ਰਾਹੁਲ ਨੇ ਕੋਰੋਨਾ ਮ੍ਰਿਤਕਾਂ ਦੇ ਸਹੀ ਅੰਕੜੇ ਦੱਸਣ ਤੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਕੀਤੀ ਮੰਗ
Wednesday, Nov 24, 2021 - 02:56 PM (IST)
ਨਵੀਂ ਦਿੱਲੀ (ਵਾਰਤਾ)- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕੋਰੋਨਾ ਵਾਇਰਸ ਕਾਰਨ ਜਾਨ ਗੁਆਉਣ ਵਾਲੇ ਹਰੇਕ ਦੇ ਪਰਿਵਾਰ ਨੂੰ 4 ਲੱਖ ਰੁਪਏ ਮੁਆਵਜ਼ਾ ਦੇਣ ਦੀ ਮੰਗ ਦੋਹਰਾਈ ਹੈ। ਰਾਹੁਲ ਨੇ ਮੁੜ ਦੋਸ਼ ਲਗਾਇਆ ਕਿ ਸਰਕਾਰ ਕੋਰੋਨਾ ਨਾਲ ਮਰੇ ਲੋਕਾਂ ਦੇ ਅੰਕੜੇ ਲੁਕਾ ਰਹੀ ਹੈ ਅਤੇ ਮ੍ਰਿਤਕ ਪਰਿਵਾਰ ਵਾਲਿਆਂ ਨੂੰ ਮੁਆਵਜ਼ਾ ਦੇਣ ਤੋਂ ਬਚ ਰਹੀ ਹੈ।
ਰਾਹੁਲ ਨੇ ਕਿਹਾ ਕਿ ਸਰਕਾਰ ਨੂੰ ਪੀੜਤਾਂ ਦਾ ਦੁਖ ਦੂਰ ਕਰਨ ਲਈ ਕਦਮ ਚੁੱਕਣ ਦੀ ਮੰਗ ਕੀਤੀ। ਰਾਹੁਲ ਨੇ ਬੁੱਧਵਾਰ ਨੂੰ ਟਵੀਟ ਕਰ ਕੇ ਕਿਹਾ,‘‘ਕਾਂਗਰਸ ਪਾਰਟੀ ਦੀਆਂ 2 ਮੰਗਾਂ ਹਨ, ਕੋਰੋਨਾ ਮ੍ਰਿਤਕਾਂ ਸਹੀ ਅੰਕੜੇ ਦੱਸੇ ਜਾਣ ਅਤੇ ਆਪਣੇ ਪਰਿਵਾਰ ਵਾਲਿਆਂ ਨੂੰ ਕੋਰੋਨਾ ਕਾਰਨ ਗੁਆ ਚੁਕੇ ਪਰਿਵਾਰਾਂ ਨੂੰ 4 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ। ਸਰਕਾਰ ਨੂੰ ਤਾਂ ਜਨਤਾ ਦਾ ਦੁਖ਼ ਦੂਰ ਕਰਨਾ ਹੋਵੇਗਾ, ਮੁਆਵਜ਼ਾ ਮਿਲਣਾ ਚਾਹੀਦਾ।’’
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