ਰਾਹੁਲ ਗਾਂਧੀ ਨੇ ਹੇਮੰਤ ਸੋਰੇਨ ਨੂੰ ਲਿਖੀ ਚਿੱਠੀ, ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੂੰ ਮਿਲਣ ਦੀ ਕੀਤੀ ਅਪੀਲ

Monday, Aug 17, 2026 - 12:35 PM (IST)

ਰਾਹੁਲ ਗਾਂਧੀ ਨੇ ਹੇਮੰਤ ਸੋਰੇਨ ਨੂੰ ਲਿਖੀ ਚਿੱਠੀ, ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੂੰ ਮਿਲਣ ਦੀ ਕੀਤੀ ਅਪੀਲ

ਨਵੀਂ ਦਿੱਲੀ- ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਝਾਰਖੰਡ 'ਚ ਵਿਦਿਆਰਥੀ ਅੰਦੋਲਨ ਦੇ ਸੰਬੰਧ 'ਚ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਚਿੱਠੀ ਲਿਖ ਕੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨਾਲ ਨਿੱਜੀ ਤੌਰ 'ਤੇ ਮੁਲਾਕਾਤ ਕਰਨ ਅਤੇ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਨ ਦੀ ਅਪੀਲ ਕੀਤੀ ਹੈ। ਰਾਹੁਲ ਗਾਂਧੀ ਨੇ 14 ਅਗਸਤ ਨੂੰ ਹੇਮੰਤ ਸੋਰੇਨ ਨੂੰ ਚਿੱਠੀ ਲਿਖੀ ਸੀ। ਉਨ੍ਹਾਂ ਕਿਹਾ ਕਿ ਸ਼ਾਂਤੀਪੂਰਨ ਵਿਰੋਧ ਪ੍ਰਦਰਸ਼ਨ ਸੰਵਿਧਾਨ 'ਚ ਦਰਜ ਲੋਕਤੰਤਰੀ ਅਧਿਕਾਰਾਂ ਦਾ ਇਕ ਮਹੱਤਵਪੂਰਨ ਹਿੱਸਾ ਹੈ ਅਤੇ ਕਾਂਗਰਸ ਪਾਰਟੀ ਵਿਦਿਆਰਥੀਆਂ ਦੇ ਇਸ ਅਧਿਕਾਰ ਦਾ ਪੂਰਾ ਸਮਰਥਨ ਕਰਦੀ ਹੈ। ਉਨ੍ਹਾਂ ਕਿਹਾ ਕਿ ਝਾਰਖੰਡ 'ਚ ਵਿਦਿਆਰਥੀ ਰਾਜ 'ਚ ਹੋਣ ਵਾਲੀਆਂ ਭਰਤੀ ਪ੍ਰੀਖਿਆਵਾਂ 'ਚ ਕਥਿਤ ਬੇਨਿਯਮੀਆਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਵਿਰੋਧ ਪ੍ਰਦਰਸ਼ਨਾਂ ਨੂੰ ਸ਼ਾਂਤੀਪੂਰਨ ਦੱਸਿਆ ਅਤੇ ਵਿਦਿਆਰਥੀਆਂ ਦੀਆਂ ਮੰਗਾਂ ਨੂੰ ਜਾਇਜ਼ ਠਹਿਰਾਇਆ।

PunjabKesari

ਚਿੱਠੀ 'ਚ ਉਨ੍ਹਾਂ ਨੇ ਮੁੱਖ ਮੰਤਰੀ ਵਲੋਂ ਗਠਿਤ ਕਮੇਟੀ ਰਾਹੀਂ ਵਿਦਿਆਰਥੀਆਂ ਨਾਲ ਗੱਲਬਾਤ ਸ਼ੁਰੂ ਕੀਤੇ ਜਾਣ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਵਿਦਿਆਰਥੀ ਕਈ ਮੰਗਾਂ 'ਤੇ ਸਹਿਮਤ ਹੋ ਗਏ ਹਨ, ਪਰ ਇਸ ਦੇ ਬਾਵਜੂਦ, ਅੰਦੋਲਨ ਜਾਰੀ ਹੈ ਅਤੇ ਕੁਝ ਵਿਦਿਆਰਥੀ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ 'ਤੇ ਹਨ। ਕਾਂਗਰਸ ਨੇਤਾ ਨੇ ਮੁੱਖ ਮੰਤਰੀ ਸੋਰੇਨ ਨੂੰ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਦੇ ਨੁਮਾਇੰਦਿਆਂ ਨਾਲ ਨਿੱਜੀ ਤੌਰ 'ਤੇ ਮੁਲਾਕਾਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਸਰਕਾਰ ਦੀ ਵਚਨਬੱਧਤਾ ਮਜ਼ਬੂਤ ​​ਹੋਵੇਗੀ ਅਤੇ ਵਿਦਿਆਰਥੀਆਂ ਦੀਆਂ ਬਾਕੀ ਚਿੰਤਾਵਾਂ ਨੂੰ ਹੱਲ ਕਰਨ ਦਾ ਰਾਹ ਪੱਧਰਾ ਹੋਵੇਗਾ। ਉਨ੍ਹਾਂ ਕਿਹਾ ਕਿ ਭਾਰਤ ਦਾ ਭਵਿੱਖ ਨੌਜਵਾਨਾਂ 'ਚ ਹੈ ਅਤੇ ਸੰਕਟ ਦੇ ਇਸ ਸਮੇਂ 'ਚ ਉਨ੍ਹਾਂ ਨਾਲ ਖੜ੍ਹੇ ਹੋਣੇ ਜ਼ਰੂਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

DIsha

Content Editor

Related News