ਰਾਹੁਲ ਗਾਂਧੀ ਨੇ ਹਥਿਆਰਬੰਦ ਫ਼ੋਰਸਾਂ ਦੇ ਸੇਵਾਮੁਕਤ ਪ੍ਰਤੀਨਿਧੀਆਂ ਨਾਲ ਕੀਤੀ ਮੁਲਾਕਾਤ
Wednesday, Mar 26, 2025 - 02:05 PM (IST)

ਨਵੀਂ ਦਿੱਲੀ- ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਇੱਥੇ ਸੰਸਦ ਭਵਨ ਕੰਪਲੈਕਸ ਤੋਂ ਕੇਂਦਰੀ ਹਥਿਆਰਬੰਦ ਪੁਲਸ ਫ਼ੋਰਸਾਂ ਦੇ ਸੇਵਾਮੁਕਤ ਵਫ਼ਦ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਹਥਿਆਰਬੰਦ ਫ਼ੋਰਸਾਂ 'ਚ ਭੇਦਭਾਵ ਸਵੀਕਾਰ ਨਹੀਂ ਕੀਤਾ ਜਾਵੇਗਾ। ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਦਾ ਹਰ ਜਵਾਨ ਰਾਸ਼ਟਰ ਦੀ ਸੇਵਾ ਦਾ ਪ੍ਰਹਿਰੀ ਹੈ ਅਤੇ ਉਨ੍ਹਾਂ ਦੇ ਸਮਰਪਣ 'ਤੇ ਦੇਸ਼ ਦੇ ਸਾਰੇ ਲੋਕਾਂ ਨੂੰ ਮਾਣ ਹੈ। ਦੇਸ਼ ਸੇਵਾ ਨੂੰ ਸਮਰਪਿਤ ਇਨ੍ਹਾਂ ਜਵਾਨਾਂ ਦੀਆਂ ਸੇਵਾਵਾਂ 'ਤੇ ਹਰ ਨਾਗਰਿਕ ਨੂੰ ਮਾਣ ਹੈ। ਉਨ੍ਹਾਂ ਨੇ ਦੇਸ਼ ਦੀ ਸੇਵਾ ਕੀਤੀ ਹੈ, ਇਸ ਲਈ ਕੇਂਦਰੀ ਫ਼ੋਰਸਾਂ ਦੇ ਮੈਂਬਰਾਂ ਨੂੰ ਮਿਲਣ ਵਾਲੀਆਂ ਸਹੂਲਤਾਂ 'ਚ ਕਿਸੇ ਤਰ੍ਹਾਂ ਦਾ ਭੇਦਭਾਵ ਠੀਕ ਨਹੀਂ ਹੈ।
ਉਨ੍ਹਾਂ ਨੇ ਵਫ਼ਦ ਨਾਲ ਮੁਲਾਕਾਤ ਦੀ ਜਾਣਕਾਰੀ ਦਿੰਦੇ ਹੋਏ ਕਿਹਾ,''ਸੰਸਦ ਭਵਨ 'ਚ 6 ਕੇਂਦਰੀ ਹਥਿਆਰਬੰਦ ਪੁਲਸ ਫ਼ੋਰਸਾਂ ਦੇ ਸੇਵਾਮੁਕਤ ਦੇ ਲਾਭ ਉਨ੍ਹਾਂ ਦੀ ਸੇਵਾ ਦੇ ਅਨੁਰੂਪ ਪੂਰੇ ਨਹੀਂ ਹਨ। ਨਾਲ ਹੀ ਵੱਖ-ਵੱਖ ਫ਼ੋਰਸ ਦੇ ਸ਼ਹੀਦਾਂ ਨੂੰ ਲੈ ਕੇ ਭੇਦਭਾਵ 'ਤੇ ਚਿੰਤਾ ਜ਼ਾਹਰ ਕੀਤੀ।'' ਵਿਰੋਧੀ ਧਿਰ ਦੇ ਨੇਤਾ ਨੇ ਕਿਹਾ,''ਦੇਸ਼ ਦੀ ਸੁਰੱਖਿਆ 'ਚ ਤਾਇਨਾਤ ਹਰ ਇਕ ਜਵਾਨ ਭਾਰਤ ਦਾ ਮਾਣ ਹੈ। ਉਨ੍ਹਾਂ ਨੂੰ ਮਿਲਣ ਵਾਲੇ ਸਨਮਾਨ ਅਤੇ ਸਹੂਲਤਾਂ 'ਚ ਭੇਦਭਾਵ ਬਿਲਕੁੱਲ ਮਨਜ਼ੂਰ ਨਹੀਂ ਹੈ। ਉਨ੍ਹਾਂ ਦੀ ਆਵਾਜ਼ ਬੁਲੰਦ ਕਰ ਕੇ ਨਿਆਂ ਦਿਵਾਉਣ ਦੀ ਹਰ ਸੰਭਵ ਕੋਸ਼ਿਸ਼ ਕਰਾਂਗਾ।''
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8