ਹੈਲੀਕਾਪਟਰ ਹਾਦਸੇ ''ਚ ਜ਼ਖਮੀ ਹੋਏ ਵਰੁਣ ਸਿੰਘ ਦੀ ਮੌਤ ''ਤੇ ਰਾਹੁਲ ਨੇ ਜਤਾਇਆ ਦੁੱਖ, ਬੋਲੇ- ਦੇਸ਼ ਲਈ ਦੁਖ਼ਦ ਪਲ

Wednesday, Dec 15, 2021 - 02:56 PM (IST)

ਹੈਲੀਕਾਪਟਰ ਹਾਦਸੇ ''ਚ ਜ਼ਖਮੀ ਹੋਏ ਵਰੁਣ ਸਿੰਘ ਦੀ ਮੌਤ ''ਤੇ ਰਾਹੁਲ ਨੇ ਜਤਾਇਆ ਦੁੱਖ, ਬੋਲੇ- ਦੇਸ਼ ਲਈ ਦੁਖ਼ਦ ਪਲ

ਨਵੀਂ ਦਿੱਲੀ (ਭਾਸ਼ਾ)- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਹੈਲੀਕਾਪਟਰ ਹਾਦਸੇ ਵਿਚ ਜ਼ਖਮੀ ਹੋਏ ਗਰੁੱਪ ਕੈਪਟਨ ਵਰੁਣ ਸਿੰਘ ਦੇ ਦਿਹਾਂਤ 'ਤੇ ਸੋਗ ਜਤਾਇਆ ਅਤੇ ਕਿਹਾ ਕਿ ਇਹ ਦੇਸ਼ ਲਈ ਦੁਖ਼ਦ ਪਲ ਹੈ। ਉਨ੍ਹਾਂ ਨੇ ਟਵੀਟ ਕੀਤਾ, ''ਗਰੁੱਪ ਕੈਪਟਨ ਵਰੁਣ ਸਿੰਘ ਦੇ ਦਿਹਾਂਤ 'ਤੇ ਉਨ੍ਹਾਂ ਦੇ ਪਰਿਵਾਰ ਅਤੇ ਮਿੱਤਰਾਂ ਪ੍ਰਤੀ ਡੂੰਘੀ ਹਮਦਰਦੀ ਪ੍ਰਗਟ ਕਰਦਾ ਹਾਂ। ਇਹ ਦੇਸ਼ ਲਈ ਦੁਖ਼ਦ ਪਲ ਹੈ। ਦੁੱਖ ਦੀ ਇਸ ਘੜੀ ਵਿਚ ਅਸੀਂ ਤੁਹਾਡੇ ਨਾਲ ਹਾਂ।''

ਇਹ ਵੀ ਪੜ੍ਹੋ: ਤਾਮਿਲਨਾਡੂ ਹੈਲੀਕਾਪਟਰ ਹਾਦਸੇ 'ਚ ਜ਼ਖਮੀ ਗਰੁੱਪ ਕੈਪਟਨ ਵਰੁਣ ਸਿੰਘ ਨਹੀਂ ਰਹੇ

PunjabKesari

ਦੱਸ ਦੇਈਏ ਕਿ ਤਾਮਿਲਨਾਡੂ 'ਚ ਕੰਨੂਰ ਨੇੜੇ 8 ਦਸੰਬਰ ਹੋਏ ਹਾਦਸੇ ਵਿਚ ਗੰਭੀਰ ਰੂਪ ਨਾਲ ਜ਼ਖਮੀ ਹਵਾਈ ਫ਼ੌਜ ਦੇ ਗਰੁੱਪ ਕੈਪਟਨ ਵਰੁਣ ਸਿੰਘ ਦਾ ਬੁੱਧਵਾਰ ਸਵੇਰੇ ਬੈਂਗਲੁਰੂ ਦੇ ਫ਼ੌਜੀ ਹਸਪਤਾਲ ਵਿਚ ਦਿਹਾਂਤ ਹੋ ਗਿਆ। ਭਾਰਤੀ ਹਵਾਈ ਫ਼ੌਜ ਨੇ ਕਿਹਾ ਕਿ ਬਹਾਦਰ ਗਰੁੱਪ ਕੈਪਟਨ ਨੇ ਅੱਜ ਸਵੇਰ ਦਮ ਤੋੜ ਦਿੱਤਾ। ਇਸ ਹਾਦਸੇ ਵਿਚ ਚੀਫ ਆਫ ਡਿਫੈਂਸ ਸਟਾਫ (ਸੀ. ਡੀ. ਐਸ.) ਜਨਰਲ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਅਤੇ 11 ਹੋਰ ਫ਼ੌਜੀ ਕਰਮੀਆਂ ਦੀ ਜਾਨ ਚਲੀ ਗਈ ਸੀ।

ਇਹ ਵੀ ਪੜ੍ਹੋ - ਤਾਮਿਲਨਾਡੂ ਹਾਦਸਾ: ਅੱਗ ਦੀਆਂ ਲਪਟਾਂ ’ਚ ਘਿਰਿਆ ਫ਼ੌਜ ਦਾ ਹੈਲੀਕਾਪਟਰ, ਤਸਵੀਰਾਂ ’ਚ ਵੇਖੋ ਭਿਆਨਕ ਮੰਜ਼ਰ


author

Tanu

Content Editor

Related News