ਕਾਂਸ਼ੀਰਾਮ ਨੂੰ ''ਭਾਰਤ ਰਤਨ'' ਦੇਣ ਦੀ ਮੰਗ ਨੂੰ ਲੈ ਕੇ ਰਾਹੁਲ ਨੇ ਲਿਖੀ PM ਮੋਦੀ ਨੂੰ ਲਿਖੀ ਚਿੱਠੀ
Sunday, Mar 15, 2026 - 03:20 PM (IST)
ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਸਮਾਜਿਕ ਨਿਆਂ ਅੰਦੋਲਨ ਦੇ ਮਹਾਨ ਨੇਤਾ ਕਾਂਸ਼ੀਰਾਮ ਨੂੰ ਮਰਨ ਉਪਰੰਤ ਭਾਰਤ ਰਤਨ ਦੇਣ ਦੀ ਮੰਗ ਕੀਤੀ ਹੈ। ਰਾਹੁਲ ਗਾਂਧੀ ਨੇ ਐਤਵਾਰ ਨੂੰ ਆਪਣੀ ਚਿੱਠੀ 'ਚ ਕਿਹਾ ਕਿ ਕਾਂਸ਼ੀਰਾਮ ਨੇ ਭਾਰਤੀ ਰਾਜਨੀਤੀ ਦੀ ਦਿਸ਼ਾ ਬਦਲਣ 'ਚ ਮਹੱਤਵਪੂਰਨ ਭੂਮਿਕਾ ਨਿਭਾਈ ਅਤੇ ਬਹੁਜਨ ਸਮਾਜ ਅਤੇ ਗਰੀਬ ਵਰਗਾਂ 'ਚ ਰਾਜਨੀਤਕ ਚੇਤਨਾ ਜਗਾਈ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦੀਆਂ ਇਨ੍ਹਾਂ ਕੋਸ਼ਿਸ਼ਾਂ ਨਾਲ ਭਾਰਤੀ ਲੋਕਤੰਤਰ ਦੀ ਨੀਂਹ ਮਜ਼ਬੂਤ ਹੋਈ ਅਤੇ ਰਾਜਨੀਤਕ ਵਿਵਸਥਾ ਵੱਧ ਪ੍ਰਤੀਨਿਧੀ ਅਤੇ ਨਿਆਂਪੂਰਨ ਬਣੀ। ਕਾਂਗਰਸ ਨੇਤਾ ਨੇ ਕਿਹਾ,''ਅੱਜ ਜਦੋਂ ਅਸੀਂ ਕਾਂਸ਼ੀਰਾਮ ਜੀ ਦੀ ਜਯੰਤੀ ਮਨਾ ਰਹੇ ਹਾਂ ਅਤੇ ਉਨ੍ਹਾਂ ਦੇ ਜੀਵਨ ਅਤੇ ਯੋਗਦਾਨ ਨੂੰ ਯਾਦ ਕਰ ਰਹੇ ਹਨ। ਮੈਂ ਤੁਹਾਨੂੰ ਅਪੀਲ ਕਰਨ ਲਈ ਇਹ ਚਿੱਠੀ ਲਿਖ ਰਿਹਾ ਹਾਂ ਕਿ ਉਨ੍ਹਾਂ ਨੂੰ ਮਰਨ ਉਪਰੰਤ ਭਾਰਤ ਰਤਨ ਨਾਲ ਸਨਮਾਨਤ ਕੀਤਾ ਜਾਵੇ। ਉਨ੍ਹਾਂ ਨੇ ਲੋਕਾਂ ਨੂੰ ਦੱਸਿਆ ਕਿ ਉਨ੍ਹਾਂ ਦੀ ਵੋਟ, ਉਨ੍ਹਾਂ ਦੀ ਆਵਾਜ਼ ਅਤੇ ਉਨ੍ਹਾਂ ਦਾ ਪ੍ਰਤੀਨਿਧੀਤੱਵ ਹੈ ਅਤੇ ਇਹ ਦੇਸ਼ ਸਾਰਿਆਂ ਦਾ ਸਮਾਨ ਰੂਪ ਨਾਲ ਹੈ। ਉਨ੍ਹਾਂ ਦੀਆਂ ਕੋਸ਼ਿਸ਼ਾਂ ਕਾਰਨ ਕਈ ਅਜਿਹੇ ਲੋਕ, ਜਿਨ੍ਹਾਂ ਕਦੇ ਜਨਤਕ ਜੀਵਨ 'ਚ ਆਉਣ ਬਾਰੇ ਨਹੀਂ ਸੋਚਿਆ ਸੀ, ਉਨ੍ਹਾਂ ਨੇ ਰਾਜਨੀਤੀ ਨੂੰ ਨਿਆਂ ਅਤੇ ਸਮਾਨਤਾ ਪ੍ਰਾਪਤ ਕਰਨ ਦੇ ਮਾਧਿਅਮ ਮੰਨਣਾ ਸ਼ੁਰੂ ਕੀਤਾ।''

