ਰਾਹੁਲ ਗਾਂਧੀ ਨੇ ਮੁੜ ਚੁੱਕਿਆ ਹਵਾ ਪ੍ਰਦੂਸ਼ਣ ਦਾ ਮੁੱਦਾ
Sunday, Jan 25, 2026 - 03:35 PM (IST)
ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਹਵਾ ਪ੍ਰਦੂਸ਼ਣ ਦਾ ਮੁੱਦਾ ਚੁੱਕਦੇ ਹੋਏ ਕਿਹਾ ਕਿ ਇਸ ਨਾਲ ਬੱਚਿਆਂ ਅਤੇ ਬਜ਼ੁਰਗਾਂ 'ਤੇ ਬੁਰਾ ਅਸਰ ਪੈ ਰਿਹਾ ਹੈ ਅਤੇ ਦਿਹਾੜੀ ਮਜ਼ਦੂਰਾਂ ਦਾ ਜੀਵਨ ਬੇਹੱਦ ਪ੍ਰਭਾਵਿਤ ਹੋ ਰਿਹਾ ਹੈ। ਰਾਹੁਲ ਗਾਂਧੀ ਨੇ ਐਤਵਾਰ ਨੂੰ ਸੋਸ਼ਲ ਮੀਡੀਆ 'ਐਕਸ' 'ਤੇ ਇਕ ਪੋਸਟ 'ਚ ਕਿਹਾ ਕਿ ਹਵਾ ਪ੍ਰਦੂਸ਼ਣ ਦੀ ਭਾਰੀ ਕੀਮਤ ਅਸੀਂ ਚੁਕਾ ਰਹੇ ਹਾਂ- ਸਾਡੀ ਸਿਹਤ ਅਤੇ ਸਾਡੀ ਅਰਥਵਿਵਸਥਾ ਦੋਵਾਂ 'ਤੇ ਇਸ ਦਾ ਬੁਰਾ ਅਸਰ ਪੈ ਰਿਹਾ ਹੈ। ਕਰੋੜਾਂ ਆਮ ਭਾਰਤੀ ਹਰ ਦਿਨ ਇਸ ਬੋਝ ਨੂੰ ਝੱਲ ਰਹੇ ਹਨ।
ਉਨ੍ਹਾਂ ਕਿਹਾ ਕਿ ਇਸ ਸਮੱਸਿਆ ਦਾ ਸਭ ਤੋਂ ਜ਼ਿਆਦਾ ਖ਼ਾਮਿਆਜ਼ਾ ਸਾਡੇ ਬਜ਼ੁਰਗਾਂ ਅਤੇ ਬੱਚਿਆਂ ਨੂੰ ਝੱਲਣਾ ਪੈ ਰਿਹਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਇਸ ਸੰਕਟ ਨਾਲ ਸਭ ਤੋਂ ਜ਼ਿਆਦਾ ਨੁਕਸਾਨ ਬੱਚਿਆਂ ਅਤੇ ਬਜ਼ੁਰਗਾਂ ਨੂੰ ਹੋ ਰਿਹਾ ਹੈ। ਵਿਸ਼ੇਸ਼ ਕਰ ਕੇ ਨਿਰਮਾਣ ਮਜ਼ਦੂਰਾਂ ਅਤੇ ਦਿਹਾੜੀ ਮਜ਼ਦੂਰਾਂ ਦੀ ਰੋਜ਼ੀ-ਰੋਟੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਇਸ ਸੰਕਟ ਨੂੰ ਅਗਲੀ ਸਰਦੀ ਤੱਕ ਭੁਲਾਇਆ ਨਹੀਂ ਜਾ ਸਕਦਾ। ਬਦਲਾਅ ਦੀ ਦਿਸ਼ਾ 'ਚ ਪਹਿਲਾ ਕਦਮ ਹੈ ਆਪਣੀ ਆਵਾਜ਼ ਚੁੱਕਣਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
