ਰੱਦ ਹੋਵੇਗੀ ਰਾਹੁਲ ਗਾਂਧੀ ਦੀ ਸੰਸਦ ਦੀ ਮੈਂਬਰਸ਼ਿਪ ! ਲੋਕ ਸਭਾ ''ਚ ਗੂੰਜਿਆ ਮੁੱਦਾ

Thursday, Feb 12, 2026 - 12:39 PM (IST)

ਰੱਦ ਹੋਵੇਗੀ ਰਾਹੁਲ ਗਾਂਧੀ ਦੀ ਸੰਸਦ ਦੀ ਮੈਂਬਰਸ਼ਿਪ ! ਲੋਕ ਸਭਾ ''ਚ ਗੂੰਜਿਆ ਮੁੱਦਾ

ਨਵੀਂ ਦਿੱਲੀ- ਭਾਰਤੀ ਜਨਤਾ ਪਾਰਟੀ (BJP) ਨੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਬਿਆਨਾਂ 'ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਉਨ੍ਹਾਂ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਭਾਜਪਾ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਨੇ ਸਦਨ 'ਚ ਇਕ ਪ੍ਰਸਤਾਵ ਪੇਸ਼ ਕੀਤਾ ਹੈ, ਜਿਸ 'ਚ ਰਾਹੁਲ ਗਾਂਧੀ ਦੀ ਸੰਸਦ ਮੈਂਬਰਸ਼ਿਪ ਖ਼ਤਮ ਕਰਨ ਅਤੇ ਉਨ੍ਹਾਂ ਦੇ ਚੋਣ ਲੜਨ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਹੈ।

ਦੇਸ਼ ਨੂੰ ਗੁੰਮਰਾਹ ਕਰਨ ਦੇ ਦੋਸ਼ 

ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਨੇ ਦੋਸ਼ ਲਾਇਆ ਹੈ ਕਿ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਸੋਰੋਸ (Soros) ਵਰਗੀਆਂ ਤਾਕਤਾਂ ਦੀ ਮਦਦ ਨਾਲ ਦੇਸ਼ ਨੂੰ ਗੁੰਮਰਾਹ ਕਰ ਰਹੇ ਹਨ, ਜੋ ਭਾਰਤ ਨੂੰ ਨੁਕਸਾਨ ਪਹੁੰਚਾਉਣਾ ਚਾਹੁੰਦੇ ਹਨ। ਦੂਬੇ ਨੇ ਆਪਣੇ ਪ੍ਰਸਤਾਵ ਰਾਹੀਂ ਬੇਨਤੀ ਕੀਤੀ ਹੈ ਕਿ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਤੁਰੰਤ ਖ਼ਤਮ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਜੀਵਨ ਭਰ ਚੋਣ ਲੜਨ ਤੋਂ ਰੋਕਿਆ ਜਾਵੇ।

ਭਾਰਤ-ਅਮਰੀਕਾ ਸਮਝੌਤੇ 'ਤੇ ਤਕਰਾਰ 

ਇਸ ਵਿਵਾਦ ਦੀ ਜੜ੍ਹ ਰਾਹੁਲ ਗਾਂਧੀ ਵੱਲੋਂ ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ ਲੈ ਕੇ ਦਿੱਤਾ ਗਿਆ ਬਿਆਨ ਹੈ। ਰਾਹੁਲ ਗਾਂਧੀ ਨੇ ਦੋਸ਼ ਲਾਇਆ ਸੀ ਕਿ ਨਰਿੰਦਰ ਮੋਦੀ ਸਰਕਾਰ ਨੇ ਅਮਰੀਕਾ ਨਾਲ ਸਮਝੌਤਾ ਕਰਕੇ ਪੂਰੀ ਤਰ੍ਹਾਂ ਆਤਮ-ਸਮਰਪਣ ਕਰ ਦਿੱਤਾ ਹੈ ਅਤੇ ਭਾਰਤ ਦੇ ਕਿਸਾਨਾਂ ਦੇ ਹਿੱਤਾਂ ਨੂੰ ਕੁਚਲ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ 'INDIA' ਗਠਜੋੜ ਦੀ ਸਰਕਾਰ ਹੁੰਦੀ, ਤਾਂ ਉਹ ਬਰਾਬਰੀ ਦੇ ਪੱਧਰ 'ਤੇ ਗੱਲਬਾਤ ਕਰਦੀ ਅਤੇ ਭਾਰਤੀ ਡਾਟਾ (Data) ਨੂੰ ਇਕ ਰਣਨੀਤਕ ਪੂੰਜੀ ਵਜੋਂ ਸੁਰੱਖਿਅਤ ਰੱਖਦੀ। ਉਨ੍ਹਾਂ ਸਰਕਾਰ 'ਤੇ ਤੰਜ ਕੱਸਦਿਆਂ ਕਿਹਾ ਕਿ ਗੱਲਬਾਤ ਮਾਲਕ ਅਤੇ ਨੌਕਰ ਵਾਂਗ ਨਹੀਂ ਹੋਣੀ ਚਾਹੀਦੀ।

ਕੇਂਦਰੀ ਮੰਤਰੀ ਚਿਰਾਗ ਪਾਸਵਾਨ ਦਾ ਪਲਟਵਾਰ 

ਇਸ ਮੁੱਦੇ 'ਤੇ ਟਿੱਪਣੀ ਕਰਦਿਆਂ ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੇ ਕਿਹਾ ਕਿ ਰਾਹੁਲ ਗਾਂਧੀ ਇੱਕ ਗੰਭੀਰ ਸੰਵਿਧਾਨਕ ਅਹੁਦੇ 'ਤੇ ਹਨ ਅਤੇ ਉਨ੍ਹਾਂ ਨੂੰ ਆਪਣੇ ਅਹੁਦੇ ਦੀ ਮਰਿਆਦਾ ਨੂੰ ਸਮਝਣਾ ਚਾਹੀਦਾ ਹੈ। ਪਾਸਵਾਨ ਨੇ ਕਿਹਾ ਕਿ ਜੇਕਰ ਕੋਈ ਬਿਨਾਂ ਕਿਸੇ ਮਤਲਬ ਦੇ ਅਜਿਹੀਆਂ ਗੱਲਾਂ ਕਰਦਾ ਹੈ, ਤਾਂ ਵਿਸ਼ੇਸ਼ ਅਧਿਕਾਰ ਪ੍ਰਸਤਾਵ ਪੇਸ਼ ਕਰਨਾ ਹਰ ਕਿਸੇ ਦਾ ਅਧਿਕਾਰ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News