ਰਾਹੁਲ ਗਾਂਧੀ ਨੇ ਲਿਖਿਆ ਕਿ ਸਾਡਾ ਸੰਵਿਧਾਨਕ ਹਰੇਕ ਭਾਰਤੀ ਨੂੰ ਸਮਾਨਤਾ, ਮਾਣ ਅਤੇ ਭਾਗੀਦਾਰੀ ਦਾ ਵਾਅਦਾ ਕਰਦਾ ਹੈ ਅਤੇ ਕਾਂਸ਼ੀਰਾਮ ਜੀ ਨੇ ਆਪਣਾ ਜੀਵਨ ਸਮਾਜ ਦੇ ਸਭ ਤੋਂ ਹੇਠਲੇ ਪੱਧਰ 'ਤੇ ਖੜ੍ਹੇ ਲੋਕਾਂ ਲਈ ਇਨ੍ਹਾਂ ਵਾਅਦਿਆਂ ਨੂੰ ਸਾਰਥਕ ਬਣਾਉਣ 'ਚ ਸਮਰਪਿਤ ਕੀਤਾ। ਕਾਂਗਰਸ ਨੇਤਾ ਨੇ ਕਿਹਾ ਕਿ ਕਈ ਸਾਲਾਂ ਤੋਂ ਦਲਿਤ ਬੁੱਧੀਜੀਵੀ, ਨੇਤਾ ਅਤੇ ਸਮਾਜਿਕ ਵਰਕਰ ਕਾਂਸ਼ੀਰਾਮ ਜੀ ਨੂੰ ਭਾਰਤ ਰਤਨ ਨਾਲ ਸਨਮਾਨਤ ਕਰਨ ਦੀ ਮੰਗ ਕਰਦੇ ਰਹੇ ਹਨ। ਉਨ੍ਹਾਂ ਦੀ ਇਹ ਮੰਗ ਲਗਾਤਾਰ ਅਤੇ ਡੂੰਘੀ ਭਾਵਨਾ ਨਾਲ ਉੱਠਦੀ ਰਹੀ ਹੈ। ਹਾਲ ਹੀ 'ਚ ਮੈਂ ਲਖਨਊ 'ਚ ਇਕ ਪ੍ਰੋਗਰਾਮ 'ਚ ਸ਼ਾਮਲ ਹੋਇਆ ਸੀ, ਜਿੱਥੇ ਨੇਤਾਵਾਂ ਅਤੇ ਭਾਗੀਦਾਰਾਂ ਨੇ ਇਸ ਮੰਗ ਨੂੰ ਜ਼ੋਰਦਾਰ ਤਰੀਕੇ ਨਾਲ ਦੋਹਰਾਇਆ, ਜੋ ਵਿਆਪਕ ਜਨਤਕ ਭਾਵਨਾ ਨੂੰ ਦਰਸਾਉਂਦਾ ਹੈ। ਉਨ੍ਹਾਂ ਨੂੰ ਭਾਰਤ ਰਤਨ ਪ੍ਰਦਾਨ ਕਰਨਾ ਸਾਡੇ ਰਾਸ਼ਟਰ ਦੇ ਪ੍ਰਤੀ ਉਨ੍ਹਾਂ ਦੇ ਮਹਾਨ ਯੋਗਦਾਨ ਨੂੰ ਮਾਨਤਾ ਦੇਵੇਗਾ। ਇਹ ਉਨ੍ਹਾਂ ਲੱਖਾਂ ਲੋਕਾਂ ਦੀਆਂ ਇੱਛਾਵਾਂ ਦਾ ਸਨਮਾਨ ਵੀ ਹੋਵੇਗਾ, ਜੋ ਅੱਜ ਵੀ ਉਨ੍ਹਾਂ ਨੂੰ ਸਸ਼ਕਤੀਕਰਨ ਅਤੇ ਉਮੀਦ ਦੇ ਪ੍ਰਤੀਕ ਵਜੋਂ ਦੇਖਦੇ ਹਨ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
