ਆਪਣੇ ਆਪ ਨੂੰ ਰਾਹੁਲ ਗਾਂਧੀ ਦਾ ਕਰੀਬੀ ਦੱਸ ਠੱਗ ਨੇ ਕਾਂਗਰਸੀ ਆਗੂਆਂ ਨਾਲ ਮਾਰੀ ਕਰੋੜਾਂ ਦੀ ਠੱਗੀ

Wednesday, May 06, 2026 - 02:59 PM (IST)

ਆਪਣੇ ਆਪ ਨੂੰ ਰਾਹੁਲ ਗਾਂਧੀ ਦਾ ਕਰੀਬੀ ਦੱਸ ਠੱਗ ਨੇ ਕਾਂਗਰਸੀ ਆਗੂਆਂ ਨਾਲ ਮਾਰੀ ਕਰੋੜਾਂ ਦੀ ਠੱਗੀ

ਦੇਹਰਾਦੂਨ (ਭਾਸ਼ਾ) - ਆਪਣੇ ਆਪ ਨੂੰ ਰਾਹੁਲ ਗਾਂਧੀ ਦਾ ਕਰੀਬੀ ਸਹਿਯੋਗੀ ਦੱਸ ਕੇ ਕਾਂਗਰਸੀ ਆਗੂਆਂ ਨਾਲ ਕਥਿਤ ਤੌਰ ’ਤੇ ਕਰੋੜਾਂ ਰੁਪਏ ਦੀ ਠੱਗੀ ਮਾਰਨ ਵਾਲੇ ਇਕ ਵਿਅਕਤੀ ਨੂੰ ਉੱਤਰਾਖੰਡ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਕਾਂਗਰਸ ਦੀ ਉੱਤਰਾਖੰਡ ਇਕਾਈ ਦੀ ਆਗੂ ਭਾਵਨਾ ਪਾਂਡੇ ਦੀ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ ਆਪਣੇ ਆਪ ਨੂੰ ਕਨਿਸ਼ਕ ਸਿੰਘ ਦੱਸਣ ਵਾਲੇ ਪੰਜਾਬ ਦੇ ਅੰਮ੍ਰਿਤਸਰ ਦੇ ਰਹਿਣ ਵਾਲੇ ਗੌਰਵ ਕੁਮਾਰ ਨੂੰ ਇੱਥੋਂ ਦੇ ਜਾਖਨ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ - ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ ਸਾਹਮਣੇ ਇੰਝ ਖੁੱਲ੍ਹੀ ਪੋਲ

ਪੁਲਸ ਨੇ ਦੱਸਿਆ ਕਿ ਮੁਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਗੌਰਵ ਕੁਮਾਰ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਉੱਤਰਾਖੰਡ ਵਿਚ ਕਾਂਗਰਸ ਦੇ ਕਈ ਸੀਨੀਅਰ ਆਗੂਆਂ ਸਮੇਤ ਹੋਰ ਸੂਬਿਆਂ ਦੇ ਵੱਡੇ ਪਾਰਟੀ ਆਗੂਆਂ ਨੂੰ ਵੀ ਪਾਰਟੀ ਵਿਚ ਅਹਿਮ ਅਹੁਦੇ ਦਿਵਾਉਣ ਜਾਂ ਵਿਧਾਇਕ ਦੀ ਟਿਕਟ ਦਿਵਾਉਣ ਦਾ ਝਾਂਸਾ ਦੇ ਕੇ ਕਰੋੜਾਂ ਰੁਪਏ ਠੱਗੇ। ਦੱਸਿਆ ਜਾ ਰਿਹਾ ਹੈ ਕਿ ਇਹ ਠੱਗ ਕਾਫ਼ੀ ਦਿਨਾਂ ਤੋਂ ਆਗੂਆਂ ਨਾਲ ਠੱਗੀ ਮਾਰ ਰਿਹਾ ਸੀ, ਪਰ ਭੇਤ ਖੁੱਲ੍ਹਣ ਦੇ ਡਰ ਅਤੇ ਸ਼ਰਮਿੰਦਗੀ ਕਾਰਨ ਉਨ੍ਹਾਂ ਨੇ ਪੁਲਸ ਕੋਲ ਸ਼ਿਕਾਇਤ ਨਹੀਂ ਕੀਤੀ ਸੀ।

ਇਹ ਵੀ ਪੜ੍ਹੋ - ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ ਬੁਕਿੰਗ, ਜਾਣੋ ਰੇਟ

ਭਾਵਨਾ ਪਾਂਡੇ ਨੇ 3 ਮਈ ਨੂੰ ਇੱਥੋਂ ਦੇ ਰਾਜਪੁਰ ਪੁਲਸ ਸਟੇਸ਼ਨ ਵਿਚ ਸ਼ਿਕਾਇਤ ਕਰ ਕੇ ਦੱਸਿਆ ਕਿ ਪਿਛਲੇ ਮਹੀਨੇ ਮੁਲਜ਼ਮ ਨੇ ਆਪਣੇ ਆਪ ਨੂੰ ਰਾਹੁਲ ਗਾਂਧੀ ਦਾ ਨਿੱਜੀ ਸਕੱਤਰ ਦੱਸਦਿਆਂ ਉਨ੍ਹਾਂ ਤੋਂ ਉੱਤਰਾਖੰਡ ਵਿਚ ਸਰਵੇਖਣ ਅਤੇ ਪਾਰਟੀ ਵਿਚ ਅਹਿਮ ਅਹੁਦਾ ਦਿਵਾਉਣ ਦੇ ਬਦਲੇ 25 ਲੱਖ ਰੁਪਏ ਮੰਗੇ ਸਨ। ਸ਼ਿਕਾਇਤ ਮੁਤਾਬਕ ਪੈਸੇ ਲੈਣ ਤੋਂ ਬਾਅਦ ਮੁਲਜ਼ਮ ਨੇ ਭਾਵਨਾ ਦਾ ਫ਼ੋਨ ਚੁੱਕਣਾ ਬੰਦ ਕਰ ਦਿੱਤਾ, ਜਿਸ ਤੋਂ ਬਾਅਦ ਸ਼ੱਕ ਹੋਣ ’ਤੇ ਉਨ੍ਹਾਂ ਨੇ ਪੁਲਸ ਨੂੰ ਸ਼ਿਕਾਇਤ ਕੀਤੀ।

ਇਹ ਵੀ ਪੜ੍ਹੋ - ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ ਗੜ੍ਹੇਮਾਰੀ ਦਾ ਅਲਰਟ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News