ਕੋਰੋਨਾ ਕਾਰਨ ਮਾਰੇ ਗਏ ਲੋਕਾਂ ਦੀ ਗਿਣਤੀ ਨੂੰ ਲੈ ਕੇ ਰਾਹੁਲ ਨੇ PM ਮੋਦੀ ''ਤੇ ਵਿੰਨ੍ਹਿਆ ਨਿਸ਼ਾਨਾ

05/06/2022 12:28:23 PM

ਨਵੀਂ ਦਿੱਲੀ (ਵਾਰਤਾ)- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕੋਰੋਨਾ ਨਾਲ ਮਾਰੇ ਗਏ ਲੋਕਾਂ ਦੀ ਗਿਣਤੀ ਨੂੰ ਲੈ ਕੇ ਸਰਕਾਰ ਦੇ ਅੰਕੜਿਆਂ 'ਤੇ ਸਵਾਲ ਚੁਕਦੇ ਹੋਏ ਕਿਹਾ ਕਿ ਵਿਗਿਆਨ ਝੂਠ ਨਹੀਂ ਬੋਲਦਾ, ਇਸ ਲਈ ਸਰਕਾਰ ਨੂੰ ਸੀ ਅੰਕੜੇ ਦੇਣੇ ਚਾਹੀਦੇ ਹਨ। ਰਾਹੁਲ ਨੇ ਸ਼ੁੱਕਰਵਾਰ ਨੂੰ ਟਵੀਟ ਕਰ ਕੇ ਕਿਹਾ,''ਭਾਰਤ 'ਚ ਕੋਰੋਨਾ ਨਾਲ 47 ਲੱਖ ਲੋਕਾਂ ਦੀ ਮੌਤ ਹੋਈ, ਨਾ ਕਿ 4.8 ਲੱਖ ਲੋਕਾਂ ਦੀ, ਜਿਵੇਂ ਭਾਰਤ ਸਰਕਾਰ ਦਾਅਵਾ ਕਰਦੀ ਹੈ। ਸਾਇੰਸ ਝੂਠ ਨਹੀਂ ਬੋਲਦਾ, ਮੋਦੀ ਬੋਲ ਸਕਦੇ ਹਨ। ਕੋਰੋਨਾ ਨਾ ਜਾਨ ਗੁਆਉਣ ਵਾਲੇ ਮ੍ਰਿਤਕਾਂ ਦੇ ਪਰਿਵਾਰਾਂ ਦਾ ਸਨਮਾਨ ਕਰੋ ਅਤੇ 4 ਲੱਖ ਰੁਪਏ ਦੀ ਆਰਥਿਕ ਮਦਦ ਦੇਣ ਕੇ ਉਨ੍ਹਾਂ ਦੀ ਮਦਦ ਕਰੋ।''

ਇਸ ਦੇ ਨਾਲ ਹੀ ਉਨ੍ਹਾਂ ਨੇ ਵਿਸ਼ਵ ਸਿਹਤ ਸੰਗਠਨ- ਡਬਲਿਊ.ਐੱਚ.ਓ. ਦਾ ਇਕ ਅੰਕੜਾ ਵੀ ਪੋਸਟ ਕੀਤਾ ਹੈ, ਜਿਸ 'ਚ ਕਿਹਾ ਗਿਆ ਹੈ ਕਿ ਕੋਰੋਨਾ ਕਾਰਨ ਭਾਰਤ 'ਚ ਸਭ ਤੋਂ ਜ਼ਿਆਦਾ ਲੋਕਾਂ ਨੇ ਜਾਨ ਗੁਆਈ ਹੈ। ਸੰਗਠਨ ਦੀ ਰਿਪੋਰਟ 'ਤੇ ਭਾਰਤ ਸਰਕਾਰ ਨੇ ਇਤਰਾਜ਼ ਦਰਜ ਕੀਤਾ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

DIsha

This news is Content Editor DIsha