ਰਾਹੁਲ ਗਾਂਧੀ ਅਤੇ ਮੱਲਿਕਾਰਜੁਨ ਖੜਗੇ ਨੇ PM ਮੋਦੀ ਨੂੰ ਜਨਮਦਿਨ ਦੀਆਂ ਦਿੱਤੀਆਂ ਵਧਾਈਆਂ
Thursday, Sep 17, 2026 - 11:33 AM (IST)
ਨਵੀਂ ਦਿੱਲੀ : ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਲੋਕ ਸਭਾ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੇ 76ਵੇਂ ਜਨਮ ਦਿਨ 'ਤੇ ਵਧਾਈਆਂ ਦਿੱਤੀਆਂ। ਇਸ ਮੌਕੇ ਰਾਹੁਲ ਗਾਂਧੀ ਨੇ ਐਕਸ 'ਤੇ ਇਕ ਪੋਸਟ ਸ਼ੇਅਰ ਕਰਦੇ ਹੋਏ ਕਿਹਾ, 'ਮੈਂ ਉਨ੍ਹਾਂ ਦੀ ਲੰਬੀ ਉਮਰ ਅਤੇ ਸਿਹਤਮੰਦ ਸਿਹਤ ਤੇ ਜ਼ਿੰਦਗੀ ਦੀ ਕਾਮਨਾ ਕਰਦਾ ਹਾਂ।'' ਦੱਸ ਦੇਈਏ ਕਿ 17 ਸਤੰਬਰ 1950 ਨੂੰ ਗੁਜਰਾਤ ਦੇ ਵਡਨਗਰ ਵਿੱਚ ਜਨਮੇ ਮੋਦੀ ਵੀਰਵਾਰ ਨੂੰ 76 ਸਾਲਾਂ ਦੇ ਹੋ ਗਏ ਹਨ।
ਇਹ ਵੀ ਪੜ੍ਹੋ : ਵਿਦੇਸ਼ ਘੁੰਮਣ ਜਾਣ ਵਾਲੇ ਭਾਰਤੀਆਂ ਲਈ ਵੱਡੀ ਖ਼ਬਰ! 25 ਦੇਸ਼ਾਂ ’ਚ ਹੁਣ ਬਿਨਾਂ ਵੀਜ਼ਾ ਹੋਵੇਗੀ ਐਂਟਰੀ
ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਲਈ ਪ੍ਰਾਰਥਨਾ ਕੀਤੀ। ਖੜਗੇ ਨੇ X 'ਤੇ ਇੱਕ ਪੋਸਟ ਵਿੱਚ ਕਿਹਾ, "ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੇ ਜਨਮਦਿਨ 'ਤੇ ਸ਼ੁਭਕਾਮਨਾਵਾਂ। ਮੈਂ ਉਨ੍ਹਾਂ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਲਈ ਪ੍ਰਮਾਤਮਾ ਅੱਗੇ ਪ੍ਰਾਰਥਨਾ ਕਰਦਾ ਹਾਂ।"
ਇਹ ਵੀ ਪੜ੍ਹੋ : ਟ੍ਰੇਨ 'ਚ ਸਫ਼ਰ ਕਰਨ ਵਾਲਿਆਂ ਲਈ Good News ! ਦਿੱਲੀ ਦੇ ਸਟੇਸ਼ਨਾਂ 'ਤੇ ਹੁਣ ਮਿਲਣਗੇ ਡਿਜੀਟਲ ਲਾਕਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
