ਰਾਹੁਲ ਗਾਂਧੀ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਨੌਜਵਾਨਾਂ ਨੂੰ ਦਿੱਤੀ ਵਧਾਈ

Monday, May 30, 2022 - 05:01 PM (IST)

ਰਾਹੁਲ ਗਾਂਧੀ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਨੌਜਵਾਨਾਂ ਨੂੰ ਦਿੱਤੀ ਵਧਾਈ

ਨਵੀਂ ਦਿੱਲੀ (ਭਾਸ਼ਾ)- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਸੰਘ ਲੋਕ ਸੇਵਾ ਕਮਿਸ਼ਨ (ਯੂ.ਪੀ.ਐੱਸ.ਸੀ.) ਦੀ ਸਿਵਲ ਸੇਵਾ ਪ੍ਰੀਖਿਆ 'ਚ ਸਫ਼ਲ ਉਮੀਦਵਾਰਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਟਵੀਟ ਕੀਤਾ,''ਯੂ.ਪੀ.ਐੱਸ.ਸੀ. ਸਿਵਲ ਸੇਵਾ ਪ੍ਰੀਖਿਆ 'ਚ ਇਸ ਸਾਲ ਸਫ਼ਲ ਹੋਣ ਵਾਲੇ ਉਮੀਦਵਾਰਾਂ ਨੂੰ ਵਧਾਈ। ਤੁਹਾਡੇ 'ਤੇ ਪੂਰੀ ਵਚਨਬੱਧਤਾ ਨਾਲ ਭਾਰਤ ਦੀ ਸੇਵਾ ਕਰਨ ਦੀ ਵੱਡੀ ਜ਼ਿੰਮੇਵਾਰੀ ਹੈ। ਭਵਿੱਖ ਲਈ ਤੁਹਾਨੂੰ ਸ਼ੁੱਭਕਾਮਨਾਵਾਂ।'' 

PunjabKesari

ਯੂ.ਪੀ.ਐੱਸ.ਸੀ. ਨੇ ਸੋਮਵਾਰ ਨੂੰ ਸਿਵਲ ਸੇਵਾ ਪ੍ਰੀਖਿਆ-2021 ਦੇ ਨਤੀਜੇ ਐਲਾਨ ਕੀਤੇ, ਜਿਸ 'ਚ ਸ਼ਰੂਤੀ ਸ਼ਰਮਾ ਪਹਿਲੇ ਨੰਬਰ 'ਤੇ ਰਹੀ ਹੈ, ਜਦੋਂ ਕਿ ਅੰਕਿਤਾ ਅਗਰਵਾਲ ਅਤੇ ਗਾਮਿਨੀ ਸਿੰਗਲਾ ਨੇ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਕਮਿਸ਼ਨ ਨੇ ਦੱਸਿਆ ਕਿ ਲਗਭਗ 685 ਉਮੀਦਵਾਰਾਂ ਨੇ ਪ੍ਰੀਖਿਆ ਪਾਸ ਕੀਤੀ। ਸਫ਼ਲ ਉਮੀਦਵਾਰਾਂ 'ਚ ਆਮ ਵਰਗ ਦੇ 244, ਆਰਥਿਕ ਰੂਪ ਨਾਲ ਕਮਜ਼ੋਰ ਵਰਗ ਦੇ 73, ਹੋਰ ਪਿਛੜਾ ਵਰਗ ਦੇ 203, ਅਨੁਸੂਚਿਤ ਜਾਤੀ ਦੇ 105 ਅਤੇ ਅਨੁਸੂਚਿਤ ਜਨਜਾਤੀ ਦੇ 60 ਵਿਦਿਆਰਥੀ ਸ਼ਾਮਲ ਹਨ।

ਇਹ ਵੀ ਪੜ੍ਹੋ : 685 ਉਮੀਦਵਾਰਾਂ ਨੇ ਸਿਵਲ ਸੇਵਾ ਪ੍ਰੀਖਿਆ ਕੀਤੀ ਪਾਸ, ਸ਼ਰੂਤੀ ਸ਼ਰਮਾ ਨੇ ਹਾਸਲ ਕੀਤਾ ਪਹਿਲਾ ਸਥਾਨ


author

DIsha

Content Editor

Related News