕੇ ਜਾਣਗੇ ਉਨ੍ਹਾਂ ਦਾ ਉਹ ਸਮਰਥਨ ਕਰਨਗੇ। ਉਨ੍ਹਾਂ ਨੇ ਬੰਗਲਾਦੇਸ਼ 'ਚ ਘੱਟ ਗਿਣਤੀਆਂ ਦੀ ਸਥਿਤੀ 'ਤੇ ਵੀ ਚਿੰਤਾ ਜਤਾਈ ਅਤੇ ਕਿਹਾ ਕਿ ਉਹ ਉੱਥੇ ਘੱਟ ਗਿਣਤੀਆਂ ਦੀ ਸਥਿਤੀ ਇਕ ਮਹੱਤਵਪੂਰਨ ਚਿੰਤਾ ਬਣੀ ਹੋਈ ਹੈ, ਉਨ੍ਹਾਂ ਦੀਆਂ ਜਾਇਦਾਦਾਂ 'ਤੇ ਹਮਲਿਆਂ ਦੀ ਰਿਪੋਰਟ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8