ਰਾਹੁਲ ਗਾਂਧੀ ਨੇ ਚੋਣਾਂ ਲਈ ਰਣਨੀਤੀ ਤਿਆਰ ਕਰਨ ਲਈ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤੀ ਟ੍ਰੇਨਿੰਗ
Wednesday, Jan 21, 2026 - 04:28 PM (IST)
ਕੁਰੂਕਸ਼ੇਤਰ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਬੁੱਧਵਾਰ ਸਵੇਰੇ ਹਰਿਆਣਾ ਦੇ ਕੁਰੂਕਸ਼ੇਤਰ ਪਹੁੰਚੇ, ਜਿੱਥੇ ਉਨ੍ਹਾਂ ਨੇ ‘ਸੰਗਠਨ ਸਿਰਜਣ ਮੁਹਿੰਮ’ ਤਹਿਤ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ। ਰਾਹੁਲ ਗਾਂਧੀ ਵਿਸ਼ੇਸ਼ ਜਹਾਜ਼ ਰਾਹੀਂ ਅੰਬਾਲਾ ਏਅਰ ਫੋਰਸ ਸਟੇਸ਼ਨ ਪਹੁੰਚੇ, ਜਿੱਥੇ ਕਾਂਗਰਸ ਇੰਚਾਰਜ ਬੀ.ਕੇ. ਹਰੀਪ੍ਰਸਾਦ, ਹਰਿਆਣਾ ਕਾਂਗਰਸ ਪ੍ਰਧਾਨ ਰਾਓ ਨਰਿੰਦਰ ਸਿੰਘ ਅਤੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਤੋਂ ਬਾਅਦ ਉਹ ਸੜਕ ਮਾਰਗ ਰਾਹੀਂ ਕੁਰੂਕਸ਼ੇਤਰ ਦੀ ਪੰਜਾਬੀ ਧਰਮਸ਼ਾਲਾ ਪਹੁੰਚੇ, ਜਿੱਥੇ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ ਸੀ।
ਇਸ ਕੈਂਪ 'ਚ ਹਰਿਆਣਾ ਅਤੇ ਉੱਤਰਾਖੰਡ ਦੇ ਜ਼ਿਲ੍ਹਾ ਪ੍ਰਧਾਨਾਂ ਨੂੰ ਸੰਗਠਨ ਨੂੰ ਮਜ਼ਬੂਤ ਕਰਨ, ਜ਼ਮੀਨੀ ਪੱਧਰ 'ਤੇ ਵਰਕਰਾਂ ਨੂੰ ਜੋੜਨ ਅਤੇ ਆਉਣ ਵਾਲੀਆਂ ਚੋਣਾਂ ਲਈ ਰਣਨੀਤੀ ਤਿਆਰ ਕਰਨ ਦੀ ਟ੍ਰੇਨਿੰਗ ਦਿੱਤੀ ਗਈ। ਰਾਹੁਲ ਗਾਂਧੀ ਨੇ ਦੋਵਾਂ ਸੂਬਿਆਂ ਦੇ ਜ਼ਿਲ੍ਹਾ ਪ੍ਰਧਾਨਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਸੰਗਠਨ ਦੇ ਕੰਮ ਵਿੱਚ ਪਰਿਵਾਰਾਂ ਦੇ ਸਹਿਯੋਗ ਨੂੰ ਅਹਿਮ ਦੱਸਿਆ। ਟ੍ਰੇਨਿੰਗ ਸੈਸ਼ਨ ਇਕ ਬੰਦ ਹਾਲ 'ਚ ਹੋਇਆ, ਜਿਸ 'ਚ ਸਿਰਫ਼ ਜ਼ਿਲ੍ਹਾ ਪ੍ਰਧਾਨਾਂ ਨੂੰ ਹੀ ਪ੍ਰਵੇਸ਼ ਦੀ ਇਜਾਜ਼ਤ ਸੀ। ਰਾਹੁਲ ਗਾਂਧੀ ਜ਼ਿਲ੍ਹਾ ਪੱਧਰੀ ਸੰਗਠਨ ਨੂੰ ਸਿੱਧੇ ਤੌਰ 'ਤੇ ਮਜ਼ਬੂਤ ਕਰਨ 'ਤੇ ਧਿਆਨ ਦੇ ਰਹੇ ਹਨ। ਹਾਲਾਂਕਿ ਭੁਪਿੰਦਰ ਸਿੰਘ ਹੁੱਡਾ, ਸਾਂਸਦ ਕੁਮਾਰੀ ਸ਼ੈਲਜਾ, ਰਣਦੀਪ ਸੁਰਜੇਵਾਲਾ ਅਤੇ ਕਈ ਹੋਰ ਵਿਧਾਇਕ ਧਰਮਸ਼ਾਲਾ ਵਿੱਚ ਮੌਜੂਦ ਸਨ, ਪਰ ਉਨ੍ਹਾਂ ਨੂੰ ਸਿਖਲਾਈ ਸੈਸ਼ਨ ਤੋਂ ਵੱਖਰੇ ਕਮਰੇ 'ਚ ਬਿਠਾਇਆ ਗਿਆ ਸੀ। ਸਿਖਲਾਈ ਕੈਂਪ ਤੋਂ ਬਾਅਦ ਰਾਹੁਲ ਗਾਂਧੀ ਦੇ ਸ਼ਾਮ ਨੂੰ ਕੁਰੂਕਸ਼ੇਤਰ ਦੇ ਇਤਿਹਾਸਕ ਬ੍ਰਹਮਸਰੋਵਰ ਵਿਖੇ ਹੋਣ ਵਾਲੀ ਆਰਤੀ 'ਚ ਸ਼ਾਮਲ ਹੋਣ ਦੀ ਸੰਭਾਵਨਾ ਹੈ। ਰਾਹੁਲ ਗਾਂਧੀ ਦੇ ਇਸ ਦੌਰੇ ਨੂੰ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਸੰਗਠਨ ਦੀ ਮਜ਼ਬੂਤੀ ਲਈ ਇਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
